Advertisment

ਜੰਮੂ ਕਸ਼ਮੀਰ 'ਚ ਵਧੀਆ ਸੇਵਾਵਾਂ ਵਾਲੇ ਪ੍ਰਚਾਰਕਾਂ ਨੂੰ ਹਰ ਸਾਲ 51 ਹਜ਼ਾਰ ਨਾਲ ਸਨਮਾਨਤ ਕਰੇਗੀ ਸ਼੍ਰੋਮਣੀ ਕਮੇਟੀ –ਭਾਈ ਲੌਂਗੋਵਾਲ

author-image
Ragini Joshi
New Update
ਜੰਮੂ ਕਸ਼ਮੀਰ 'ਚ ਵਧੀਆ ਸੇਵਾਵਾਂ ਵਾਲੇ ਪ੍ਰਚਾਰਕਾਂ ਨੂੰ ਹਰ ਸਾਲ 51 ਹਜ਼ਾਰ ਨਾਲ ਸਨਮਾਨਤ ਕਰੇਗੀ ਸ਼੍ਰੋਮਣੀ ਕਮੇਟੀ –ਭਾਈ ਲੌਂਗੋਵਾਲ
Advertisment
ਜੰਮੂ ਕਸ਼ਮੀਰ 'ਚ ਵਧੀਆ ਸੇਵਾਵਾਂ ਵਾਲੇ ਪ੍ਰਚਾਰਕਾਂ ਨੂੰ ਹਰ ਸਾਲ 51 ਹਜ਼ਾਰ ਨਾਲ ਸਨਮਾਨਤ ਕਰੇਗੀ ਸ਼੍ਰੋਮਣੀ ਕਮੇਟੀ –ਭਾਈ ਲੌਂਗੋਵਾਲ ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਕੌਰ ਸਿੰਘ ਦੀ ਯਾਦ ਵਿਚ ਜੰਮੂ ਵਿਖੇ ਗੁਰਮਤਿ ਸਮਾਗਮ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਕੌਮ ਦੇ ਮਹਾਨ ਵਿਦਵਾਨ ਅਕਾਲੀ ਕੌਰ ਸਿੰਘ ਦੀ ਯਾਦ ਵਿਚ ਗੁਰਦੁਆਰਾ ਬਾਬਾ ਫਤਹਿ ਸਿੰਘ, ਗਾਂਧੀ ਨਗਰ ਜੰਮੂ ਵਿਖੇ ਇੱਕ ਮਹਾਨ ਗੁਰਮਤਿ ਸਮਾਗਮ ਮੌਕੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਕੌਰ ਸਿੰਘ ਦੇ ਨਾਂ 'ਤੇ ਹਰ ਸਾਲ ਜੰਮੂ ਕਸ਼ਮੀਰ ਖੇਤਰ ਵਿਚ ਵਧੀਆ ਧਰਮ ਪ੍ਰਚਾਰ ਸੇਵਾਵਾਂ ਨਿਭਾਉਣ ਵਾਲੇ ਪ੍ਰਚਾਰਕ ਨੂੰ ੫੧ ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਅੰਦਰ ਸਿੱਖ ਧਰਮ ਦੇ ਪ੍ਰਚਾਰ ਨੂੰ ਹੋਰ ਤੇਜ ਕਰਨ ਲਈ ਇਸੇ ਖੇਤਰ ਵਿਚੋਂ ਹੀ ੧੦ ਪ੍ਰਚਾਰਕ ਵੀ ਰੱਖੇ ਜਾਣਗੇ। ਜੰਮੂ ਕਸ਼ਮੀਰ ਅੰਦਰ ਸਿੱਖਾਂ ਨੂੰ ਘੱਟ ਗਿਣਤੀ ਵਾਲੀਆਂ ਸਹੂਲਤਾਂ ਤੋਂ ਵਾਂਝੇ ਰੱਖੇ ਜਾਣ ਸਬੰਧੀ ਉਨਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲਦੀ ਹੀ ਕੇਂਦਰ ਸਰਕਾਰ ਨਾਲ ਗੱਲ ਕੀਤੀ ਜਾਵੇਗੀ ਅਤੇ ਵਿਸ਼ੇਸ਼ ਕਰਕੇ ਇਹ ਮਾਮਲਾ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਕੋਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿਚ ਸਿੱਖਾਂ ਨੂੰ ਘੱਟ ਗਿਣਤੀ ਕੌਮਾਂ ਵਾਲੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਰਮਪਿਤ ਜੰਮੂ ਤੋਂ ਸੁਲਤਾਨਪੁਰ ਲੋਧੀ ਤੱਕ ਇੱਕ ਵਿਸ਼ਾਲ ਨਗਰ ਕੀਤਰਨ ਸਜਾਉਣ ਦੇ ਨਾਲ-ਨਾਲ ਜੰਮੂ ਯੂਨੀਵਰਸਿਟੀ ਵਿਖੇ ਇੱਕ ਸੈਮੀਨਾਰ ਵੀ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ੫੫੦ ਸਾਲਾ ਨੂੰ ਸਮਰਪਿਤ ਜੰਮੂ ਕਸ਼ਮੀਰ ਵਿਚ ਤਿੰਨ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕਰਦਿਆਂ ਇਸ ਵਰ੍ਹੇ ਇਸ ਖਿੱਤੇ ਅੰਦਰ ੫੦ ਹਜ਼ਾਰ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਉਣ ਦੀ ਗੱਲ ਵੀ ਆਖੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਕਾਲੀ ਕੌਰ ਸਿੰਘ ਦੇ ਜੀਵਨ ਇਤਿਹਾਸ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੂੰ ਸਿੱਖ ਪੰਥ ਦੇ ਹੀਰੇ ਆਖਿਆ। ਉਨ੍ਹਾਂ ਕਿਹਾ ਕਿ ਅਕਾਲੀ ਕੌਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਦੇਸ਼ ਭਾਰਤ ਤੇ ਅਫਗਾਨਸਤਾਨ ਵਿਚ ਫੈਲਾਉਣ ਲਈ ਸਾਰਾ ਜੀਵਨ ਸਮਰਪਿਤ ਕਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਅਕਾਲੀ ਕੌਰ ਸਿੰਘ ਵੱਲੋਂ ਵਿਦਿਅਕ, ਸਾਹਿਤਕ ਆਦਿ ਖੇਤਰਾਂ ਵਿਚ ਪਾਏ ਯੋਗਦਾਨ ਨੂੰ ਵੀ ਸੰਗਤਾਂ ਨਾਲ ਸਾਂਝਾ ਕੀਤਾ। ਸਟੇਜ ਦੀ ਸੇਵਾ ਨਿਭਾਉਂਦਿਆਂ ਸ. ਅਵਤਾਰ ਸਿੰਘ ਖਾਲਸਾ ਜਨਰਲ ਸਕੱਤਰ ਡਿਸਟ੍ਰਿਕਟ ਗੁਰਦੁਆਰਾ ਜੰਮੂ ਨੇ ਸ਼੍ਰੌਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਕਾਰਜਾਂ ਦੀ ਸ਼ਲਾਘਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਅਕਾਲੀ ਕੌਰ ਸਿੰਘ ਦੇ ਨਾਂ 'ਤੇ ਗੁਰਦੁਆਰਾ ਕਲਗੀਧਰ ਡੀ.ਸੀ. ਰੋਡ ਰਿਹਾੜੀ ਜੰਮੂ ਵਿਖੇ ਸਿੱਖ ਮਿਸ਼ਨ ਜੰਮੂ ਦੀ ਬਣਾਈ ਗਈ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਜੰਮੂ ਕਸ਼ਮੀਰ ਦੀਆਂ ਸੰਗਤਾਂ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਡਾ. ਰੂਪ ਸਿੰਘ ਤੇ ਹੋਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਜੰਮੂ ਸਿੱਖ ਮਿਸ਼ਨ ਦੇ ਇੰਚਾਰਜ ਗਿਆਨੀ ਸਵਰਨ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਵਧੀਆ ਸੇਵਾਵਾਂ ਵਾਲੇ ਪ੍ਰਚਾਰਕਾਂ ਨੂੰ ਹਰ ਸਾਲ 51 ਹਜ਼ਾਰ ਨਾਲ ਸਨਮਾਨਤ ਕਰੇਗੀ ਸ਼੍ਰੋਮਣੀ ਕਮੇਟੀ —PTC News-
punjabi-news latest-punjabi-news latest-news-in-punjabi news-in-punjabi news-from-punjab news-punjabi happening-news-from-punjab top-punjabi-news
Advertisment

Stay updated with the latest news headlines.

Follow us:
Advertisment