Advertisment

110 ਵਰਿਆਂ ਦੇ ਸੰਘਰਸ਼ ਮਗਰੋਂ ਆਖਿਰ ਰਾਸ਼ਟਰੀ ਰਾਜਧਾਨੀ 'ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

author-image
Ragini Joshi
New Update
110 ਵਰਿਆਂ ਦੇ ਸੰਘਰਸ਼ ਮਗਰੋਂ ਆਖਿਰ ਰਾਸ਼ਟਰੀ ਰਾਜਧਾਨੀ 'ਚ ਲਾਗੂ ਹੋਇਆ ਆਨੰਦ ਮੈਰਿਜ ਐਕਟ
Advertisment
110 years after  demand, anand marriage act implemented in national capital finally: ਸਿੱਖ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਹੁਣ ਐਕਟ ਤਹਿਤ ਹੀ ਕਰਵਾਉਣ : ਸਿਰਸਾ ਨਵੀਂ ਦਿੱਲੀ: 110 ਵਰਿ•ਆਂ ਦੇ ਸੰਘਰਸ਼ ਤੋਂ ਬਾਅਦ ਆਖਿਰਕਾਰ ਆਨੰਦ ਮੈਰਿਜ ਐਕਟ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਲਾਗੂ ਹੋ ਗਿਆ ਹੈ। ਇਹ ਐਕਟ ਲਾਗੂ ਕਰਨ ਦੀ ਮੰਗ 1909 ਵਿਚ ਪਹਿਲੀ ਵਾਰ ਉਠੀ ਸੀ। ਉਪ ਰਾਜਪਾਲ ਅਨਿਲ ਬੈਜਲ ਨੇ ਇਹ ਐਕਟ ਰਾਸ਼ਟਰੀ ਰਾਜਧਾਨੀ ਵਿਚ ਲਾਗੂ ਕਰਨ ਲਈ ਫਾਈਲ 'ਤੇ ਸਹੀ ਪਾ ਦਿੱਤੀ ਹੈ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਉਹ ਰਾਸ਼ਟਰੀ ਰਾਜਧਾਨੀ ਵਿਚ ਐਕਟ ਲਾਗੂ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਤੇ ਉਪ ਰਾਜਪਾਲ ਸ੍ਰੀ ਅਨਿਲ ਬੈਜਲ ਦੇ ਧੰਨਵਾਦੀ ਹਨ ਕਿਉਂਕਿ ਇਹ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਸੀ। 110 years after  demand, anand marriage act implemented in national capital finallyਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਇਹ ਇੱਛਾ ਹੈ ਕਿ ਇਹ ਐਕਟ ਸਾਰੇ ਦੇਸ਼ ਵਿਚ ਲਾਗੁ ਹੋਵੇ ਤੇ ਉਹ ਇਸ ਵਾਸਤੇ ਵੱਖ ਵੱਖ ਸਰਕਾਰਾਂ ਤੇ ਪ੍ਰਸ਼ਾਸਕਾਂ ਕੋਲ ਇਹ ਮਾਮਲਾ ਉਠਾ ਰਹੇ ਹਨ। ਉਹਨਾਂ ਕਿਹਾ ਕਿ ਐਕਟ ਪਹਿਲਾਂ ਹੀ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਪ੍ਰਮੁੱਖ ਰਾਜਾਂ ਵਿਚ ਲਾਗੂ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿਚ ਇਹ ਐਕਟ ਲਾਗੂ ਹੋਣ ਦੀ ਆਪਣੀ ਮਹੱਤਤਾ ਹੈ ਕਿਉਂਕਿ ਰਾਸ਼ਟਰੀ ਰਾਜਧਾਨੀ ਵਿਚ ਵੱਡੀ ਗਿਣਤੀ ਵਿਚ ਸਿੱਖ ਰਹਿੰਦੇ ਹਨ। 110 years after  demand, anand marriage act implemented in national capital finally: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਦੇ ਤਹਿਤ ਕਰਵਾਉਣ ਤੇ ਇਸਦਾ ਲਾਭ ਉਠਾਉਣ। ਉਹਨਾਂ ਕਿਹਾ ਕਿ ਕੋਈ ਵੀ ਇਸ ਐਕਟ ਦੇ ਤਹਿਤ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਕਰਵਾ ਸਕਦਾ ਹੈ ਭਾਵੇਂ ਕਿ ਵਿਆਹ ਐਕਟ ਲਾਗੂ ਹੋਣ ਦੀ ਮਿਤੀ ਤੋਂ ਪਹਿਲਾਂ ਹੋਇਆ ਹੋਵੇ। ਉਹਨਾਂ ਕਿਹਾ ਕਿ ਆਨੰਦ ਮੈਰਿਜ ਐਕਟ ਦੇ ਤਹਿਤ ਰਜਿਸਟਰੇਸ਼ਨ ਕਰਵਾਉਣ ਨਾਲ ਸਿੱਖ ਭਾਈਚਾਰੇ ਨੂੰ ਵੱਖਰੀ ਪਛਾਣ ਮਿਲਦੀ ਹੈ। 110 years after  demand, anand marriage act implemented in national capital finallyਸ੍ਰੀ ਸਿਰਸਾ ਨੇ ਹੋਰ ਦੱਸਿਆ ਕਿ ਉਹ ਉਹਨਾਂ ਰਾਜਾਂ ਦੇ ਸੰਪਰਕ ਵਿਚ ਹਨ ਜਿਥੇ ਐਕਟ ਹਾਲੇ ਲਾਗੂ ਨਹੀਂ ਹੋਇਆ ਤੇ ਬਿਹਾਰ ਤੇ ਆਸਾਮ ਵਿਚ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਨੇੜੇ ਪਹੁੰਚ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਇਹ ਛੇਤੀ ਹੀ ਦੇਸ਼ ਦੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਲਾਗੂ ਹੋ ਜਾਵੇਗਾ। —PTC News-
shiromani-akali-dal bhagwant-mann punjabi-news sad national-capital sukhbir-badal rahul-gandhi anand-marriage-act punjab-congress captain-amarinder-singh manjinder-singh-sirsa punjab-politics latest-punjabi-news latest-news-in-punjabi indian-national-congress anand-marriage-act-implemented aam-aadmi-party-punjab aap-punjab sukhpal-khaira news-in-punjabi news-from-punjab news-punjabi happening-news-from-punjab indian-national-congress-punjab top-punjabi-news news-punjabi-punjab anand-marriage-act-implemented-in-national-capital
Advertisment

Stay updated with the latest news headlines.

Follow us:
Advertisment