Advertisment

ਮੁੱਖ ਮੰਤਰੀ ਨੇ ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਦੇ ਹੱਲ ਲਈ ਦੇ ਫੈਸਲੇ ਦਾ ਸੁਆਗਤ ਕੀਤਾ

author-image
Ragini Joshi
New Update
ਮੁੱਖ ਮੰਤਰੀ ਨੇ ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਦੇ ਹੱਲ ਲਈ ਦੇ ਫੈਸਲੇ ਦਾ ਸੁਆਗਤ ਕੀਤਾ
Advertisment
  • ਮੁੱਖ ਮੰਤਰੀ ਨੇ ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਦੇ ਹੱਲ ਲਈ ਦੇ ਫੈਸਲੇ ਦਾ ਸੁਆਗਤ ਕੀਤਾ

  • ਮਸਲੇ ਦਾ ਹੱਲ ਛੇਤੀ ਤੋਂ ਛੇਤੀ ਕੱਢਣ ਕਰਨ ਲਈ ਹਰਿਆਣਾ ਨਾਲ ਗੱਲਬਾਤ ਸ਼ੁਰੂ ਕਰਨ ਵਾਸਤੇ ਕੇਂਦਰ ਨੂੰ ਅੱਗੇ ਵਧਣ ਦੀ ਅਪੀਲ

ਚੰਡੀਗੜ:
Advertisment
ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵੱਲੋਂ ਦੋ ਮਹੀਨਿਆਂ ਦਾ ਸਮਾਂ ਦੇਣ ਦਾ ਸੁਆਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਇਸ ਮਸਲੇ ਦਾ ਹੱਲ ਛੇਤੀ ਕੱਢਣ ਲਈ ਹਰਿਆਣਾ ਨਾਲ ਗੱਲਬਾਤ ਤੋਰਨ ਵਾਸਤੇ ਅੱਗੇ ਆਉਣ ਦੀ ਅਪੀਲ ਕੀਤੀ। ਮੁੱਖ ਮੰਤਰੀ
ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਕਿ ਸਮੱਸਿਆ ਦਾ ਹੱਲ ਆਪਸੀ ਗੱਲਬਾਤ ਰਾਹੀਂ ਹੀ ਕੱਢਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬ ਇਸ ਜ਼ਰੂਰੀ ਵਸੀਲੇ ਤੋਂ ਕਿਸੇ ਨੂੰ ਵੀ ਵਾਂਝਾ ਨਹੀਂ ਰੱਖਣਾ ਚਾਹੁੰਦਾ ਪਰ ਸੂਬੇ ਵਿੱਚ ਪਾਣੀ ਦੀ ਗੰਭੀਰ ਥੁੜ ਇਸ ਅਹਿਮ ਸਰੋਤ ਨੂੰ ਕਿਸੇ ਨਾਲ ਸਾਂਝਾ ਕਰਨ ਤੋਂ ਰੋਕਦੀ ਹੈ। ਸੂਬਾ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਪਾਣੀ ਦੀ ਮੌਜੂਦਾ ਸਥਿਤੀ ਦਾ ਪਤਾ ਲਾਉਣ ਅਤੇ ਇਸ ਦੀ ਸੰਭਾਲ ਲਈ ਢੁਕਵੇਂ ਕਦਮ ਚੁੱਕਣ ਵਾਸਤੇ ਜ਼ਮੀਨਦੋਜ਼ ਪਾਣੀ ਪ੍ਰਬੰਧਨ ਬਾਰੇ ਵਿਭਾਗ ਦਾ ਗਠਨ ਵੱਖਰੇ ਤੌਰ ’ਤੇ ਕੀਤਾ ਗਿਆ। ਮੁੱਖ ਮੰਤਰੀ ਨੇ ਆਖਿਆ ਕਿ ਉਪਰਲੇ ਇਲਾਕਿਆਂ ’ਚ ਗਲੇਸ਼ੀਅਰ ਦੇ ਪਿਘਲਣ ਨਾਲ ਪਿਛਲੇ ਕੁਝ ਸਾਲਾਂ ’ਚ ਪੰਜਾਬ ਦੇ ਦਰਿਆਵਾਂ ਵਿਚ ਪਾਣੀ ਘਟਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪਾਣੀ ਦੀ ਮੌਜੂਦਾ ਸਥਿਤੀ ਤੋਂ ਜਾਣੂੰ ਕਰਾਉਂਦਿਆਂ ਇਸ ਮਸਲੇ ਦਾ ਸੁਖਾਵਾਂ ਹੱਲ ਲੱਭਣ ਲਈ ਛੇਤੀ ਤੋਂ ਛੇਤੀ ਗੱਲਬਾਤ ਦਾ ਦੌਰ ਚਲਾਉਣ ਦੀ ਅਪੀਲ ਕੀਤੀ। ਇਸ ਮਸਲੇ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਲਈ ਕੇਂਦਰ ਸਰਕਾਰ ਵੱਲੋਂ ਦਿਖਾਈ ਦਿਲਚਸਪੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਸਬੰਧਤ ਧਿਰਾਂ ਵੱਲੋਂ ਮਿਲ-ਬੈਠ ਕੇ ਅਤੇ ਸਮੱਸਿਆ ਦੇ ਸਾਰੇ ਪਹਿਲੂ ਵਿਚਾਰ ਕੇ ਇਸ ਮਸਲੇ ਦਾ ਹੱਲ ਕੀਤਾ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਿਕ ਨਹਿਰ ਦੇ ਮਾਮਲੇ ’ਤੇ ਲੋਕਾਂ ਦੇ ਪ੍ਰਦਰਸ਼ਨ ਨੂੰ ਰੋਕਣ ਬਾਰੇ ਜਾਰੀ ਕੀਤੇ ਹੁਕਮਾਂ ਦਾ ਸਵਾਗਤ ਕਰਦਿਆਂ ਆਖਿਆ ਕਿ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ ਇਸ ਮਸਲੇ ’ਤੇ ਹਿੰਸਾ ਦਾ ਸੇਕ ਝੱਲ ਸਕਦਾ ਹੈ। —PTC News-
Advertisment

Stay updated with the latest news headlines.

Follow us:
Advertisment