Advertisment

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਦੀ 55ਵੀਂ ਅਲੂਮਨੀ ਮੀਟ 27 ਫਰਵਰੀ ਨੂੰ

author-image
Ragini Joshi
New Update
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਦੀ 55ਵੀਂ ਅਲੂਮਨੀ ਮੀਟ 27 ਫਰਵਰੀ ਨੂੰ
Advertisment
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਦੀ 55ਵੀਂ ਅਲੂਮਨੀ ਮੀਟ 27 ਫਰਵਰੀ ਨੂੰ: ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਭ ਤੋਂ ਵੱਡੇ ਕਾਲਜ, ਖੇਤੀਬਾੜੀ ਕਾਲਜ ਦੀ 55ਵੀਂ ਸਲਾਨਾ ਅਲੂਮਨੀ ਮੀਟ 27 ਫਰਵਰੀ ਦਿਨ ਮੰਗਲਵਾਰ ਨੂੰ ਆਯੋਜਿਤ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਡੀਨ ਡਾ. ਐਸ ਐਸ ਕੁੱਕਲ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਭਾਰਤ ਮੁਲਕ ਅਤੇ ਦੇਸ਼ਾਂ-ਵਿਦੇਸ਼ਾਂ ਤੋਂ ਕਾਲਜ ਦੇ ਪੁਰਾਣੇ ਵਿਦਿਆਰਥੀ ਭਾਗ ਲੈ ਰਹੇ ਹਨ । ਉਹਨਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਪੁਰਾਣੇ ਅਤੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਲੋਕ-ਸਾਜ਼ਾਂ ਨਾਲ ਕੀਤਾ ਜਾਵੇਗਾ ਅਤੇ ਪੇਂਡੂ ਸੱਭਿਆਚਾਰ ਸੰਬੰਧੀ ਇਕ ਝਾਕੀ ਵੀ ਪੇਸ਼ ਕੀਤੀ ਜਾਵੇਗੀ । ਇਸ ਮਿਲਣੀ ਦੌਰਾਨ ਪਿਛਲੇ 55 ਵਰਿ•ਆਂ ਦੌਰਾਨ ਕਾਲਜ ਵੱਲੋਂ ਪਾਏ ਯੋਗਦਾਨ ਦੀ ਝਾਕੀ ਇੱਕ ਫੋਟੋ ਪ੍ਰਦਰਸ਼ਨੀ ਰਾਹੀਂ ਦਿਖਾਈ ਜਾਵੇਗੀ । ਰਸਮੀ ਤੌਰ ਤੇ ਉਦਘਾਟਨ ਪਾਲ ਆਡੀਟੋਰੀਅਮ ਵਿਖੇ ਹੋਵੇਗਾ । ਉਹਨਾਂ ਦੱਸਿਆ ਕਿ  ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਕਰਨਗੇ । ਇਸ ਮਿਲਣੀ ਦੌਰਾਨ ਪਿਛਲੇ ਵਰ•ੇ ਖੇਡਾਂ, ਵਿੱਦਿਅਕ, ਪ੍ਰਸ਼ਾਸ਼ਨਿਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਪੁਰਾਣੇ ਅਤੇ ਨਵੇਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ । ਰਸਮੀ ਉਦਘਾਟਨ ਉਪਰੰਤ ਪੁਰਾਣੇ ਵਿਦਿਆਰਥੀਆਂ ਅਤੇ ਨਵੇਂ ਵਿਦਿਆਰਥੀਆਂ ਦੌਰਾਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ । ਇੱਕ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਵੀ ਆਯੋਜਿਤ ਕੀਤਾ ਜਾਵੇਗਾ । ਡਾ. ਕੁੱਕਲ ਨੇ ਕਾਲਜ ਦੇ ਸਾਰੇ ਪੁਰਾਣੇ ਵਿਦਿਆਰਥੀਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਲਈ ਖੁੱਲ•ਾ ਸੱਦਾ ਦਿੱਤਾ ਤਾਂ ਜੋ ਕਾਲਜ ਵਿੱਚ ਬਿਤਾਏ ਦਿਨਾਂ ਨੂੰ ਮੁੜ ਯਾਦ ਕੀਤਾ ਜਾ ਸਕੇ । ਅਲੂਮਨੀ ਐਸੋਸੀਏਸ਼ਨ ਦੇ ਸਕੱਤਰ ਡਾ. ਪ੍ਰਦੀਪ ਕੁਮਾਰ ਛੁਨੇਜਾ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ਤੇ ਚੋਣਵੇਂ ਪੁਰਾਣੇ ਵਿਦਿਆਰਥੀਆਂ ਵੱਲੋਂ ਹਾਸ-ਰਸ ਕਵਿਤਾਵਾਂ ਵੀ ਪੇਸ਼ ਕੀਤੀਆਂ ਜਾਣਗੀਆਂ । —PTC News-
Advertisment

Stay updated with the latest news headlines.

Follow us:
Advertisment