Advertisment

ਕੈਪਟਨ ਅਮਰਿੰਦਰ ਸਿੰਘ ਨੇ ਚਿੱਟੇ ਮੱਛਰ ਦੇ ਹਮਲੇ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਮਾਨਸਾ ਦਾ ਦੌਰਾ ਕੀਤਾ

author-image
Ragini Joshi
New Update
ਕੈਪਟਨ ਅਮਰਿੰਦਰ ਸਿੰਘ ਨੇ ਚਿੱਟੇ ਮੱਛਰ ਦੇ ਹਮਲੇ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਮਾਨਸਾ ਦਾ ਦੌਰਾ ਕੀਤਾ
Advertisment
ਚੰਡੀਗੜ: ਚਿੱਟੇ ਮੱਛਰ ਦੇ ਹਮਲੇ ਕਾਰਨ ਕਿਸਾਨਾਂ ਵੱਲੋਂ ਆਪਣੇ ਨਰਮੇਂ ਦੀ ਫਸਲ ਵਾਹੁਣ ਦੀਆਂ ਆ ਰਹੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੱਟੇ ਮੱਛਰ ਦੇ ਹਮਲੇ ਕਾਰਨ ਪੈਦਾ ਹੋਈ ਸਥਿਤੀ ਦਾ ਅਨੁਮਾਨ ਲਾਉਣ ਲਈ ਸ਼ੁੱਕਰਵਾਰ ਨੂੰ ਖੁਦ ਮਾਨਸਾ ਦਾ ਦੌਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸੀਨੀਅਰ ਅਧਿਕਾਰੀ ਵੀ ਸਨ ਅਤੇ ਮੁੱਖ ਮੰਤਰੀ ਨੇ ਪਹਿਲਾਂ ਹੀ ਕਿਸਾਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਉਣ ਲਈ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਬੁਲਾਰੇ ਅਨੁਸਾਰ ਉਹ ਇਸ ਨੁਕਸਾਨ ਦੇ ਸਬੰਧ ਵਿੱਚ ਵਿਸਤਿ੍ਰਤ ਸਰਵੇਖਣ ਵੀ ਕਰਵਾਉਣਾ ਚਾਹੁੰਦੇ ਹਨ। ਜ਼ਿਕਰ-ਏ-ਖਾਸ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਨੁਕਸਾਨੀ ਗਈ ਫਸਲ ਲਈ ਕਿਸੇ ਵੀ ਮੁਆਵਜ਼ੇ ਦਾ ਕੋਈ ਐਲਾਨ ਨਹੀਂ ਕੀਤਾ ਹੈ, ਜਿਸ ਕਾਰਨ ਕਿਸਾਨ ਭਾਈਚਾਰੇ 'ਚ ਕਾਫੀ ਰੋਸ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਅਤੇ ਪੁਲਿਸ ਅਥਾਰਟੀ ਨੂੰ ਜਾਅਲੀ ਕੀਟਨਾਸ਼ਕਾਂ ਦੇ ਵਿਕਰੀ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਹਨ ਜਿਸ ਦੇ ਕਾਰਨ ਇਹ ਸਥਿਤੀ ਪੈਦਾ ਹੋਈ ਹੈ ਕਿਉਂਕਿ ਕਿਸਾਨਾਂ ਵੱਲੋਂ ਕੀਟਨਾਸ਼ਕਾਂ ਦਾ ਛਿੜਕ ਕੀਤੇ ਜਾਣ ਦੇ ਬਾਵਜੂਦ ਚਿੱਟੇ ਮੱਛਰ ਨੇ ਫਸਲ ਨੂੰ ਪ੍ਰਭਾਵਿਤ ਕੀਤਾ ਹੈ। ਉਨਾਂ ਨੇ ਕਿਸਾਨਾਂ ਨੂੰ ਜਾਇਜ਼ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਹਨ ਤਾਂ ਜੋ ਚਿੱਟੇ ਮੱਛਰ ’ਤੇ ਕਾਬੂ ਪਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮਿਆਰੀ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਵੀ ਸਬੰਧਤ ਵਿਭਾਗਾਂ ਨੂੰ ਆਖਿਆ ਹੈ ਕਿਉਂਕਿ ਇਹ ਕਿਸਾਨ ਆਪਣੇ ਕਿੱਤੇ ਨੂੰ ਬਣਾਈ ਰੱਖਣ ਲਈ ਤਿੱਖਾ ਸੰਘਰਸ਼ ਕਰ ਰਹੇ ਹਨ ਅਤੇ ਵੱਡੇ ਕਰਜ਼ੇ ਹੇਠ ਰੀਂਘ ਰਹੇ ਹਨ। ਉਨਾਂ ਨੇ ਨਰਮਾਂ ਪੱਟੀ ਵਿੱਚ ਕਪਾਹ ਦੀ ਰੱਖਿਆ ਲਈ ਕਿਸਾਨਾਂ ਨੂੰ ਢੰਗ ਤਰੀਕਿਆਂ ਬਾਰੇ ਜਾਣੂੰ ਕਰਾਉਣ ਵਾਸਤੇ ਜਾਗਰੂਕਤਾ ਕੈਂਪ ਲਾਉਣ ਦਾ ਵੀ ਸੁਝਾਅ ਦਿੱਤਾ ਹੈ। —PTC News-
Advertisment

Stay updated with the latest news headlines.

Follow us:
Advertisment