Advertisment

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ

author-image
Ragini Joshi
New Update
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ
Advertisment
ਅੰਮ੍ਰਿਤਸਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਸ਼ਹਿਰ ਵਿਚ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਲੜੀ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਸਭਾ-ਸੁਸਾਇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਵੱਖ-ਵੱਖ ਸਮਾਗਮਾਂ ਦੀ ਰੂਪ ਰੇਖਾ ਦੇ ਨਾਲ-ਨਾਲ ਸਫਲਤਾ ਸਬੰਧੀ ਵਿਚਾਰਾਂ ਕੀਤੀਆਂ ਗਈਆਂ।
Advertisment
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਮਨਜੀਤ ਸਿੰਘ ਅਤੇ ਸਕੱਤਰ ਡਾ. ਰੂਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਸਬੰਧਤ ਪਾਵਨ ਦਿਹਾੜੇ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਉਨ੍ਹਾਂ ਆਖਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਸੰਗਤਾਂ ਗੁਰਮਤਿ ਸਮਾਗਮ ਆਯੋਜਿਤ ਕਰਕੇ ਉਨ੍ਹਾਂ ਨੂੰ ਸਤਿਕਾਰ ਭੇਟ ਕਰਦੀਆਂ ਹਨ। ਅੰਮ੍ਰਿਤਸਰ ਸ਼ਹਿਰ ਅੰਦਰ ਸਤਿਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਦੀ ਵਿਸ਼ੇਸ਼ ਲੜੀ ਹਰ ਸਾਲ ਆਯੋਜਿਤ ਕੀਤੀ ਜਾਂਦੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਪੁੱਜ ਕੇ ਗੁਰੂ ਸਾਹਿਬ ਜੀ ਦੇ ਦੱਸੇ ਮਾਰਗ ਤੋਂ ਜਾਣੂੰ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਇਹ ਸਮਾਗਮ 10 ਸਤੰਬਰ ਤੋਂ ਆਰੰਭ ਕੀਤੇ ਜਾਣਗੇ ਜੋ ਪ੍ਰਕਾਸ਼ ਪੁਰਬ ਵਾਲੇ ਦਿਨ 7 ਅਕਤੂਬਰ ਤਕ ਲਗਾਤਾਰ ਜਾਰੀ ਰਹਿਣਗੇ। ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ  ਮੌਕੇ ਇਨ੍ਹਾਂ ਸਮਾਗਮਾਂ ਦੀ ਲੜੀ ਤੋਂ ਇਲਾਵਾ 6 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਕੀਰਤਨ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਰਾਗਾਂ ’ਤੇ ਅਧਾਰਤ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਤਰ੍ਹਾਂ 7 ਅਕਤੂਬਰ ਨੂੰ ਵਿਸ਼ੇਸ਼ ਕਵੀ ਸਮਾਗਮ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੀਆਂ ਧਾਰਮਿਕ ਪ੍ਰਤੀਯੋਗਤਾਵਾਂ ਵੀ ਕਰਵਾਈਆਂ ਜਾਣਗੀਆਂ ਜਿਨ੍ਹਾਂ ਵਿਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੇ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਹੀ ਸਫਲ ਹੋ ਸਕਦੇ ਹਨ। ਇਸ ਲਈ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸਹਿਯੋਗ ਕਰਕੇ ਗੁਰੂ ਪਾਤਸ਼ਾਹ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੀਏ। ਉਨ੍ਹਾਂ ਸਮੁੱਚੀਆਂ ਧਾਰਮਿਕ, ਰਾਜਨੀਤਿਕ ਅਤੇ ਸਮਾਜਕ ਜਥੇਬੰਦੀਆਂ ਨੂੰ ਸਮੂਹਕ ਰੂਪ ਵਿਚ ਇਨ੍ਹਾਂ ਸਮਾਗਮਾਂ ਦਾ ਹਿੱਸਾ ਬਣਨ ਲਈ ਸੱਦਾ ਵੀ ਦਿੱਤਾ।
ਇਸ ਮੌਕੇ ਵੱਖ ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਵਿਚੋ ਚੀਫ ਖਾਲਸਾ ਦੀਵਾਨ ਤੋਂ ਸ. ਸੰਤੋਖ ਸਿੰਘ ਸੇਠੀ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਗੁਰਦੀਪ ਸਿੰਘ ਸਲੂਜਾ, ਭਾਈ ਸੁਖਵੰਤ ਸਿੰਘ, ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਭਾਈ ਸੁਰਿੰਦਰ ਸਿੰਘ, ਭਾਈ ਅਮਨਦੀਪ ਸਿੰਘ ਅਤੇ ਬੀਬੀ ਰਜਿੰਦਰ ਕੌਰ ਖਾਲਸਾ ਨੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਫਲਤਾ ਲਈ ਆਪੋ-ਆਪਣੇ ਸੁਝਾਅ ਪੇਸ਼ ਕੀਤੇ।
ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ ਤੇ ਸ. ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਡਾ. ਰੂਪ ਸਿੰਘ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਅਤੇ ਸਭਾ ਸੁਸਾਇਟੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਜਾਣਕਾਰੀ ਸਬੰਧੀ ਪ੍ਰਕਾਸ਼ਿਤ ਕੀਤੀ ਗਈ ਸੂਚੀ ਵੀ ਜਾਰੀ ਕੀਤੀ ਗਈ।
Advertisment
ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ ਤੇ ਸ. ਬਾਵਾ ਸਿੰਘ ਗੁਮਾਨਪੁਰਾ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਬੀਰ ਸਿੰਘ ਐਡੀਸ਼ਨਲ ਮੈਨੇਜਰ, ਸ. ਸੁਖਵਿੰਦਰ ਸਿੰਘ, ਸ. ਮੰਗਲ ਸਿੰਘ, ਸ. ਦਵਿੰਦਰ ਸਿੰਘ, ਸ. ਗੁਰਮੀਤ ਸਿੰਘ, ਸ. ਦਲਜੀਤ ਸਿੰਘ, ਸ. ਬਲਦੇਵ ਸਿੰਘ, ਮਾਸਟਰ ਸੁਰਿੰਦਰ ਸਿੰਘ, ਸ. ਸ਼ਰਨਜੀਤ ਸਿੰਘ, ਭਾਈ ਸਾਹਿਬ ਸਿੰਘ, ਭਾਈ ਸੰਤੋਖ ਸਿੰਘ, ਸ. ਕਰਨੈਲ ਸਿੰਘ, ਬੀਬੀ ਸਰਬਜੀਤ ਕੌਰ, ਬੀਬੀ ਸੁਰਜੀਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਸਵਿੰਦਰ ਕੌਰ, ਬੀਬੀ ਮਾਨ ਕੌਰ, ਬੀਬੀ ਰਜਿੰਦਰ ਕੌਰ ਖਾਲਸਾ,  ਬੀਬੀ ਹਰਮਿੰਦਰ ਕੌਰ, ਭਾਈ ਹਰਪ੍ਰੀਤ ਸਿੰਘ, ਸ. ਅਮਰਜੀਤ ਸਿੰਘ, ਸ. ਕੁਲਵੰਤ ਸਿੰਘ, ਸ. ਸੁਖਦੇਵ ਸਿੰਘ, ਸ. ਰਾਜ ਸਿੰਘ, ਸ. ਸਵਰਨ ਸਿੰਘ, ਸ. ਸ਼ਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਫੋਟੋ ਕੈਪਸ਼ਨ- ਸਥਾਨਕ ਭਾਈ ਗੁਰਦਾਸ ਹਾਲ ਵਿਖੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਦੌਰਾਨ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਸੂਚੀ ਜਾਰੀ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਅਧਿਕਾਰੀ ਅਤੇ ਹੋਰ। —PTC News
-
Advertisment

Stay updated with the latest news headlines.

Follow us:
Advertisment