Advertisment

ਅੱਜ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

author-image
Ragini Joshi
New Update
ਅੱਜ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Advertisment
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ ਸੋਮਵਾਰ, ੨੬ ਮੱਘਰ (ਸੰਮਤ ੫੪੯ ਨਾਨਕਸ਼ਾਹੀ) ੧੧ ਦਸੰਬਰ , ੨੦੧੭ (ਅ ੰਗ: ੭੦੦) ਪੰਜਾਬੀ ਵਿਆਖਿਆ: ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹ ੈਰਾਨ ਹੋ ਰਹੀ ਹਾਂ ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧। ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।
English Translation : JAITSREE, FIFTH MEHL, THIRD HOUSE, DU-PADAS: ONE UNIVERSAL CREATOR GOD. BY THE GRACE OF THE TRUE GURU: Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 || Monday, 26th Maghar (Samvat 549 Nanakshahi) 11th December, 2017 (Page: 700)
-
Advertisment

Stay updated with the latest news headlines.

Follow us:
Advertisment