Sat, Apr 20, 2024
Whatsapp

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੀਨ ਦੀਆਂ ਫੌਜੀ ਤੇ ਆਰਥਿਕ ਚੁਣੌਤੀਆਂ ਦੇ ਟਾਕਰੇ ਵਾਸਤੇ ਨੌਜਵਾਨਾਂ ਨੂੰ ਤਿਆਰ ਰਹਿਣ ਦਾ ਸੱਦਾ

Written by  Joshi -- May 26th 2017 09:35 PM
ਕੈਪਟਨ ਅਮਰਿੰਦਰ ਸਿੰਘ ਵੱਲੋਂ ਚੀਨ ਦੀਆਂ ਫੌਜੀ ਤੇ ਆਰਥਿਕ ਚੁਣੌਤੀਆਂ ਦੇ ਟਾਕਰੇ ਵਾਸਤੇ ਨੌਜਵਾਨਾਂ ਨੂੰ ਤਿਆਰ ਰਹਿਣ ਦਾ ਸੱਦਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੀਨ ਦੀਆਂ ਫੌਜੀ ਤੇ ਆਰਥਿਕ ਚੁਣੌਤੀਆਂ ਦੇ ਟਾਕਰੇ ਵਾਸਤੇ ਨੌਜਵਾਨਾਂ ਨੂੰ ਤਿਆਰ ਰਹਿਣ ਦਾ ਸੱਦਾ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਨੂੰ ਗੁਆਂਢੀ ਦੇਸ਼ਾਂ ਖਾਸ ਕਰ ਚੀਨ ਤੋਂ ਪੈਦਾ ਹੋ ਰਹੀਆਂ ਫੌਜੀ ਅਤੇ ਆਰਥਿਕ ਚੁਣੌਤੀਆਂ ਨਾਲ ਨਿਪਟਣ ਲਈ ਨੌਜਵਾਨਾਂ ਨੂੰ ਤਿਆਰ ਦਾ ਸੱਦਾ ਦਿੱਤਾ ਹੈ। ਗੁਆਂਢੀ ਦੇਸ਼ਾਂ ਵੱਲੋਂ ਭਾਰਤ ਨੂੰ ਖੂੰਜੇ ਲਾਉਣ ਦੇ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖਾਸ ਤੌਰ ’ਤੇ ਚੀਨ ਦੀ ਆਰਥਿਕ ਤੇ ਫੌਜੀ ਖੇਤਰ ਵਿਚ ਸ਼ਕਤੀਸ਼ਾਲੀ ਹੋਣ ਦੀ ਖਾਹਿਸ਼ ਹੈ ਜੋ ਕਿ ਸਾਡੇ ਦੇਸ਼ ਅਤੇ ਨੌਜਵਾਨਾਂ ਲਈ ਨਵੀਂ ਚੁਣੌਤੀ ਪੇਸ਼ ਕਰ ਰਿਹਾ ਹੈ। ਉਨਾਂ ਕਿਹਾ ਕਿ ਕੋਈ ਵੀ ਇਸ ਤਰਾਂ ਦਾ ਦੇਸ਼ ਨਹੀਂ ਹੈ ਜਿਥੇ ਚੀਨ ਦੀ ਮੌਜੂਦਗੀ ਨਹੀਂ ਹੈ। ਉਨਾਂ ਨੇ ਭਾਰਤ ਨੂੰ 24 ਘੰਟੇ ਚੌਕਸ ਰਹਿਣ ਅਤੇ ਨੌਜਵਾਨਾਂ ਨੂੰ ਵਧੀਆ ਤਰੀਕੇ ਨਾਲ ਲੈਸ ਹੋਣ ਦੀ ਜ਼ਰੂਰਤ ਹੈ। ਭਾਰਤ ਦੇ ਅਤਿ ਮੰਗ ਦੇ ਪੜਾਅ ਵਿਚ ਦੀ ਗੁਜਰਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸਾਰੇ ਨਾਗਰਿਕਾਂ ਉੱਤੇ ਦੇਸ਼ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਹੈ। ਉਨਾਂ ਕਿਹਾ ਕਿ ਦੇਸ਼ ਦੀ 70 ਫੀਸਦੀ ਆਬਾਦੀ 40 ਸਾਲ ਦੀ ਉਮਰ ਤੋਂ ਘੱਟ ਹੈ ਜਿਸ ਕਰਕੇ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ। ਉਨਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਵਿੱਖੀ ਜੰਗ ਆਰਥਿਕ ਸੁਭਾਅ ਦੀ ਹੋਵੇਗੀ ਅਤੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤਾਂ ਦੀ ਸੁਰੱਖਿਆ ਲਈ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੰਮੂ ਤੇ ਕਸ਼ਮੀਰ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਰਗੇ ਉੱਤਰੀ ਖੇਤਰਾਂ ਦੀ ਸਰਹੱਦ ਪਾਕਿਸਤਾਨ ਅਤੇ ਚੀਨ ਨਾਲ ਲਗਦੀ ਹੈ ਜੋ ਕਿ ਖਾਸ ਤੌਰ ’ਤੇ ਬਾਹਰੀ ਚੁਣੌਤੀਆਂ ਦਰਪੇਸ਼ ਹੋਣ ਵਾਲੇ ਖੇਤਰ ਹਨ। ਉਨਾਂ ਕਿਹਾ ਕਿ ਸਾਰੇ ਪਾਸਿਆਂ ਦੇ ਗੁਆਂਢੀ ਹਮਲਾਵਾਰੂ ਹਨ। ਉਨਾਂ ਕਿਹਾ ਕਿ ਇਸ ਕਰਕੇ ਨੌਜਵਾਨਾਂ ਵੱਲੋਂ ਸਰਗਰਮ ਭੂਮਿਕਾ ਨਿਭਾਏ ਜਾਣ ਦੀ ਜ਼ਰੂਰਤ ਹੈ ਤਾਂ ਜੋ ਇਨਾਂ ਸੂਬਿਆਂ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਅੱਜ ਛੇਵੇਂ ਸਾਲਾਨਾ ਹਿੰਦੁਸਤਾਨ ਟਾਈਮਜ਼ ਯੂਥ ਫੋਰਮ 2017 ਨੂੰ ਸੰਬੋਧਿਤ ਕਰ ਰਹੇ ਸਨ ਜੋ ਕਿ ਹਿੰਦੁਸਤਾਨ ਟਾਈਮਜ਼ ਵੱਲੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪ੍ਰਾਪਤੀਆਂ ਕਰਨ ਵਾਲੇ ਨੌਜਵਾਨਾਂ ਦੀ ਸਹਾਇਤਾ ਲਈ ਆਯੋਜਿਤ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵੱਖ ਵੱਖ ਖੇਤਰਾਂ ਦੇ ਮੱਲਾਂ ਮਾਰਨ ਵਾਲੇ ਅਨੇਕਾਂ ਨੌਜਵਾਨਾਂ ਨੂੰ ਦੇਖ ਕੇ ਬਹੁਤ ਖੁਸ਼ ਹਨ। ਉਨਾਂ ਨੇ ਵੱਖ ਵੱਖ ਤਰੀਕਿਆਂ ਰਾਹੀਂ ਸਮਾਜ ਵਿਚ ਯੋਗਦਾਨ ਪਾਉਣ ਵਾਲੇ ਇਨਾਂ ਮੱਲਾਂ ਮਾਰਨ ਵਾਲੇ ਨੌਜਵਾਨਾਂ ਦੀ ਪ੍ਰਸ਼ੰਸਾ ਕੀਤੀ। ਉਨਾਂ ਨੇ ਐਨ.ਸੀ.ਸੀ. ਦੇ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਨੌਜਵਾਨਾਂ ਦੀ ਖਾਸ ਤੌਰ ’ਤੇ ਪ੍ਰਸ਼ੰਸਾ ਕਰਦੇ ਹੋਏ ਉਨਾਂ ਦੇ ਇਸ ਖੇਤਰ ਵਿਚ ਹੌਸਲੇ ਅਤੇ ਹਿੰਮਤ ਦੀ ਸਰਾਹਨਾ ਕੀਤੀ। ਮੁੱਖ ਮੰਤਰੀ ਨੇ ਆਪਣੇ ਫੌਜੀ ਦਿਨਾਂ ਨੂੰ ਯਾਦ ਕੀਤਾ ਅਤੇ ਇਹ ਭਰੋਸਾ ਪ੍ਰਗਟਾਇਆ ਕਿ ਇਹ ਨੌਜਵਾਨ ਦੇਸ਼ ਦੇ ਵਾਸਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਪਿੱਛੇ ਨਹੀਂ ਹਟਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਦਾ ਵੀ ਧੰਨਵਾਦ ਕੀਤਾ ਅਤੇ ਉਨਾਂ ਦੀ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ ਜੋ ਨੌਜਵਾਨਾਂ ਦੇ ਚਹੇਤੇ ਬਣ ਗਏ ਸਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਆਪਣੀ ਭੂਮਿਕਾ ਨਿਭਾਉਣ ਲਈ ਹਿੰਦੁਸਤਾਨ ਟਾਈਮਜ਼ ਦੀਆਂ ਕੋਸ਼ਿਸ਼ਾਂ ਦੀ ਵੀ ਪ੍ਰਸ਼ੰਸਾ ਕੀਤੀ। —PTC News


Top News view more...

Latest News view more...