Advertisment

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ 'ਚ ਨਗਰ ਕੀਰਤਨ

author-image
Shanker Badra
New Update
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ 'ਚ ਨਗਰ ਕੀਰਤਨ
Advertisment
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ 'ਚ ਨਗਰ ਕੀਰਤਨ:ਸਰਬੰਸਦਾਨੀ ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351 ਵੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ 'ਚ ਨਗਰ ਕੀਰਤਨਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ ਨਗਰ ਕੀਰਤਨ ਬਾਅਦ ਦੁਪਹਿਰ 12 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ।ਇਸ ਨਗਰ ਕੀਰਤਨ ਵਿਚ ਸਕੂਲੀ ਬੱਚਿਆਂ ਦੀਆਂ ਬੈਂਡ ਪਾਰਟੀਆਂ,ਖਾਲਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ,ਸਭਾ ਸੋਸਾਇਟੀਆਂ,ਸ਼ਬਦੀ ਜਥੇ ਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ।ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ 'ਚ ਨਗਰ ਕੀਰਤਨ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੂਜ ਕੇ ਸੰਪਨ ਹੋਇਆ।ਰਸਤੇ ਵਿਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਸਜਾਵਟੀ ਗੇਟ ਲਗਾ ਕੇ ਨਿੱਘਾ ਸਵਾਗਤ ਕੀਤਾ ਗਿਆ। 25 ਦਸੰਬਰ ਨੂੰ ਦਸ਼ਮ ਪਿਤਾ ਦੇ ਪ੍ਰਕਾਸ਼ ਗੁਰਪੁਰਬ ਮੌਕੇ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ 'ਚ ਨਗਰ ਕੀਰਤਨ25 ਦਸੰਬਰ ਨੂੰ ਸ਼੍ਰੀ ਹਰਿਮੰਦਿਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ ਤੇ ਗੁਰੂਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਵੇਰੇ 89 ਵਜੇ ਤੋਂ ਦੁਪਹਿਰ 12 ਵਜੇ ਤਕ ਪਵਿਤਰ ਜਲੋ ਸਜਾਏ ਜਾਣਗੇ ਤੇ ਸ਼ਾਮ ਵੇਲੇ ਦੀਪਮਾਲਾ ਤੇ ਆਤਿਸ਼ਬਾਜੀ ਕੀਤੀ ਜਾਵੇਗੀ। -PTCNews-
latest-news india-latest-news news-in-punjab
Advertisment

Stay updated with the latest news headlines.

Follow us:
Advertisment