New Update
ਗੂਜਰੀ ਮਹਲਾ ੧ ॥
ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ
ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥
ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ
ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨ ੁ
ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਅ ੈ ਜੀ ਖੋਟ ੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ
ਨਹੀ ਕਾਈ ॥ ਰ ੋਸੁ ਕਰੈ ਪ੍ਰਭ ੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਅ ੈ ਜੀ ਗੁਰ ਕੀ
ਦਾਤਿ ਨ ਮੇਟੈ ਕੋਈ ਮੇਰ ੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨ@ ਗੁਰ
ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭ ੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥
ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰ ੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ
ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ
ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪ ੁਨਰਪਿ ਜਨਮ ੁ
ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ
ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥
ਸ਼ਨੀਵਾਰ, ੧੦ ਮੱਘਰ (ਸੰਮਤ ੫੪੯ ਨਾਨਕਸ਼ਾਹੀ) ੨੫ ਨਵੰਬਰ, ੨੦੧੭ (ਅ ੰਗ: ੫੦੪-੫੦੫)
ਪੰਜਾਬੀ ਵਿਆਖਿਆ:
ਗ ੂਜਰੀ ਮਹਲਾ ੧ ॥
ਹੇ ਭਾਈ! ਜ ੇਹੜੇ ਬੰਦੇ ਪਰਮਾਤਮਾ ਦੀ ਭਗਤੀ ਕਰਦੇ ਹਨ ਜੋ ਪਰਮਾਤਮਾ ਦੀ ਸਰਨ ਆਉਂਦੇ ਹਨ ਉਹਨਾਂ ਨੂੰ ਨਾਹ
ਇਹ ਮਾਣ ਹੁੰਦਾ ਹੈ ਕਿ ਅਸੀ ਸਭ ਤ ੋਂ ਉੱਚੀ ਜਾਂ ਵਿਚਕਾਰਲੀ ਜਾਤਿ ਦੇ ਹਾਂ, ਨਾਹ ਇਹ ਸਹਮ ਹੁੰਦਾ ਹੈ ਕਿ ਅਸੀ
ਨੀਵੀਂ ਜਾਤਿ ਦੇ ਹਾਂ । ਸਿਰਫ਼ ਪ੍ਰਭੂ-ਨਾਮ ਵਿਚ ਰੰਗੇ ਰਹਿਣ ਕਰਕੇ ਉਹ (ਇਸ ਊਚਤਾ ਨੀਚਤਾ ਆਦਿਕ ਵਲੋਂ)
ਨਿਰਮੋਹ ਰਹਿੰਦੇ ਹਨ । ਚਿੰਤਾ, ਵਿਛੋੜਾ, ਰੋਗ ਆਦਿਕ ਉਹ ਸਭ ਭ ੁਲਾ ਚੁਕੇ ਹੁੰਦੇ ਹਨ ।੧। ਹੇ ਭਾਈ! ਪਰਮਾਤਮਾ
ਦੀ ਭਗਤੀ ਗ ੁਰੂ ਦੀ ਮੇਹਰ ਨਾਲ ਹੀ ਹੋ ਸਕਦੀ ਹੈ । ਜਿਸ ਮਨ ੁੱਖ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ
ਵਿਚ ਪਰਮਾਤਮਾ ਦਾ ਪਵਿਤ੍ਰ ਨਾਮ ਵਸਾ ਲਿਆ ਹੈ, ਉਸ ਨੂੰ ਜਮ ਦੀ ਮੁਥਾਜੀ ਨਹੀਂ ਰਹਿੰਦੀ, ਉਸ ਦੇ ਜ਼ਿੰਮੇ ਪਿਛਲੇ
ਕੀਤੇ ਕਰਮਾਂ ਦਾ ਕੋਈ ਅਜੇਹਾ ਬਾਕੀ ਲੇਖਾ ਨਹੀਂ ਰਹਿ ਜਾਂਦਾ ਜਿਸ ਕਰਕੇ ਜਮਰਾਜ ਦਾ ਉਸ ਉਤੇ ਜ਼ੋਰ ਪੈ ਸਕੇ
।੧।ਰਹਾਉ। (ਪਰਮਾਤਮਾ ਦੇ ਭਗਤ) ਪਰਮਾਤਮਾ ਦੀ ਸੰਗਤਿ ਵਿਚ ਟਿਕ ਕੇ ਆਪਣੀ ਜੀਭ ਨਾਲ ਪਰਮਾਤਮਾ ਦ ੇ
ਗੁਣ ਗਾਂਦੇ ਹਨ (a ੁਹ ਇਹੀ ਸਮਝਦੇ ਹਨ ਕਿ) ਸੁਤੇ ਹੀ (ਜਗਤ ਵਿਚ ਉਹੀ ਵਰਤਦਾ ਹੈ) ਜੋ a ੁਸ ਪਰਮਾਤਮਾ ਨੂੰ
ਭਾਉਂਦਾ ਹ ੈ । ਪਰਮਾਤਮਾ ਦੇ ਨਾਮ ਤ ੋਂ ਬਿਨਾ ਜਗਤ ਵਿਚ ਜਿਊਣਾ ਉਹਨਾਂ ਨੂੰ ਵਿਅਰਥ ਦਿੱਸਦਾ ਹੈ, ਪਰਮਾਤਮਾ ਦੀ
ਭਗਤੀ ਤੋਂ ਬਿਨਾ ਉਹਨਾਂ ਨੂੰ ਇੱਕ ਭੀ ਘੜੀ ਨਿਸਫਲ ਜਾਪਦੀ ਹੈ ।੨। ਹੇ ਭਾਈ! ਜੇਹੜਾ ਮਨੁ ੱਖ ਪਰਮਾਤਮਾ ਦੇ
ਭਗਤਾਂ ਵਾਸਤੇ ਆਪਣੇ ਮਨ ਵਿਚ ਖੋਟ ਰੱਖਦਾ ਹੈ ਤੇ ਉਹਨਾਂ ਦੀ ਨਿੰਦਾ ਕਰਦਾ ਹੈ ਉਸ ਨੂੰ ਨਾਹ ਘਰ ਵਿਚ ਨਾਹ
ਬਾਹਰ ਕਿਤੇ ਭੀ ਆਤਮਕ ਸ਼ਾਂਤੀ ਦੀ ਥਾਂ ਨਹੀਂ ਮਿਲਦੀ ਕਿਉਂਕਿ ਉਸ ਦੀ ਆਪਣੀ ਆਤਮਕ ਅਵਸਥਾ ਠੀਕ ਨਹੀਂ
ਹੈ । (ਪਰਮਾਤਮਾ ਆਪਣੇ ਭਗਤਾਂ ਉਤੇ ਸਦਾ ਬਖ਼ਸ਼ਸ਼ਾਂ ਕਰਦਾ ਹੈ) ਜੇ ਨਿੰਦਕ (ਇਹ ਬਖ਼ਸ਼ਸ਼ਾਂ ਵੇਖ ਕੇ) ਖਿੱਝੇ, ਤਾਂ
ਭੀ ਪਰਮਾਤਮਾ ਆਪਣੀ ਬਖ਼ਸ਼ਸ਼ ਬੰਦ ਨਹੀਂ ਕਰਦਾ, ਉਹ ਸਗੋਂ ਸਦਾ ਹੀ ਵਧਦੀ ਹੈ ।੩। ਹੇ ਭਾਈ! (ਪ੍ਰਭੂ ਦੀ
ਸਿਫ਼ਤਿ-ਸਾਲਾਹ) ਗੁਰੂ ਦੀ ਦਿੱਤੀ ਹੋਈ ਦਾਤਿ ਹੈ, ਇਸ ਨੂੰ ਕੋਈ ਮਿਟਾ ਨਹੀਂ ਸਕਦਾ; ਠਾਕੁਰ-ਪ੍ਰਭੂ ਨੇ ਆਪ ਹੀ
ਇਹ (ਨਾਮ ਦੀ) ਦਾਤਿ ਦਿਵਾਈ ਹੁੰਦੀ ਹੈ । ਜਿਨ੍ਹਾਂ ਨਿੰਦਕਾਂ ਨੂੰ (ਭਗਤ ਜਨਾਂ ਨੂੰ ਦਿੱਤੀ ਹੋਈ) ਗੁਰੂ ਦੀ ਦਾਤਿ ਪਸੰਦ
ਨਹੀਂ ਆਉਂਦੀ (ਤੇ ਉਹ ਭਗਤਾਂ ਦੀ ਨਿੰਦਾ ਕਰਦੇ ਹਨ) ਨਿੰਦਾ ਦੇ ਕਾਰਨ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ (ਦਿੱਸਦੇ
ਹਨ) ।੪। ਹੇ ਭਾਈ! ਜੇਹੜੇ ਮਨੁੱਖ (ਪ੍ਰਭੂ ਦੀ) ਸਰਨ ਪੈਂਦੇ ਹਨ, ਪ੍ਰਭ ੂ ਮੇਹਰ ਕਰ ਕੇ ਉਹਨਾਂ ਨੂੰ ਆਪਣੇ ਚਰਨਾਂ
ਵਿਚ ਜੋੜ ਲੈਂਦਾ ਹੈ, ਰਤਾ ਭਰ ਭੀ ਢਿੱਲ ਨਹੀਂ ਕਰਦਾ । ਉਹ ਪ੍ਰਭੂ ਆਤਮਕ ਆਨੰਦ ਦਾ ਸੋਮਾ ਹੈ, ਸਭ ਤੋਂ ਵੱਡਾ
ਨਾਥ ਹੈ, ਗੁਰੂ (ਸਰਨ ਪਏ ਮਨੁੱਖ ਨੂੰ) ਪਰਮਾਤਮਾ ਦੇ ਮੇਲ ਵਿਚ ਮਿਲਾ ਦੇਂਦਾ ਹੈ ।੫। ਹੇ ਭਾਈ! ਪਰਮਾਤਮਾ
ਦਇਆ ਦਾ ਸ ੋਮਾ ਹ ੈ (ਸਭ ਜੀਵਾਂ ਉਤ ੇ) ਸਦਾ ਦਇਆ ਕਰਦਾ ਹੈ । ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਉਸ ਨੂੰ
ਸਿਮਰਦਾ ਹੈ, ਪ੍ਰਭੂ ਉਸ ਦੀ ਭਟਕਣਾ ਮਿਟਾ ਦੇਂਦਾ ਹੈ, । ਜਿਵੇਂ (ਲੋਹਾ ਆਦਿਕ) ਧਾਤ ਪਾਰਸ ਨੂੰ ਛੁਹ ਕੇ ਸੋਨਾ ਬਣ
ਜਾਂਦੀ ਹੈ ਤਿਵੇਂ ਸਾਧ ਸੰਗਤਿ ਵਿਚ ਭੀ ਇਹੀ ਬਰਕਤਿ ਹੈ ।੬। ਪਰਮਾਤਮਾ (ਮਾਨੋ) ਪਵਿਤ੍ਰ ਜਲ ਹੈ (ਜੇਹੜਾ ਮਨੁੱਖ
ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ) ਮਨ (ਇਸ ਪਵਿਤ੍ਰ ਜਲ ਵਿਚ) ਇਸ਼ਨਾਨ ਕਰਨ ਜੋਗਾ ਬਣ ਜਾਂਦਾ ਹੈ । ਜਿਸ
ਮਨੁੱਖ ਨੂੰ ਆਪਣੇ ਮਨ ਵਿਚ ਸਤਿਗੁਰੂ ਪਿਆਰਾ ਲੱਗਦਾ ਹੈ ਉਸ ਦਾ ਮਨ (ਇਸ ਪਵਿਤ੍ਰ ਜਲ ਵਿਚ) ਚੁੱਭੀ ਲਾਂਦਾ ਹੈ
। ਸਾਧ ਸੰਗਤਿ ਵਿਚ ਰਹਿ ਕੇ ਉਸ ਨੂੰ ਮੁੜ ਮੁੜ ਜਨਮ ਨਹੀਂ ਹੁੰਦਾ, (ਕਿਉਂਕਿ ਗੁਰੂ) ਉਸ ਦੀ ਜ ੋਤਿ ਪ੍ਰਭੂ ਦੀ ਜੋਤਿ
ਵਿਚ ਮਿਲਾ ਦੇਂਦਾ ਹੈ ।੭। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ, ਤੂ ੰ ਅਪਹ ੁੰਚ ਹੈਂ । ਤੂੰ (ਮਾਨੋ)
ਇਕ ਸ੍ਰੇਸ਼ਟ ਰੁੱਖ ਹੈਂ ਜਿਸ ਦੇ ਆਸਰੇ ਰਹਿਣ ਵਾਲੇ ਅਸੀ ਸਾਰੇ ਜੀਵ ਪੰਛੀ ਹਾਂ । ਹੇ ਨਿਰੰਜਨ ਪ੍ਰਭੂ! ਮ ੈਨੂੰ ਨਾਨਕ ਨੂੰ
ਆਪਣਾ ਨਾਮ ਬਖ਼ਸ਼, ਤਾ ਕਿ ਮੈਂ ਸਦਾ ਹੀ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ
।੮।੪
English Translation :
GUJRI, FIRST MEHL:
O Dear One, I am not high or low or in the middle. I am the Lord’s slave, and I seek the Lord’s
Sanctuary. Imbued with the Naam, the Name of the Lord, I am detached from the world; I have
forgotten sorrow, separation and disease. || 1 || O Siblings of Destiny, by Guru’s Grace, I perform
devotional worship to my Lord and Master. One whose heart is filled with the Hymns of the True
Guru, obtains the Pure Lord. He is not under the power of the Messenger of Death, nor does he owe
Death anything. || 1 || Pause || He chants the Glorious Praises of the Lord with his tongue, and
abides with God; he does whatever pleases the Lord. Without the Lord’s Name, life passes in vain
in the world, and every moment is useless. || 2 || The false have no place of rest, either inside or
outside; the slanderer does not find salvation. Even if one is resentful, God does not withhold His
blessings; day by day, they increase. || 3 || No one can take away the Guru’s gifts; my Lordand
Master Himself has given them. The black-faced slanderers, with slander in their mouths, do not
appreciate the Guru’s gifts. || 4 || God forgives and blends with Himself those who take to His
Sanctuary; He does not delay for an instant. He is the source of bliss, the Greatest Lord; through the
True Guru, we are united in His Union. || 5 || Through His Kindness, the Kind Lord pervades us;
through Guru’s Teachings, our wanderings cease. Touching the philosopher’s stone, metal is
transformed into gold. Such is the glorious greatness of the Society of the Saints. || 6 || The Lord is
the immaculate water; the mind is the bather, and the True Guru is the bath attendant, O Siblings of
Destiny. That humble being who joins the Sat Sangat shall not be consigned to reincarnation again;
his light merges into the Light. || 7 || You are the Great Primal Lord, the infinite tree of life; I am a
bird perched on Your branches. Grant to Nanak the Immaculate Naam; throughout the ages, he
sings the Praises of the Shabad. || 8 || 4 ||
Saturday, 10th Maghar (Samvat 549 Nanakshahi) 25th November, 2017 (Page: 504-505)