Advertisment

ਗੁਰੂ-ਘਰ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਦੇ ਜ਼ਖਮੀਆਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਸਹਾਇਤਾ –ਪ੍ਰੋ. ਬਡੂੰਗਰ

author-image
Ragini Joshi
Updated On
New Update
ਗੁਰੂ-ਘਰ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਦੇ ਜ਼ਖਮੀਆਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਸਹਾਇਤਾ –ਪ੍ਰੋ. ਬਡੂੰਗਰ
Advertisment
ਅੰਮ੍ਰਿਤਸਰ: ਬੀਤੇ ਕੱਲ੍ਹ ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਠੱਠਾ (ਤਰਨਤਾਰਨ) ਜਾ ਰਹੇ ਸ਼ਰਧਾਲੂਆਂ ਦਾ ਟਰੱਕ ਹਾਦਸਾ-ਗ੍ਰਸਤ ਹੋ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਫਸੋਸ ਪ੍ਰਗਟ ਕਰਦਿਆਂ ਹਾਦਸੇ ਦੇ ਗੰਭੀਰ ਜ਼ਖਮੀਆਂ ਨੂੰ ੫੦ ਹਜ਼ਾਰ ਅਤੇ ਘੱਟ ਜ਼ਖਮੀਆਂ ਨੂੰ ੨੫ ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ ਜਾ ਰਹੇ ਪਿੰਡ ਜੀਓਬਾਲਾ ਦੇ ਵਸਨੀਕ ਇਨ੍ਹਾਂ ਸ਼ਰਧਾਲੂਆਂ ਦਾ ਟਰੱਕ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਨਾਲ ਲੱਗਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਵਿਚ ਸਵਾਰ ਸ਼ਰਧਾਲੂ ਬੁਰੀ ਤਰ੍ਹਾਂ ਝੁਲਸ ਗਏ ਸਨ। ਦਫਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਹਾਦਸੇ ਦੇ ਪੀੜਤਾਂ ਨਾਲ ਉਨ੍ਹਾਂ ਨੂੰ ਹਮਦਰਦੀ ਹੈ ਅਤੇ ਜੇਕਰ ਉਹ ਚਾਹੁਣ ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ ਇਲਾਜ ਕਰਵਾ ਸਕਦੇ ਹਨ, ਜੋ ਬਿਲਕੁਲ੍ਹ ਮੁਫਤ ਕੀਤਾ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਭੇਜੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਜਸਪਾਲ ਸਿੰਘ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜਰ ਸ. ਪ੍ਰਤਾਪ ਸਿੰਘ ਨੇ ਅੱਜ ਤਰਨ ਤਾਰਨ ਸਥਿਤ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਪੁੱਜ ਕੇ ਗੰਭੀਰ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਜ਼ਖਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ ਮੁਫਤ ਇਲਾਜ ਦੀ ਪੇਸ਼ਕਸ਼ ਕੀਤੀ ਗਈ ਹੈ ਲੇਕਿਨ ਉਨ੍ਹਾਂ ਨੇ ਹੋ ਰਹੇ ਇਲਾਜ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਕੀਤਾ ਹੈ। —PTC News-
Advertisment

Stay updated with the latest news headlines.

Follow us:
Advertisment