Advertisment

ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਹਰਜਿੰਦਰ ਸਿੰਘ ਭੂਰਾਕੋਹਨਾ ਸੇਵਾ ਮੁਕਤ ਹੋਣ 'ਤੇ ਸਨਮਾਨਿਤ

author-image
Ragini Joshi
New Update
ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਹਰਜਿੰਦਰ ਸਿੰਘ ਭੂਰਾਕੋਹਨਾ ਸੇਵਾ ਮੁਕਤ ਹੋਣ 'ਤੇ ਸਨਮਾਨਿਤ
Advertisment
ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਹਰਜਿੰਦਰ ਸਿੰਘ ਭੂਰਾਕੋਹਨਾ ਸੇਵਾ ਮੁਕਤ ਹੋਣ 'ਤੇ ਸਨਮਾਨਿਤ ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਹਰਜਿੰਦਰ ਸਿੰਘ ਭੂਰਾਕੋਹਨਾ ਨੂੰ ਸੇਵਾਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਡਾ. ਰੂਪ ਸਿੰਘ ਨੇ ਆਪਣੀਆਂ ਲਿਖੀਆਂ ਧਾਰਮਿਕ ਪੁਸਤਕਾਂ ਦਾ ਸੈੱਟ ਵੀ ਸ. ਭੂਰਾਕੋਹਨਾ ਨੂੰ ਦਿੱਤਾ। ਇਸ ਮੌਕੇ ਡਾ. ਰੂਪ ਸਿੰਘ ਨੇ ਸ. ਹਰਜਿੰਦਰ ਸਿੰਘ ਭੂਰਾਕੋਹਨਾ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਿਚ ਤਨ-ਮਨ ਨਾਲ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਇਨ੍ਹਾਂ ਵੱਲੋਂ ਸਮਰਪਣ ਭਾਵਨਾ ਨਾਲ ਨਿਭਾਈਆਂ ਸੇਵਾਵਾਂ ਤੋਂ ਪ੍ਰੇਰਣਾ ਪ੍ਰਾਪਤ ਕਰਨੀ ਚਾਹੀਦੀ ਹੈ। ਡਾ. ਰੂਪ ਸਿੰਘ ਨੇ ਸ. ਹਰਜਿੰਦਰ ਸਿੰਘ ਭੂਰਾਕੋਹਨਾ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। —PTC News-
punjabi-news latest-punjabi-news latest-news-in-punjabi news-in-punjabi news-from-punjab news-punjabi happening-news-from-punjab top-punjabi-news
Advertisment

Stay updated with the latest news headlines.

Follow us:
Advertisment