Advertisment

੧੮ ਅਗਸਤ ਨੂੰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

author-image
Ragini Joshi
New Update
੧੮ ਅਗਸਤ ਨੂੰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
Advertisment
ਸ੍ਰੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ੧੮ ਅਗਸਤ ਨੂੰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਹੋਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ: ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ ਅਤੇ ਅਮਲਾ ਸ਼ਾਖਾ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਪਹਿਲਾਂ ਇਹ ਇਕੱਤਰਤਾ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਕੂਰਕਸ਼ੇਤਰ, ਹਰਿਆਣਾ ਵਿਖੇ ਰੱਖੀ ਗਈ ਸੀ ਪਰ ਹੁਣ ਇਹ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਆਦੇਸ਼ ਅਨੁਸਾਰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ੧੮ ਅਗਸਤ ਨੂੰ ਹੀ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਵੇਰੇ ੧੧:੦੦ ਵਜੇ ਉਨ੍ਹਾਂ ਦਾ ਅੰਗੀਠਾ ਸਮੇਟਿਆ ਜਾਵੇਗਾ ਉਪਰੰਤ ਦੁਪਿਹਰ ੧੨:੦੦ ਵਜੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਵੇਗੀ। —PTC News-
Advertisment

Stay updated with the latest news headlines.

Follow us:
Advertisment