adv-img

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - May 21st 2018 05:11 AM
ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥ ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ  ॥੨॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥ ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥ ਸੋਮਵਾਰ, ੮ ਜੇਠ (ਸੰਮਤ ੫੫੦ ਨਾਨਕਸ਼ਾਹੀ) ੨੧ ਮਈ, ੨੦੧੮  (ਅੰਗ: ੯੭੨) ਪੰਜਾਬੀ ਵਿਆਖਿਆ : ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ (ਹੇ ਤ੍ਰਿਲੋਚਨ! ਵੇਖ, ਮੁੰਡਾ) ਕਾਗ਼ਜ਼ ਲਿਆਉਂਦਾ ਹੈ, ਉਸ ਦੀ ਗੁੱਡੀ ਕੱਟਦਾ ਹੈ ਤੇ ਗੁੱਡੀ ਨੂੰ ਅਸਮਾਨ ਵਿਚ ਉਡਾਉਂਦਾ ਹੈ, ਸਾਥੀਆਂ ਨਾਲ ਗੱਪਾਂ ਭੀ ਮਾਰੀ ਜਾਂਦਾ ਹੈ, ਪਰ ਉਸ ਦਾ ਮਨ (ਗੁੱਡੀ ਦੀ) ਡੋਰ ਵਿਚ ਟਿਕਿਆ ਰਹਿੰਦਾ ਹੈ ।੧। (ਹੇ ਤ੍ਰਿਲੋਚਨ!) ਜਿਵੇਂ ਸੁਨਿਆਰੇ ਦਾ ਮਨ (ਹੋਰਨਾਂ ਨਾਲ ਗੱਲਾਂ-ਬਾਤਾਂ ਕਰਦਿਆਂ ਭੀ, ਕੁਠਾਲੀ ਵਿਚ ਪਾਏ ਹੋਏ ਸੋਨੇ ਵਿਚ) ਜੁੜਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪਰਮਾਤਮਾ ਦੇ ਨਾਮ ਵਿਚ ਵਿੱਝਾ ਹੋਇਆ ਹੈ ।੧।ਰਹਾਉ । (ਹੇ ਤ੍ਰਿਲੋਚਨ!) ਜੁਆਨ ਕੁੜੀਆਂ ਸ਼ਹਿਰ ਵਿਚੋਂ (ਬਾਹਰ ਜਾਂਦੀਆਂ ਹਨ) ਆਪੋ ਆਪਣਾ ਘੜਾ ਚੁੱਕ ਲੈਂਦੀਆਂ ਹਨ, ਪਾਣੀ ਨਾਲ ਭਰਦੀਆਂ ਹਨ, (ਆਪੋ ਵਿਚ) ਹੱਸਦੀਆਂ ਹਨ, ਹਾਸੇ ਦੀਆਂ ਗੱਲਾਂ ਤੇ ਹੋਰ ਕਈ ਵਿਚਾਰਾਂ ਕਰਦੀਆਂ ਹਨ, ਪਰ ਆਪਣਾ ਚਿੱਤ ਆਪੋ ਆਪਣੇ ਘੜੇ ਵਿਚ ਰੱਖਦੀਆਂ ਹਨ ।੨।(ਹੇ ਤ੍ਰਿਲੋਚਨ!) ਇੱਕ ਘਰ ਹੈ ਜਿਸ ਦੇ ਦਸ ਬੂਹੇ ਹਨ, ਇਸ ਘਰੋਂ ਮਨੁੱਖ ਗਊਆਂ ਚਾਰਨ ਲਈ ਛੱਡਦਾ ਹੈ; ਇਹ ਗਾਈਆਂ ਪੰਜਾਂ ਕੋਹਾਂ ਤੇ ਜਾ ਚੁਗਦੀਆਂ ਹਨ, ਪਰ ਆਪਣਾ ਚਿੱਤ ਆਪਣੇ ਵੱਛੇ ਵਿਚ ਰੱਖਦੀਆਂ ਹਨ (ਤਿਵੇਂ ਹੀ ਦਸ-ਇੰਦ੍ਰਿਆਂ-ਵਾਲੇ ਇਸ ਸਰੀਰ ਵਿਚੋਂ ਮੇਰੇ ਗਿਆਨ-ਇੰਦ੍ਰੇ ਸਰੀਰ ਦੇ ਨਿਰਬਾਹ ਲਈ ਕੰਮ-ਕਾਰ ਕਰਦੇ ਹਨ, ਪਰ ਮੇਰੀ ਸੁਰਤ ਆਪਣੇ ਪ੍ਰਭੂ-ਚਰਨਾਂ ਵਿਚ ਹੀ ਹੈ) ।੩।ਹੇ ਤ੍ਰਿਲੋਚਨ! ਸੁਣ, ਨਾਮਦੇਵ (ਇਕ ਹੋਰ ਦ੍ਰਿਸ਼ਟਾਂਤ) ਆਖਦਾ ਹੈ-ਮਾਂ ਆਪਣੇ ਬਾਲ ਨੂੰ ਪੰਘੂੜੇ ਵਿਚ ਪਾਂਦੀ ਹੈ, ਅੰਦਰ ਬਾਹਰ ਘਰ ਦੇ ਕੰਮਾਂ ਵਿਚ ਰੁੱਝੀ ਰਹਿੰਦੀ ਹੈ, ਪਰ ਆਪਣੀ ਸੁਰਤ ਆਪਣੇ ਬੱਚੇ ਵਿਚ ਰੱਖਦੀ ਹੈ ।੪।੧। ਭਾਵ : ਪ੍ਰੀਤਿ ਦਾ ਸਰੂਪ-ਕੰਮ-ਕਾਰ ਕਰਦਿਆਂ ਸੁਰਤ ਹਰ ਵੇਲੇ ਪ੍ਰਭੂ ਦੀ ਯਾਦ ਵਿਚ ਰਹੇ । English Translation: THE WORD OF NAAM DAYV JEE, RAAMKALEE, FIRST HOUSE: ONE UNIVERSAL CREATOR GOD. BY THE GRACE OF THE TRUE GURU: The boy takes paper, cuts it and makes a kite, and flies it in the sky. Talking with his friends, he still keeps his attention on the kite string. || 1 || My mind has been pierced by the Name of the Lord, like the goldsmith, whose attention is held by his work. || 1 || Pause || The young girl in the city takes a pitcher, and fills it with water. She laughs, and plays, and talks with her friends, but she keeps her attention focused on the pitcher of water. || 2 || The cow is let loose, out of the mansion of the ten gates, to graze in the field. It grazes up to five miles away, but keeps its attention focused on its calf. || 3 || Says Naam Dayv, listen, O Trilochan: the child is laid down in the cradle. Its mother is at work, inside and outside, but she holds her child in her thoughts. || 4 || 1 || [Monday, 8th Jayt'h (Samvat 550 Nanakshahi) 21st May, 2018 (Page: 972)