Advertisment

ਧਰਨਿਆਂ ਕਰਕੇ ਲੋਕਾਂ ਨੂੰ ਹੋਈ ਅਸੁਵਿਧਾ ਲਈ ਮੁਆਫੀ ਮੰਗੀ

author-image
Ragini Joshi
New Update
ਧਰਨਿਆਂ ਕਰਕੇ ਲੋਕਾਂ ਨੂੰ ਹੋਈ ਅਸੁਵਿਧਾ ਲਈ ਮੁਆਫੀ ਮੰਗੀ
Advertisment
ਸੁਖਬੀਰ ਬਾਦਲ ਨੇ ਰਾਜ-ਪੱਧਰੀ ਧਰਨੇ ਚੁੱਕੇ ਕਿਹਾ ਕਿ ਅਕਾਲੀ ਦਲ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਧਰਨਿਆਂ ਕਰਕੇ ਲੋਕਾਂ ਨੂੰ ਹੋਈ ਅਸੁਵਿਧਾ ਲਈ ਮੁਆਫੀ ਮੰਗੀ ਚੰਡੀਗੜ•/08 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵੱਲੋਂ ਇਸ ਦੇ ਆਗੂਆਂ ਅਤੇ ਵਰਕਰਾਂ ਖ਼ਿਲਾਫ ਦਰਜ ਕੀਤੇ ਝੂਠੇ ਕੇਸਾਂ ਅਤੇ ਮਿਉਂਸੀਪਲ ਚੋਣਾਂ ਵਿਚ ਉਹਨਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅਧਿਕਾਰ ਤੋਂ ਵਾਂਝਾ ਕੀਤੇ ਜਾਣ ਦੇ ਵਿਰੋਧ ਵਜੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੇ ਧਰਨਿਆਂ ਨੂੰ ਅੱਜ ਵਾਪਸ ਲੈ ਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕੱਲ• ਹਰੀਕੇ ਪੱਤਣ ਵਿਖੇ ਲਾਏ ਧਰਨੇ ਦੀ ਅਗਵਾਈ ਕੀਤੀ ਸੀ, ਜਿਸ ਮਗਰੋਂ ਪੂਰੇ ਸੂਬੇ ਅੰਦਰ ਵੱਖ ਵੱਖ ਥਾਵਾਂ ਉੱਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਧਰਨੇ ਸ਼ੁਰੂ ਕਰ ਦਿੱਤੇ ਗਏ ਸਨ। ਸਰਦਾਰ ਬਾਦਲ ਨੇ ਕਿਹਾ ਕਿ ਜਿਹਨਾਂ ਮਸਲਿਆਂ ਲਈ ਧਰਨੇ ਲਾਏ ਗਏ ਸਨ, ਉਹਨਾਂ ਦਾ ਹੱਲ ਜਾਣ ਮਗਰੋਂ ਹੀ ਇਹਨਾਂ ਧਰਨਿਆਂ ਨੂੰ ਚੁੱਕਣ ਦਾ ਫੈਸਲਾ ਲਿਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਮਾਨਾਵਾਲਾ ਵਿਖੇ ਹੋਈ ਘਟਨਾ, ਜਿੱਥੇ ਕਾਂਗਰਸੀ ਵਰਕਰਾਂ ਨੇ ਅਕਾਲੀਆਂ ਉੱਤੇ ਹਮਲਾ ਕੀਤਾ ਸੀ, ਮਗਰੋਂ 12 ਅਕਾਲੀ ਆਗੂਆਂ ਅਤੇ 90 ਵਰਕਰਾਂ ਖ਼ਿਲਾਫ ਲਾਈ ਸੈਕਸ਼ਨ 307 (ਕਤਲ ਦੀ ਕੋਸ਼ਿਸ਼) ਨੂੰ ਵਾਪਸ ਲੈਣ ਦਾ ਫੈਸਲਾ ਲੈ ਲਿਆ ਹੈ। ਉਹਨਾਂ ਕਿਹਾ ਕਿ ਇਸੇ ਤਰ•ਾਂ ਕਾਂਗਰਸੀ ਵਰਕਰਾਂ ਖ਼ਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਹਨਾਂ ਵਿਚੋਂ 5 ਵਿਅਕਤੀਆਂ ਨੂੰ ਗਿਰਫਤਾਰ ਵੀ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਜ਼ੀਰਾ ਦੇ ਐਸਐਚਓ ਅਤੇ ਡੀਐਸਪੀ ਦੀ ਬਦਲੀ ਕਰ ਦਿੱਤੀ ਗਈ ਹੈ ਅਤੇ ਇਸ ਸਮੁੱਚੀ ਘਟਨਾ ਦੀ ਹੁਣ ਏਡੀਜੀਪੀ, ਅਪਰਾਧ ਵੱਲੋਂ ਜਾਂਚ ਕੀਤੀ ਜਾਵੇਗੀ। ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਧਰਨਿਆਂ ਕਾਰਨ ਆਮ ਲੋਕਾਂ ਨੂੰ ਹੋਈ ਅਸੁਵਿਧਾ ਲਈ ਮੁਆਫੀ ਮੰਗੀ। ਉਹਨਾਂ ਕਿਹਾ ਕਿ ਪਾਰਟੀ ਨੂੰ ਜਦੋਂ ਇਨਸਾਫ ਨਹੀਂ ਮਿਲਿਆ ਤਾਂ ਮਜ਼ਬੂਰ ਹੋ ਕੇ ਅਜਿਹਾ ਸਖ਼ਤ ਕਦਮ ਚੁੱਕਣਾ ਪਿਆ। ਉਹਨਾਂ ਕਿਹਾ ਕਿ ਅਕਾਲੀ ਦਲ ਲੋਕਾਂ ਦੀਆਂ ਸਮੱਸਿਆਵਾਂ ਵਾਸਤੇ ਲੜਣ ਲਈ ਜਾਣਿਆ ਜਾਂਦਾ ਹੈ। ਐਮਰਜੰਸੀ ਦੌਰਾਨ ਅਸੀਂ ਲੜਾਈ ਵਿਚ ਸਭ ਤੋਂ ਅੱਗੇ ਸੀ। ਹੁਣ ਵੀ ਅਸੀਂ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਰਾਖੀ ਅਤੇ ਕਾਨੂੰਨ ਦੇ ਰਾਜ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਧਰਨਿਆਂ ਉੱਤੇ ਬੈਠੇ ਸੀ। ਸਾਨੂੰ ਮਾਣ ਹੈ ਕਿ ਅਸੀਂ ਆਪਣਾ ਟੀਚਾ ਹਾਸਿਲ ਕਰ ਲਿਆ ਹੈ , ਪਰ ਇਸ ਦੇ ਨਾਲ ਹੀ ਲੋਕਾਂ ਨੂੰ ਹੋਈ ਅਸੁਵਿਧਾ ਦਾ ਅਫਸੋਸ ਵੀ ਹੈ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਅਸੀਂ ਬਜ਼ੁਰਗਾਂ, ਅਪੰਗਾਂ ਅਤੇ ਸਕੂਲੀ ਬੱਚਿਆਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਵਿਸ਼ੇਸ਼ ਯਤਨ ਕੀਤੇ ਸਨ। ਸਰਦਾਰ ਬਾਦਲ ਨੇ ਪਾਰਟੀ ਵਰਕਰਾਂ ਦਾ ਸ਼ੁਕਰੀਆ ਅਦਾ ਕੀਤਾ, ਜਿਹੜੇ ਲੋਕਤੰਤਰ ਦੀ ਰਾਖੀ ਲਈ ਇੱਕਜੁਟ ਹੋ ਗਏ ਸਨ। ਉਹਨਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਪਾਰਟੀ ਵਰਕਰ ਪੰਜਾਬ ਦੇ ਉਹਨਾਂ ਲੋਕਾਂ ਦਾ ਹੌਂਸਲਾ ਵਧਾਉਣ ਲਈ ਸਰਦੀ ਵਿਚ ਬੈਠੇ ਰਹੇ, ਜਿਹਨਾਂ ਦੇ ਮਿਉਂਸੀਪਲ ਚੋਣਾਂ ਵਿਚਲੇ ਅਧਿਕਾਰਾਂ ਨੂੰ ਕਾਂਗਰਸੀ ਕਾਰਕੁੰਨਾਂ ਦੁਆਰਾ ਕੁਚਲਿਆ ਜਾ ਰਿਹਾ ਸੀ। ਮੈਂ ਸਾਰੇ ਪਾਰਟੀ ਵਰਕਰਾਂ ਨੂੰ ਕਹਿੰਦਾ ਹਾਂ ਕਿ ਤੁਸੀਂ ਲੋਕਤੰਤਰੀ ਤਰੀਕੇ ਨਾਲ ਇੱਕ ਸਾਫ ਸੁਥਰੀ ਲੜਾਈ ਲੜੀ ਹੈ ਅਤੇ ਲੋਕਾਂ ਲਈ ਜਿੱਤ ਹਾਸਲ ਕੀਤੀ ਹੈ। ਤੁਸੀਂ ਸਰਕਾਰ ਨੂੰ ਦਿਖਾ ਦਿੱਤਾ ਹੈ ਕਿ ਲੋਕਤੰਤਰੀ ਨਿਜ਼ਾਮ ਅੰਦਰ ਤਾਨਾਸ਼ਾਹੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  -
Advertisment

Stay updated with the latest news headlines.

Follow us:
Advertisment