Advertisment

ਪੰਜਾਬ ਦੇ ਸਮੂਹ ਮੰਤਰੀਆਂ ਵੱਲੋਂ ਪ੍ਰੋ. ਔਲਖ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

author-image
Ragini Joshi
New Update
ਪੰਜਾਬ ਦੇ ਸਮੂਹ ਮੰਤਰੀਆਂ ਵੱਲੋਂ ਪ੍ਰੋ. ਔਲਖ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Advertisment
ਚੰਡੀਗੜ: ਪੰਜਾਬ ਮੰਤਰੀ ਮੰਡਲ ਦੇ ਸਮੂਹ ਮੰਤਰੀਆਂ ਵੱਲੋਂ ਪੰਜਾਬੀ ਦੇ ਨਾਮਵਾਰ ਨਾਟਕਕਾਰ ਪ੍ਰੋ.ਅਜਮੇਰ ਸਿੰਘ ਔਲਖ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅੱਜ ਇਥੇ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਪੰਜਾਬ ਮੰਤਰੀ ਮੰਡਲ ਦੇ ਮੰਤਰੀਆਂ ਸ੍ਰੀ ਬ੍ਰਹਮ ਮਹਿੰਦਰਾ, ਸ੍ਰੀ ਨਵਜੋਤ ਸਿੰਘ ਸਿੱਧੂ, ਸ੍ਰੀ ਮਨਪ੍ਰੀਤ ਸਿੰਘ ਬਾਦਲ, ਸ੍ਰੀ ਸਾਧੂ ਸਿੰਘ ਧਰਮਸੋਤ, ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਸ੍ਰੀ ਚਰਨਜੀਤ ਸਿੰਘ ਚੰਨੀ, ਸ੍ਰੀਮਤੀ ਅਰੁਨਾ ਚੌਧਰੀ ਤੇ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪ੍ਰੋ. ਔਲਖ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅੱਜ ਆਪਣੇ ਪ੍ਰਸਿੱਧ ਸਾਹਿਤਕਾਰ ਤੋਂ ਵਾਂਝਾ ਹੋ ਗਿਆ। ਉਨ•ਾਂ ਕਿਹਾ ਕਿ ਪ੍ਰੋ. ਔਲਖ ਨੇ ਆਪਣੇ ਨਾਟਕਾਂ ਨਾਲ ਪੰਜਾਬੀ ਸਾਹਿਤ ਨੂੰ ਅਮੀਰੀ ਬਖਸ਼ੀ ਅਤੇ ਪੰਜਾਬੀ ਸਾਹਿਤ ਦਾ ਦੇਸ਼ ਅਤੇ ਦੁਨੀਆਂ ਵਿੱਚ ਨਾਂ ਰੌਸ਼ਨ ਕੀਤਾ। ਮਾਨਸਾ ਦੇ ਰਹਿਣ ਵਾਲੇ ਪ੍ਰੋ. ਔਲਖ ਨੂੰ ਸਾਹਿਤ ਖੇਤਰ ਵਿੱਚ ਸਿਖਰਲਾ ਇਨਾਮ ਸਾਹਿਤ ਅਕਾਦਮੀ ਪੁਰਸਕਾਰ ਨਾਲ ਵੀ ਸਨਮਾਨਿਆ ਗਿਆ। ਪ੍ਰੋ. ਔਲਖ ਦੇ ਨਾਟਕਾਂ ਦਾ ਵਿਸ਼ਾ ਹਮੇਸ਼ਾਂ ਪਿੰਡਾਂ, ਪਿੰਡਾਂ ਦੀ ਜੀਵਨ ਸ਼ੈਲੀ, ਕਿਸਾਨੀ, ਕਿਰਤੀਆਂ ਅਤੇ ਆਮ ਲੋਕ ਹੀ ਰਹੇ।  'ਬੇਗਾਨੇ ਬੋਹੜ ਦੀ ਛਾਂ', 'ਅਰਬਦ ਨਰਬਦ ਧੰਦੂਕਾਰਾ', 'ਅੰਨੇ ਨਿਸ਼ਾਨਚੀ' ਸਮੇਤ ਕਈ ਪ੍ਰਸਿੱਧ ਨਾਟਕ ਲਿਖਣ ਵਾਲੇ ਪ੍ਰੋ. ਔਲਖ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੂਮਹ ਮੰਤਰੀਆਂ ਨੇ ਔਲਖ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। —PTC News-
Advertisment

Stay updated with the latest news headlines.

Follow us:
Advertisment