Advertisment

ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਕੈਪਟਨ ਤੱਥਾਂ ਦੀ ਜਾਂਚ ਕਰਨ : ਜੀ.ਕੇ

author-image
Shanker Badra
New Update
ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਕੈਪਟਨ ਤੱਥਾਂ ਦੀ ਜਾਂਚ ਕਰਨ : ਜੀ.ਕੇ
Advertisment
ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਕੈਪਟਨ ਤੱਥਾਂ ਦੀ ਜਾਂਚ ਕਰਨ :ਜੀ.ਕੇ.:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ '84 ਸਿੱਖ ਵਿਰੋਧੀ ਦੰਗਿਆਂ ਸਬੰਧੀ ਮੀਡੀਆ ਰਿਪੋਰਟਾਂ ਰਾਹੀਂ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਨਾਲ ਇਨ੍ਹਾਂ ਦੰਗਿਆਂ ਖਿਲਾਫ਼ ਸਾਹਮਣੇ ਆ ਰਹੇ ਸਬੂਤਾਂ ਦਾ ਮੂੰਹ ਹੀ ਘੁੰਮ ਗਿਆ ਹੈ।ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਕੈਪਟਨ ਤੱਥਾਂ ਦੀ ਜਾਂਚ ਕਰਨ : ਜੀ.ਕੇਕੈਪਟਨ ਨੇ ਕਿਹਾ ਕਿ ਤਿੰਨ ਦਹਾਕੇ ਪਹਿਲਾਂ ਹੋਏ 1984 ਦਿੱਲੀ ਸਿੱਖ ਦੰਗਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਿਰਦਾਰ 'ਤੇ ਉੱਠ ਰਹੇ ਸਵਾਲਾਂ ਨੂੰ ਭੰਡੀ ਪ੍ਰਚਾਰ ਦੱਸ ਕੇ ਟਾਈਟਲਰ ਅਤੇ ਗਾਂਧੀ ਪਰਿਵਾਰ ਦੇ ਬਚਾਅ ਦੀ ਕੋਸ਼ਿਸ਼ ਕੀਤੀ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਦਾਅਵੇ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਕੈਪਟਨ ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਥਾਂ ਤੱਥਾਂ ਦੀ ਪੜਚੋਲ ਕਰਨੀ ਚਾਹੀਦੀ ਹੈ।ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਪਹਿਲਾਂ 1984 ਸਿੱਖ ਕਤਲੇਆਮ ਸ਼ੁਰੂ ਹੋਣ ਦੇ ਅਤੇ ਗਾਂਧੀ ਪਰਿਵਾਰ ਦੀ ਭੂਮਿਕਾ ਦੀ ਜਾਂਚ 'ਤੇ ਸਵਾਲ ਚੁੱਕਣ ਦੀ ਥਾਂ ਸੱਚ ਦੇ ਬਾਹਰ ਆਉਣ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।
Advertisment
ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਕੈਪਟਨ ਤੱਥਾਂ ਦੀ ਜਾਂਚ ਕਰਨ : ਜੀ.ਕੇਇੰਦਰਾ ਗਾਂਧੀ ਦੀ ਮ੍ਰਿਤਕ ਦੇਹ ਨੂੰ ਲੋਕਾਂ ਦੇ ਦਰਸ਼ਨਾਂ ਲਈ 3 ਦਿਨ ਲਈ ਤੀਨ ਮੂਰਤੀ ਭਵਨ 'ਚ ਰੱਖਣ ਦੇ ਨਾਲ ਹੀ 3 ਨਵੰਬਰ ਨੂੰ ਅੰਤਿਮ ਸੰਸਕਾਰ ਕਰਨ ਦਾ ਫੈਸਲਾ ਲਿਆ ਸੀ।ਉਨ੍ਹਾਂ ਸਵਾਲ ਕੀਤਾ ਕਿ ਲੱਗਭਗ 4 ਵਜੇ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਬਾਅਦ ਹੀ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ ਗੱਡੀ ਅਤੇ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮਚਾਰੀਆਂ 'ਤੇ ਹੋਏ ਹਮਲੇ ਬਾਰੇ ਕੈਪਟਨ ਦੀ ਕੀ ਦਲੀਲ ਹੈ।ਪਰ ਕੈਪਟਨ ਨੇ ਆਲੋਚਨਾ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਨੂੰ ਬਦਨਾਮ ਕਰਨ ਦੀ ਸਾਜਿਸ਼ ਦੱਸਦਿਆਂ ਕਿਹਾ ਕਿ ਹਿੰਸਾ ਸ਼ੁਰੂ ਹੋਣ ਵੇਲੇ ਇੰਦਰਾ ਗਾਂਧੀ ਦਾ ਵੱਡਾ ਪੁੱਤਰ ਦਿੱਲੀ ਵਿੱਚ ਮੌਜੂਦ ਹੀ ਨਹੀਂ ਸੀ।ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਕੈਪਟਨ ਤੱਥਾਂ ਦੀ ਜਾਂਚ ਕਰਨ : ਜੀ.ਕੇਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੰਗੇ ਸ਼ੁਰੂ ਹੋਣ ਵੇਲੇ ਰਾਜੀਵ ਗਾਂਧੀ ਚੋਣ ਦੌਰੇ 'ਤੇ ਕਲਕੱਤਾ ਤੋਂ ਕੋਈ 150 ਕਿਲੇਮੀਟਰ ਦੂਰ ਕੋਂਟਾਈ ਵਿਖੇ ਸਨ ਅਤੇ ਟੀ.ਵੀ. ਇੰਟਰਵਿਊ ਵਿੱਚ ਜਗਦੀਸ਼ ਟਾਈਟਲਰ ਦੇ ਬਿਆਨ ਨੂੰ ਜਾਣਬੁੱਝ ਕੇ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ।ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਕੈਪਟਨ ਤੱਥਾਂ ਦੀ ਜਾਂਚ ਕਰਨ : ਜੀ.ਕੇਦੰਗਿਆਂ ਦੇ ਸਬੰਧ ਵਿੱਚ ਮੀਡੀਆ ਰਿਪੋਰਟਾਂ ਵਿੱਚ ਅੱਗੇ ਦਰਸਾਇਆ ਗਿਆ ਹੈ ਕਿ ਰਾਜੀਵ ਗਾਂਧੀ ਨੇ ਸਪਸ਼ਟ ਤੌਰ ਇਨ੍ਹਾਂ ਦੰਗਿਆਂ ਦੀ ਆਲੋਚਨਾ ਕੀਤੀ ਅਤੇ ਫਿਰਕੂ ਹਿੰਸਾ ਵਿੱਚ ਸ਼ਾਮਲ ਕਿਸੇ ਦੇ ਵਿਰੁੱਧ ਵੀ ਸਖਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਸੀ।ਮੁੱਖ ਮੰਤਰੀ ਨੇ ਕਿਹਾ ਕਿ ਟੀ.ਵੀ. ਇੰਟਰਵਿਊ ਵਿੱਚ ਟਾਈਟਲਰ ਦੇ ਬਿਆਨ ਨੂੰ ਗਲਤ ਢੰੰਗ ਨਾਲ ਪੇਸ਼ ਕਰਨ ਲਈ ਝੂਠਾ ਭੰਡੀ ਪ੍ਰਚਾਰ ਕਰਨ ਦੀ ਕੀਤੀ ਗਈ ਕੋਸ਼ਿਸ਼ ਕੀਤੀ ਜਾ ਰਹੀ ਹੈ।ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਕੈਪਟਨ ਤੱਥਾਂ ਦੀ ਜਾਂਚ ਕਰਨ : ਜੀ.ਕੇਦੱਸ ਦੇਈਏ ਕਿ ਪਿਛਲੇ ਦਿਨੀਂ ਇੱਕ ਨਿੱਜੀ ਚੈਨਲ ਨੂੰ ਦਿੱਤੇ ਗਏ ਬਿਆਨ ਕਾਰਨ ਜਗਦੀਸ਼ ਟਾਈਟਲਰ ਵਿਵਾਦਾਂ 'ਚ ਘਿਰ ਗਏ ਹਨ।ਉਥੇ ਹੀ ਮਨਜੀਤ ਸਿੰਘ ਜੀ.ਕੇ ਵੱਲੋਂ ਜਾਰੀ ਕੀਤੀ ਗਈ ਸਟਿੰਗ ਵੀਡੀਓ ਦੀ ਵੀਡੀਓ ਵੀ ਅੱਜਕਲ੍ਹ ਸੁਰਖੀਆਂ 'ਚ ਹੈ।ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਵੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਸਰਕਾਰ ਨੂੰ ਅਪੀਲ ਕੀਤੀ ਹੈ।ਪਰ ਪੰਜਾਬ ਦੇ ਮੁੱਖ ਮੰਤਰੀ ਨੇ ਇਨ੍ਹਾਂ ਸਾਰੇ ਤਾਜ਼ੇ ਸਬੂਤਾਂ ਨੂੰ ਨਕਾਰ ਕੇ ਇਸ ਮਾਮਲੇ 'ਚ ਇੱਕ ਵਾਰ ਫਿਰ ਤੋਂ ਰਾਜੀਵ ਗਾਂਧੀ ਅਤੇ ਟਾਈਟਲਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment