Advertisment

ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮ੍ਰਿਤਸਰ ਦੇ 10 ਧਾਰਮਿਕ ਯਾਤਰੀਆਂ ਦੇ ਹਾਦਸੇ 'ਚ ਮਾਰੇ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ 

author-image
Ragini Joshi
New Update
ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮ੍ਰਿਤਸਰ ਦੇ 10 ਧਾਰਮਿਕ ਯਾਤਰੀਆਂ ਦੇ ਹਾਦਸੇ 'ਚ ਮਾਰੇ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ 
Advertisment
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਅੰਮ੍ਰਿਤਸਰ ਦੇ 10 ਧਾਰਮਿਕ ਯਾਤਰੀਆਂ ਦੇ ਮਾਰੇ ਜਾਣ ਅਤੇ 45 ਹੋਰਾਂ ਦੇ ਜ਼ਖਮੀ ਹੋਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ•ੇ ਦੇ ਢਲਿਆਰਾ ਨੇੜੇ ਉਸ ਵੇਲੇ ਵਾਪਰਿਆ ਜਦੋਂ ਇਨ•ਾਂ ਧਾਰਮਿਕ ਯਾਤਰੀਆਂ ਨੂੰ ਲਿਜਾ ਰਹੀ ਇੱਕ ਨਿੱਜੀ ਬੱਸ ਤਿੱਖੇ ਮੋੜ 'ਤੇ ਇੱਕ ਡੂੰਘੀ ਖੱਡ ਵਿੱਚ ਜਾ ਡਿੱਗ। ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਇੱਕ ਤਸੀਲਦਾਰ, ਸਹਾਇਕ ਸਿਵਲ ਸਰਜਨ ਅਤੇ ਕੁੱਝ ਪੁਲਿਸ ਮੁਲਾਜ਼ਮਾਂ ਅਧਾਰਿਤ ਆਪਣੀ ਇੱਕ ਟੀਮ ਨਾਲ ਘਟਨਾ ਵਾਲੇ ਸਥਾਨ 'ਤੇ ਪਹੁੰਚ ਗਏ ਹਨ ਤਾਂ ਜੋ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦੇ ਨਾਲ-ਨਾਲ ਜ਼ਖਮੀਆਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਡੇਹਰਾ ਸਬ ਡਵੀਜ਼ਨ ਦੇ ਮੈਜਿਸਟਰੇਟ ਨਾਲ ਲਗਾਤਾਰ ਸੰਪਰਕ ਵਿੱਚ ਹਨ ਜਿਨ•ਾਂ ਨੂੰ ਰਾਹਤ ਅਤੇ ਬਚਾਊ ਕਾਰਜਾਂ ਦਾ ਸਮੁੱਚਾ ਕੰਮ ਸੌਂਪਿਆ ਗਿਆ ਹੈ। —PTC News-
Advertisment

Stay updated with the latest news headlines.

Follow us:
Advertisment