adv-img

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - December 7th 2017 06:34 AM
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਬੁੱਧਵਾਰ, ੨੧ ਮੱਘਰ (ਸੰਮਤ ੫੪੯ ਨਾਨਕਸ਼ਾਹੀ) ੬ ਦਸੰਬਰ , ੨੦੧੭ (ਅੰਗ: ੬੭੦) ਪੰਜਾਬੀ ਵਿਆਖਿਆ: ਧਨਾਸਰੀ ਮਹਲਾ ੪ ॥ ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂ ਕਰਦਾ ਹੈ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।
English Translation : DHANAASAREE, FIFTH MEHL: You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 || Thursday, 22nd Maghar (Samvat 549 Nanakshahi) 7th December, 2017 (Page: 673)