Advertisment

ਪ੍ਰੋ: ਬਡੂੰਗਰ ਨੇ ਏਅਰ ਮਾਰਸ਼ਲ ਸ. ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

author-image
Ragini Joshi
New Update
ਪ੍ਰੋ: ਬਡੂੰਗਰ ਨੇ ਏਅਰ ਮਾਰਸ਼ਲ ਸ. ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ
Advertisment
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਏਅਰ ਮਾਰਸ਼ਲ ਸ. ਅਰਜਨ ਸਿੰਘ ਦੇ ਦਿੱਲੀ ਸਥਿਤ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਸ. ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਸ਼ੋਕ ਕਿਤਾਬ ਵਿਚ ਮਾਰਸ਼ਲ ਅਰਜਨ ਸਿੰਘ ਦੀਆਂ ਸੇਵਾਵਾਂ ਲਈ ਪ੍ਰਸ਼ੰਸਾ ਭਰੇ ਸ਼ਬਦ ਦਰਜ ਕੀਤੇ। ਪ੍ਰੋ: ਬਡੂੰਗਰ ਨੇ ਏਅਰ ਮਾਰਸ਼ਲ ਸ. ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾਉਨ੍ਹਾਂ ਸ਼ੋਕ ਕਿਤਾਬ ਵਿਚ ਲਿਖਿਆ ਕਿ ਦੇਸ਼ ਅਤੇ ਕੌਮ ਦੇ ਮਹਾਨ ਸਪੂਤ ਸ. ਅਰਜਨ ਸਿੰਘ ਦਾ ਯੋਗਦਾਨ ਲਾਸਾਨੀ ਹੈ, ਜਿਸਨੂੰ ਇਕੱਲੇ ਭਾਰਤ ਵਾਸੀ ਹੀ ਨਹੀਂ ਸਗੋਂ ਸਮੁੱਚਾ ਸੰਸਾਰ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਇਹ ਵੀ ਲਿਖਿਆ ਕਿ ਮਾਰਸ਼ਲ ਅਰਜਨ ਸਿੰਘ ਦੇ ਜੀਵਨ ਦਾ ਹਰ ਦਿਨ ਇਤਿਹਾਸਕ ਸੀ ਅਤੇ ਕੌਮ ਨੂੰ ਉਨ੍ਹਾਂ ‘ਤੇ ਮਾਣ ਹੈ। ਪ੍ਰੋ: ਬਡੂੰਗਰ ਨੇ ਮਾਰਸ਼ਲ ਸ. ਅਰਜਨ ਸਿੰਘ ਦੀ ਤੁਲਨਾ ਦੁਨੀਆਂ ਦੇ ਮਹਾਨ ਜਰਨੈਲਾਂ ਨਾਲ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫੈਸਲੇ ਦਾ ਜ਼ਿਕਰ ਵੀ ਕੀਤਾ। ਪ੍ਰੋ: ਬਡੂੰਗਰ ਨੇ ਏਅਰ ਮਾਰਸ਼ਲ ਸ. ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾਇਸ ਮੌਕੇ ਮਾਰਸ਼ਲ ਸ. ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫੈਸਲੇ ਲਈ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਦਾ ਧੰਨਵਾਦ ਕੀਤਾ ਉਥੇ ਹੀ ਮਾਰਸ਼ਲ ਅਰਜਨ ਸਿੰਘ ਦੀ ਇੱਕ ਵੱਡ ਅਕਾਰੀ ਤਸਵੀਰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦਿੱਤੀ ਤਾਂ ਜੋ ਉਸ ਤੋਂ ਦੇਖ ਕੇ ਕੇਂਦਰੀ ਸਿੱਖ ਅਜਾਇਬ ਘਰ ਲਈ ਤਸਵੀਰ ਤਿਆਰ ਕੀਤੀ ਜਾ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ ਅਤੇ ਹੋਰ ਹਾਜ਼ਰ ਸਨ। —PTC News-
Advertisment

Stay updated with the latest news headlines.

Follow us:
Advertisment