Advertisment

ਅੰਮ੍ਰਿਤਸਰ ਅਨਾਜ ਘਪਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ- ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਦਨ ਨੂੰ ਭਰੋਸਾ ਦਵਾਇਆ

author-image
Ragini Joshi
New Update
ਅੰਮ੍ਰਿਤਸਰ ਅਨਾਜ ਘਪਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ- ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਦਨ ਨੂੰ ਭਰੋਸਾ ਦਵਾਇਆ
Advertisment
ਚੰਡੀਗੜ: ਪੰਜਾਬ ਸਰਕਾਰ ਨੇ ਅੰਮ੍ਰਿਤਸਰ ਅਨਾਜ ਵੰਡ ਘਪਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਮੁਆਫ ਨਾ ਕਰਨ ਦਾ ਭਰੋਸਾ ਦਵਾਇਆ ਹੈ। ਇਸ ਮਾਮਲੇ ਵਿੱਚ ਘਾਲਾ-ਮਾਲਾ ਕਰਨ ਵਾਲੇ ਦੋਸ਼ੀ 22 ਕਰਮਚਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਪਹਿਲਾਂ ਹੀ ਸ਼ੁਰੂ ਹੋ ਗਈ ਹੈ। ਇਹ ਭਰੋਸਾ ਵਿਧਾਨ ਸਭਾ ਵਿੱਚ ਬੁੱਧਵਾਰ ਨੂੰ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਬੋਲਦੇ ਹੋਏ ਵਿਧਾਇਕ ਬਿਕਰਮ ਸਿੰਘ ਪਾਹਰਾ ਵਲੋਂ ਲਿਆਂਦੇ ਧਿਆਨ ਦੁਆਊ ਮਤੇ 'ਤੇ ਦੁਆਇਆ। ਉਨ•ਾਂ ਕਿਹਾ ਕਿ ਨਵੀਂ ਆਟਾ-ਦਾਲ ਸਕੀਮ ਹੇਠ ਲੋੜਵੰਦ ਗਰੀਬਾਂ ਨੂੰ ਵੰਡੀਆਂ ਜਾਣ ਵਾਲੀਆਂ ਅਨਾਜੀ ਵਸਤਾਂ ਵਿੱਚ ਕਿਸੇ ਵੀ ਤਰ•ਾਂ ਦੇ ਘਪਲੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ•ਾਂ ਨੇ ਸਦਨ ਵਿੱਚ ਦੱਸਿਆ ਕਿ ਜਾਂਚ ਅਧਿਕਾਰੀ ਦੀ ਰਿਪੋਰਟ ਵਿੱਚ ਪਾਏ ਗਏ ਦੋਸ਼ੀ 22 ਕਰਮਚਾਰੀਆਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਗਈ ਹੈ ਜਿਨ•ਾਂ ਵਿੱਚ ਇੱਕ ਡਿਪਟੀ ਡਾਇਰੈਕਟਰ (ਜਿਸ ਦੀ ਜ਼ਿਲ•ਾਂ ਕੰਟਰੋਲਰ ਦੇ ਪਦ 'ਤੇ ਅਹੁਦਾ ਘਟਾਈ ਕੀਤੀ ਗਈ ਹੈ) ਅਤੇ ਜ਼ਿਲ•ਾਂ ਖੁਰਾਕ ਸਪਲਾਈ ਕੰਟਰੋਲਰ ਵੀ ਸ਼ਾਮਲ ਹਨ। ਅੰਮ੍ਰਿਤਸਰ ਦੇ ਵੱਖ-ਵੱਖ ਕੇਂਦਰਾਂ ਵਿੱਚ ਨਵੀਂ ਆਟਾ-ਦਾਲ ਸਕੀਮ ਦੇ ਹੇਠ ਕਣਕ ਦੇ ਵਿਤਰਣ ਵਿੱਚ ਗੜਬੜੀ ਦੀ ਪ੍ਰਾਪਤ ਸ਼ਿਕਾਇਤ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਸਨ। ਭ੍ਰਿਸ਼ਟਾਚਾਰ ਨੂੰ ਰੱਤੀ ਭਰ ਵੀ ਸਹਿਣਾ ਨਾ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਨੇ ਕਿਹਾ ਕਿ ਅੰਦਾਜ਼ਨ 10 ਕਰੋੜ ਰੁਪਏ ਦੀ 45000 ਕੁਇੰਟਲ ਕਣਕ ਦੇ ਘਪਲੇ ਵਿੱਚ ਕਥਿਤ ਭੂਮਿਕਾ ਵਾਸਤੇ ਚਾਰ ਸਹਾਇਕ ਖੁਰਾਕ ਸਪਲਾਈ ਅਧਿਕਾਰੀਆਂ ਅਤੇ 14 ਇੰਸਪੈਕਟਰਾਂ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਨੇ ਸਾਰੀਆਂ ਸਰਕਾਰੀ ਸਕੀਮਾਂ ਵਿੱਚ ਪੂਰੀ ਤਰ•ਾਂ ਪਾਰਦਰਸ਼ੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ•ਾਂ ਸਕੀਮਾਂ ਦੇ ਲਾਭ ਹੱਕਦਾਰ ਲੋਕਾਂ ਤੱਕ ਪਹੁੰਚ ਸਕਣ। —PTC News-
Advertisment

Stay updated with the latest news headlines.

Follow us:
Advertisment