Advertisment

ਕੈਨੇਡਾ ਅਤੇ ਅਮਰੀਕਾ ਦੇ ਗੁਰਦੁਆਰਿਆਂ ’ਚ ਭਾਰਤੀ ਅਧਿਕਾਰੀਆਂ ਦੇ ਜਾਣ ’ਤੇ ਪਾਬੰਦੀ ਲਾਉਣ ਦੀ ਕਾਰਵਾਈ ਸਿੱਖ ਵਿਰੋਧੀ - ਕੈਪਟਨ ਅਮਰਿੰਦਰ ਸਿੰਘ

author-image
Ragini Joshi
New Update
ਕੈਨੇਡਾ ਅਤੇ ਅਮਰੀਕਾ ਦੇ ਗੁਰਦੁਆਰਿਆਂ ’ਚ ਭਾਰਤੀ ਅਧਿਕਾਰੀਆਂ ਦੇ ਜਾਣ ’ਤੇ ਪਾਬੰਦੀ ਲਾਉਣ ਦੀ ਕਾਰਵਾਈ ਸਿੱਖ ਵਿਰੋਧੀ - ਕੈਪਟਨ ਅਮਰਿੰਦਰ ਸਿੰਘ
Advertisment
  • ਕੈਪਟਨ ਅਮਰਿੰਦਰ ਸਿੰਘ ਵੱਲੋਂ ’84 ਦੇ ਦੰਗਿਆਂ ਦੀ ਪੜਤਾਲ ਲਈ ਨਵੀਂ ਜਾਂਚ ਟੀਮ ਬਣਾਉਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ
  • ਕੈਨੇਡਾ ਅਤੇ ਅਮਰੀਕਾ ਦੇ ਗੁਰਦੁਆਰਿਆਂ ’ਚ ਭਾਰਤੀ ਅਧਿਕਾਰੀਆਂ ਦੇ ਜਾਣ ’ਤੇ ਪਾਬੰਦੀ ਲਾਉਣ ਦੀ ਕਾਰਵਾਈ ਨੂੰ ਸਿੱਖ ਵਿਰੋਧੀ ਦੱਸਿਆ
  • ਕਿਸੇ ਵੀ ਸ਼ਹੀਦੀ ਸਮਾਗਮ ਦੌਰਾਨ ਸਿਆਸੀ ਕਾਨਫਰੰਸਾਂ ਕਰਨ ਦੇ ਹੱਕ ’ਚ ਨਹੀਂ ਹਾਂ-ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ 186 ਕੇਸਾਂ ਦੀ ਨਵੇਂ ਸਿਰਿਓਂ ਪੜਤਾਲ ਕਰਵਾਉਣ ਲਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਕਾਇਮ ਕਰਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਆਗਤ ਕਰਦਿਆਂ ਆਸ ਪ੍ਰਗਟਾਈ ਕਿ ਇਸ ਕਦਮ ਨਾਲ ਆਖਰ ਪੀੜਤਾਂ ਨੂੰ ਇਨਸਾਫ ਮਿਲੇਗਾ। ਅੱਜ ਇੱਥੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਹਿੰਸਕ ਕਾਰਵਾਈ ਨੂੰ ਵਾਪਰਿਆਂ 30 ਵਰਿਆਂ ਤੋਂ ਵੱਧ ਸਮਾਂ ਟੱਪ ਚੁੱਕਾ ਹੈ ਜਿਸ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਜਾਨ ਗੁਆਉਣੀ ਪਈ ਅਤੇ ਕਈ ਲੋਕ ਬੇਘਰ ਹੋ ਗਏ। ਉਨਾਂ ਕਿਹਾ ਕਿ ਇਨਾਂ ਘਟਨਾਵਾਂ ਦੀ ਜਾਂਚ ਲਈ ਵੱਖ-ਵੱਖ ਕਮਿਸ਼ਨ ਕਾਇਮ ਕੀਤੇ ਗਏ ਪਰ ਪੀੜਤ ਅਜੇ ਵੀ ਇਨਸਾਫ ਤੋਂ ਵਿਹੂਣੇ ਹਨ। ਉਨਾਂ ਕਿਹਾ ਕਿ ਦੰਗਿਆਂ ਨਾਲ ਸਬੰਧਤ ਕਈ ਲੋਕਾਂ ਦੇ ਨਾਂ ਕੱਟ ਦਿੱਤੇ ਗਏ ਅਤੇ ਇਹ ਹੁਣ ਵਿਸ਼ੇਸ਼ ਜਾਂਚ ਟੀਮ ਦੇ ਹੱਥ-ਵੱਸ ਹੈ ਕਿ ਇਨਾਂ ਦੋਸ਼ਾਂ ਦੀ ਤਸਦੀਕ ਕਰਕੇ ਜਾਂਚ ਨੂੰ ਫੈਸਲਾਕੁੰਨ ਸਿੱਟੇ ਤੱਕ ਪਹੁੰਚਾਵੇ। ਕੈਪਟਨ ਅਮਰਿੰਦਰ ਸਿੰਘ ਜਿਨਾਂ ਨੇ ਖੁਦ ਇਨਾਂ ਹਿੰਸਕ ਕਾਰਵਾਈਆਂ ਵਿਰੁੱਧ ਸੰਸਦ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ, ਨੇ ਕਿਹਾ ਕਿ ਇਨਾਂ ਮਾਮਲਿਆਂ ਵਿੱਚ ਨਿਆਂ ਦੇਣ ਦਾ ਇਹ ਸਹੀ ਸਮਾਂ ਹੈ। ਕੈਨੇਡਾ ਅਤੇ ਅਮਰੀਕਾ ਦੇ ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੇ ਜਾਣ ’ਤੇ ਕੁਝ ਤੱਤਾਂ ਵੱਲੋਂ ਪਾਬੰਦੀ ਲਾਉਣ ਦੇ ਐਲਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਭਾਵੇਂ ਸਿੱਖ ਹੈ ਜਾਂ ਨਹੀਂ ਹੈ, ਗੁਰੂ ਘਰ ਵਿੱਚ ਨਤਮਸਤਕ ਹੋਣ ਜਾਂ ਲੰਗਰ ਪ੍ਰਸਾਦ ਛਕਣ ਲਈ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਗੁਰਦੁਆਰਾ ਸਾਹਿਬ ਵਿੱਚ ਜਾਣ ਤੋਂ ਰੋਕਣਾ ਸਿੱਖ ਸਿਧਾਂਤਾਂ ਦੇ ਖਿਲਾਫ਼ ਹੈ। ਉਨਾਂ ਨੇ ਪਾਬੰਦੀ ਦੇ ਫੈਸਲੇ ਦੀ ਅਲੋਚਨਾ ਕਰਦਿਆਂ ਇਸ ਦੀ ਸਖ਼ਤ ਅਲੋਚਨਾ ਕੀਤੀ। ਕੈਨੇਡਾ ਅਤੇ ਅਮਰੀਕਾ ਦੇ ਗੁਰਦੁਆਰਿਆਂ ’ਚ ਭਾਰਤੀ ਅਧਿਕਾਰੀਆਂ ਦੇ ਜਾਣ ’ਤੇ ਪਾਬੰਦੀ ਲਾਉਣ ਦੀ ਕਾਰਵਾਈ ਸਿੱਖ ਵਿਰੋਧੀ - ਕੈਪਟਨ ਅਮਰਿੰਦਰ ਸਿੰਘਉਨਾਂ ਕਿਹਾ ਕਿ ਇਨਾਂ ਮੁਲਕਾਂ ਦੇ ਸਿੱਖ ਭਾਈਚਾਰੇ ਅਤੇ ਉਥੋਂ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਅਜਿਹੀਆਂ ਕਾਰਵਾਈਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਤਿਹਾਸ ਵਿੱਚ ਇਹ ਕਦੇ ਵੀ ਨਹੀਂ ਵਾਪਰਿਆ ਕਿ ਕਿਸੇ ਵਿਅਕਤੀ ਨੂੰ ਗੁਰਦਆਰਾ ਸਾਹਿਬ ਵਿੱਚ ਜਾਣ ਤੋਂ ਰੋਕਿਆ ਗਿਆ ਹੋਵੇ। ਸ਼ਹੀਦੀ ਸਮਾਗਮਾਂ ਦੌਰਾਨ ਸਿਆਸੀ ਕਾਨਫਰੰਸਾਂ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਕਾਇਮ ਕੀਤੀ ਰਵਾਇਤ ਨੂੰ ਮਾਘੀ ਅਤੇ ਚਮਕੌਰ ਸਾਹਿਬ ਦੇ ਸਮਾਗਮਾਂ ਮੌਕੇ ਵੀ ਬਰਕਰਾਰ ਰੱਖਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਫਤਹਿਗੜ ਸਾਹਿਬ ਵਿੱਚ ਸਿਆਸੀ ਕਾਨਫਰੰਸਾਂ ਨਾ ਕਰਨ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੰਦੇਸ਼ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੇ ਮੰਨਿਆ ਹੈ ਅਤੇ ਬਾਕੀ ਅਜਿਹੇ ਸਮਾਗਮਾਂ ਲਈ ਵੀ ਅਜਿਹੀ ਰਵਾਇਤ ਨੂੰ ਅਪਣਾਇਆ ਜਾਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਅਕਾਲੀ ਦਲ ਨੇ ਇੱਥੇ ਸਿਆਸੀ ਕਾਨਫਰੰਸ ਕਰਨ ਦੀ ਯੋਜਨਾ ਬਣਾਈ ਹੈ ਤਾਂ ਇਸ ਬਾਰੇ ਉਹ ਹੀ ਆਪਣੇ ਇਸ ਫੈਸਲੇ ਨੂੰ ਜਾਇਜ਼ ਠਹਿਰਾਉਣ ਲਈ ਜੁਆਬ ਦੇਵੇ। ਮੁੱਖ ਮੰਤੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਆਮ ਸਮਾਗਮਾਂ ਜੋ ਸ਼ਹਾਦਤ ਨਾਲ ਸਬੰਧਤ ਨਾ ਹੋਣ, ਵਿਖੇ ਸਿਆਸੀ ਕਾਨਫਰੰਸਾਂ ਕਰਨ ਦੇ ਵਿਰੁੱਧ ਨਹੀਂ ਹਨ। —PTC News-
punjab-cm punjabi-news captain-amarinder-singh latest-news-in-punjabi news-in-punjabi news-from-punjab news-punjabi happening-news-from-punjab punjab-cm-captain-amrinder
Advertisment

Stay updated with the latest news headlines.

Follow us:
Advertisment