adv-img

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - January 15th 2018 06:20 AM
ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥ ਸੋਮਵਾਰ, ੨ ਮਾਘ (ਸੰਮਤ ੫੪੯ ਨਾਨਕਸ਼ਾਹੀ) ੧੫ ਜਨਵਰੀ, ੨੦੧੮ (ਅੰਗ: ੫੪੧) English Translation : BIHAAGRAA, FOURTH MEHL: All beings are Yours — You permeate them all, O my Lord God; You know what they do in their hearts. The Lord is with them, inwardly and outwardly, O my soul; He sees everything, but they deny the Lord in their minds. The Lord is far away from the self-willed manmukhs, O my soul; all their efforts are in vain. Servant Nanak, as Gurmukh, meditates, O my soul, and comes to behold the Lord ever-present. || 1 || They are devotees, and they are selfless servants, O my soul, who are pleasing to the Mind of my God. They are robed in honor in the Court of the Lord, O my soul; night and day, they remain absorbed in the True One. In their company, one’s filth is washed away, O my soul; attuned to the Lord’s Love, one comes to bear the Mark of His Grace. Nanak prays to God, O my soul; joining the Saadh Sangat, the Company of the Holy, he is satisfied. || 2 || O tongue, chant and meditate on the Lord of the Universe; O my soul, chanting the Name of the Lord, Har, Har, your thirst shall be quenched. One unto whom my Supreme Lord God shows Mercy, O my soul, enshrines the Name in his mind. One who meets the Perfect True Guru, O my soul, obtains the treasure of the Lord’s wealth. By great good fortune, one joins the Sangat, the Holy Congregation, O my soul. O Nanak, sing the Glorious Praises of the Lord. || 3 || In all places and interspaces, O my soul, the Supreme Lord God, the Great Giver, is pervading. His limits cannot be found, O my soul; He is the Perfect Architect of Destiny. He cherishes all beings, O my soul, as the mother and father cherish their child. By thousands of clever tricks, He cannot be obtained, O my soul; servant Nanak, as Gurmukh, has come to know the Lord. || 4 || 6 || First Set of Six || Monday, 2nd Maagh (Samvat 549 Nanakshahi) 15th January, 2018 (Page: 541)