New Update
ਪਿਛਲੇ ਦਿਨੀਂ ਮਿੱਥ ਕੇ ਕੀਤੀਆਂ ਗਈਆਂ ਹੱਤਿਆਵਾਂ ਨੂੰ NIA ਨੂੰ ਸੌਂਪ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਮੁਲਜ਼ਮਾ ਤੋਂ ਪੁੱਛਗਿਛ ਸ਼ੁਰੂ ਕੀਤੀ ਹੈ।
ਆਰ. ਐੱਸ. ਐੱਸ. ਆਗੂ ਰਵਿੰਦਰ ਗੋਸਾਈਂ ਕਤਲ ਕੇਸ ਵਿਚ ਐੱਨ. ਆਈ. ਏ. ਵੱਲੋਂ ਦੋਵੇਂ ਮੁਲਜ਼ਮਾਂ ਹਰਦੀਪ ਸਿੰਘ ਉਰਫ ਸ਼ੇਰਾ ਅਤੇ ਰਮਨਦੀਪ ਸਿੰਘ ਉਰਫ ਕੈਨੇਡੀਅਨ ਬਾਰੇ ਵੱਡਾ ਖੁਲਾਸਾ ਕਰਦਿਆਂ ਕਿਹਾ ਹੈ ਕਿ ਗੋਸਾਂਈਂ ਕਤਲ ਤੋਂ ਇਲਾਵਾ ਇਹ ਦੋਵੇਂ ਤੋਂ ਖੰਨਾ ਦੇ ਪਿੰਡ ਜਗੇੜਾ ਵਿਖੇ ਪਿਤਾ-ਪੁੱਤਰ ਦੇ ਕਤਲ ਵਿਚ ਵੀ ਸ਼ਾਮਲ ਸਨ ।
ਉਹਨਾਂ ਦਾ ਕਤਲ ਇਸ ਲਈ ਕੀਤਾ ਗਿਆ ਸੀ ਕਿਉਂਕਿ ਪਿਤਾ-ਪੁੱਤਰ ਡੇਰਾ ਸੱਚਾ ਸੌਦਾ ਪ੍ਰੇਮੀ ਸਨ।
ਨਾਮ ਚਰਚਾ ਘਰ ਦੀ ਕੰਟੀਨ ਕੋਲ ਦੋਵਾਂ ਦਾ ਕਤਲ ਕੀਤਾ ਗਿਆ ਸੀ। ਗੈਂਗਸਟਰ ਧਰਮਿੰਦਰ ਸਿੰਘ ਗੁਗਨੀ ਨੂੰ ਵੀ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ੬ ਦਸੰਬਰ ਤਕ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਹੈ।-