Advertisment

ਪੰਜਾਬ ਸਰਕਾਰ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚੋਂ ਬਾਹਰ ਕੱਢੇ ਇਹ ਕਿਸਾਨ

author-image
Shanker Badra
New Update
ਪੰਜਾਬ ਸਰਕਾਰ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚੋਂ ਬਾਹਰ ਕੱਢੇ ਇਹ ਕਿਸਾਨ
Advertisment
ਪੰਜਾਬ ਸਰਕਾਰ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚੋਂ ਬਾਹਰ ਕੱਢੇ ਇਹ ਕਿਸਾਨ:ਪੰਜਾਬ ਸਰਕਾਰ ਨੇ ਕਰਜ਼ਾ ਮਾਫੀ ਸਕੀਮ ਵਿੱਚ ਸੋਧ ਕਰਦਿਆਂ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਇਸ ਮੁਤਾਬਕ ਹੁਣ ਪੰਜਾਬ ਦੇ ਸਰਕਾਰੀ ਅਤੇ ਨੀਮ ਸਰਕਾਰੀ ਅਦਾਰਿਆਂ,ਬੋਰਡਾਂ ਕਾਰਪੋਰੇਸ਼ਨਾਂ,ਰਾਜ ਅਤੇ ਕੇਂਦਰ ਦੇ ਪੈਨਸ਼ਨਰਾਂ ਅਤੇ ਆਮਦਨ ਕਰ ਅਦਾ ਕਰਨ ਵਾਲੇ ਕਿਸਾਨਾਂ ਨੂੰ ਉਕਤ ਸਕੀਮ ‘ਚੋਂ ਬਾਹਰ ਕਰ ਦਿੱਤਾ ਗਿਆ ਹੈ ਅਤੇ ਉਹ ਇਸ ਸਕੀਮ ਦਾ ਲਾਭ ਨਹੀਂ ਲੈ ਸਕਣਗੇ।ਪੰਜਾਬ ਸਰਕਾਰ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚੋਂ ਬਾਹਰ ਕੱਢੇ ਇਹ ਕਿਸਾਨਨੋਟੀਫ਼ਿਕੇਸ਼ਨ ਅਨੁਸਾਰ ਮਾਰਜਨਲ ਕਿਸਾਨ ਜਿਨ੍ਹਾਂ ਕੋਲ ਢਾਈ ਏਕੜ ਤੋਂ ਵੱਧ ਜ਼ਮੀਨ ਨਹੀਂ ਹੋਵੇਗੀ ਲਈ ਇਹ ਸ਼ਰਤ ਲਗਾਈ ਗਈ ਹੈ ਕਿ ਉਹ ਇੱਕ ਹਲਫ਼ਨਾਮਾ ਦਾਇਰ ਕਰਨਗੇ ਕਿ ਉਨ੍ਹਾਂ ਦੀ ਸਮੁੱਚੇ ਦੇਸ਼ ਵਿਚ ਢਾਈ ਏਕੜ ਤੋਂ ਵੱਧ ਜ਼ਮੀਨ ਨਹੀਂ ਹੈ।ਇਸੇ ਤਰ੍ਹਾਂ ਛੋਟੇ ਕਿਸਾਨਾਂ ਨੂੰ ਦੇਸ਼ ਵਿਚ 5 ਏਕੜ ਤੋਂ ਵੱਧ ਜ਼ਮੀਨ ਦੀ ਮਲਕੀਅਤ ਨਾ ਹੋਣ ਦਾ ਹਲਫ਼ਨਾਮਾ ਦਾਇਰ ਕਰਨਾ ਪਵੇਗਾ।ਪੰਜਾਬ ਸਰਕਾਰ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚੋਂ ਬਾਹਰ ਕੱਢੇ ਇਹ ਕਿਸਾਨਜਾਤੀ ਤੌਰ ‘ਤੇ ਦਿੱਤਾ ਜਾਣ ਵਾਲਾ ਇਹ ਹਲਫ਼ਨਾਮਾ ਮਾਰਜਨਲ ਕਿਸਾਨਾਂ ਲਈ ਪੀਲੇ ਰੰਗ ਦਾ ਅਤੇ ਛੋਟੇ ਕਿਸਾਨਾਂ ਲਈ ਹਰੇ ਰੰਗ ਦਾ ਹੋਵੇਗਾ।ਨੋਟੀਫ਼ਿਕੇਸ਼ਨ ਅਨੁਸਾਰ ਸਥਾਨਕ ਪੱਧਰ ‘ਤੇ ਐਸ.ਡੀ.ਐਮ. ਦੀ ਅਗਵਾਈ ‘ਚ ਕਮੇਟੀਆਂ ਬਣਾਈਆਂ ਜਾਣਗੀਆਂ ਜਿਨ੍ਹਾਂ ਵਿਚ ਏ.ਆਰ.,ਸਹਿਕਾਰੀ ਸਭਾਵਾਂ ਅਤੇ ਖੇਤੀ ਵਿਕਾਸ ਅਫ਼ਸਰ ਸ਼ਾਮਿਲ ਹੋਣਗੇ,ਜੋ ਕਿ ਉਨ੍ਹਾਂ ਕੇਸਾਂ ਸਬੰਧੀ ਫ਼ੈਸਲੇ ਕਰਨਗੇ ਜਿਨ੍ਹਾਂ ਵਿਚ ਆਧਾਰ ਕਾਰਡ ਨਹੀਂ ਹੈ ਜਾਂ ਲਾਭਪਾਤਰੀਆਂ ਦੇ ਨਾਵਾਂ ਸਬੰਧੀ ਮਾਲ ਵਿਭਾਗ ਦੇ ਰਿਕਾਰਡ ਅਤੇ ਆਧਾਰ ਕਾਰਡ ਵਿਚ ਦਿੱਤੇ ਨਾਵਾਂ ਸਬੰਧੀ ਫ਼ਰਕ ਹੈ।ਪੰਜਾਬ ਸਰਕਾਰ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚੋਂ ਬਾਹਰ ਕੱਢੇ ਇਹ ਕਿਸਾਨਸਮਾਜਿਕ ਆਡਿਟ ਦੌਰਾਨ ਜਿਨ੍ਹਾਂ ਕੇਸਾਂ ਸਬੰਧੀ ਇਤਰਾਜ਼ ਜਾਂ ਦਾਅਵੇ ਸਾਹਮਣੇ ਆਏ ਹਨ ਉਨ੍ਹਾਂ ‘ਤੇ ਵੀ ਇਹੋ ਕਮੇਟੀ ਫ਼ੈਸਲੇ ਲਵੇਗੀ।ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੀਂ ਸੂਚੀ ਨਾਲ ਕਰਜ਼ਾ ਮਾਫੀ ਲਈ ਪਹਿਲਾਂ ਐਲਾਨੀ ਰਕਮ ਵਿੱਚ ਕਾਫੀ ਕਮੀ ਆ ਸਕਦੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment