Advertisment

ਹਰਸਿਮਰਤ ਕੌਰ ਬਾਦਲ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਕੀਤੀ ਮੁਲਾਕਾਤ

author-image
Shanker Badra
New Update
ਹਰਸਿਮਰਤ ਕੌਰ ਬਾਦਲ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਕੀਤੀ ਮੁਲਾਕਾਤ
Advertisment
ਹਰਸਿਮਰਤ ਕੌਰ ਬਾਦਲ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਕੀਤੀ ਮੁਲਾਕਾਤ:ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਦਿੱਲੀ ਦੇ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਨਾਲ ਮੁਲਾਕਾਤ ਕੀਤੀ ਹੈ।ਹਰਸਿਮਰਤ ਕੌਰ ਬਾਦਲ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਕੀਤੀ ਮੁਲਾਕਾਤਹਰਜੀਤ ਸਿੰਘ ਸੱਜਣ,ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੈਨੇਡੀਅਨ ਵਫ਼ਦ ਸਮੇਤ ਬੀਤੇ ਦਿਨਾਂ ਤੋਂ ਭਾਰਤ ਦੇ 7 ਦਿਨਾਂ ਦੌਰੇ 'ਤੇ ਆਏ ਹੋਏ ਹਨ।ਜਾਣਕਾਰੀ ਅਨੁਸਾਰ ਤਾਜ ਮਹੱਲ ਅਤੇ ਅੰਮ੍ਰਿਤਸਰ ਦੌਰੇ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਹਰਜੀਤ ਸਿੰਘ ਸੱਜਣ ਨੇ ਅੱਜ ਇਤਿਹਾਸਕ ਜਾਮਾ ਮਸਜਿਦ ਦਾ ਦੀਦਾਰ ਕੀਤਾ ਹੈ।ਹਰਸਿਮਰਤ ਕੌਰ ਬਾਦਲ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਕੀਤੀ ਮੁਲਾਕਾਤਜਿਸ ਤੋਂ ਬਾਅਦ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅੱਜ ਦਿੱਲੀ ਦੇ ਵਿੱਚ ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਮਿਲੇ ਹਨ।ਹਰਜੀਤ ਸਿੰਘ ਸੱਜਣ ਅਤੇ ਹਰਸਿਮਰਤ ਕੌਰ ਬਾਦਲ ਵਿਚਕਾਰ ਵਪਾਰ,ਨਿਵੇਸ਼ ਤੇ ਸਾਈਬਰ ਸੁਰੱਖਿਆ ਸਮੇਤ ਦੋਵਾਂ ਮੁਲਕਾਂ ਦੇ ਨਾਗਰਿਕਾਂ ਵਿਚਾਲੇ ਸੰਪਰਕ ਵਰਗੇ ਮੁੱਦਿਆਂ 'ਚ ਸਬੰਧ ਮਜ਼ਬੂਤ ਕਰਨ 'ਤੇ ਗੱਲਬਾਤ ਹੋਈ।ਹਰਸਿਮਰਤ ਕੌਰ ਬਾਦਲ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਕੀਤੀ ਮੁਲਾਕਾਤਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਰਿਵਾਰ ਸਮੇਤ,ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅਤੇ ਕੈਨੇਡੀਅਨ ਵਫ਼ਦ ਸਮੇਤ ਕੱਲ ਅੰਮ੍ਰਿਤਸਰ ਗਏ ਸਨ,ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। -PTCNews-
latest-news harsimrat-kaur-badal india-latest-news harjeet-sajjan news-in-punjabi news-in-punjab
Advertisment

Stay updated with the latest news headlines.

Follow us:
Advertisment