Fri, Apr 19, 2024
Whatsapp

ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ’ਤੇ ਰੋਸ ਜ਼ਾਹਰ ਕੀਤਾ

Written by  Joshi -- August 18th 2017 04:56 PM
ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ’ਤੇ ਰੋਸ ਜ਼ਾਹਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ’ਤੇ ਰੋਸ ਜ਼ਾਹਰ ਕੀਤਾ

ਅਜਿਹੀਆਂ ਛੋਟਾਂ ਪੰਜਾਬ ਨੂੰ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ-ਮੁੱਖ ਮੰਤਰੀ ਰਾਮ ਰਹੀਮ ਬਾਰੇ ਆਉਣ ਵਾਲੇ ਅਦਾਲਤੀ ਫੈਸਲੇ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਵਿਵਸਥਾ ਚ ਖਲਲ ਪਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਤਾੜਨਾ ਫੋਟੋ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਸਾਲ ਦੇ ਬਿਹਤਰੀਨ ਫੋਟੋ ਪੱਤਰਕਾਰ ਲਈ ਟਰਾਫ਼ੀ ਦਾ ਐਲਾਨ ਚੰਡੀਗੜ: ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਹ ਪੰਜਾਬ ਦੇ ਸਰਹੱਦੀ ਇਲਾਕਿਆਂ ਅਤੇ ਕੰਢੀ ਖੇਤਰਾਂ ਨੂੰ ਵੀ ਅਜਿਹੀਆਂ ਛੋਟਾਂ ਦੇਣ ਦੀ ਮੰਗ ਉਠਾਉਣਗੇ। ਅੱਜ ਇੱਥੇ ਪੰਜਾਬ ਕਲਾ ਭਵਨ ਵਿਖੇ ਫੋਟੋ ਜਰਨਾਲਿਸਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਲਾਈ ਫੋਟੋ ਪ੍ਰਦਰਸ਼ਨੀ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਤੇ ਕੰਢੀ ਖੇਤਰਾਂ ਵਿੱਚ ਵੀ ਕਈ ਤਰਾਂ ਦੀਆਂ ਸਮੱਸਿਆਵਾਂ ਹਨ ਜਿਸ ਕਰਕੇ ਕੇਂਦਰ ਸਰਕਾਰ ਵੱਲੋਂ ਪਹਾੜੀ ਸੂਬਿਆਂ ਨੂੰ ਦਿੱਤੀਆਂ ਰਿਆਇਤਾਂ ਵਾਂਗ ਇਹ ਇਲਾਕੇ ਵੀ ਅਜਿਹੀਆਂ ਛੋਟਾਂ ਦੇ ਹੱਕਦਾਰ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਇਆ ਸੀ ਅਤੇ ਹੁਣ ਹੋਰ ਜ਼ੋਰਦਾਰ ਢੰਗ ਨਾਲ ਇਹ ਮਾਮਲਾ ਉਠਾਇਆ ਜਾਵੇਗਾ। capt amarinder protests special incentives for hill statesਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਬਾਰੇ ਆਉਣ ਵਾਲੇ ਫੈਸਲੇ ’ਤੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਸੂਬੇ ਦੇ ਅਮਨ-ਚੈਨ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਪੁਲੀਸ ਵਿਭਾਗ ਨੂੰ ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਪ੍ਰਤੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਕਿਹਾ ਕਿ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਮਨ-ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਫਸਲੀ ਕਰਜ਼ਾ ਦੀ ਮੁਆਫ਼ੀ ਸਬੰਧੀ ਡਾ. ਟੀ ਹੱਕ ਕਮੇਟੀ ਦੀਆਂ ਸਿਫਾਰਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਰਿਪੋਰਟ ਹਾਸਲ ਕਰਨ ਲਈ ਹੈ ਅਤੇ ਇਸ ਨੂੰ ਪੜ ਕੇ ਕਿਸਾਨਾਂ ਦੇ ਹਿੱਤ ਵਿੱਚ ਢੁਕਵੇਂ ਫੈਸਲੇ ਲਏ ਜਾਣਗੇ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮਦਦ ਲਈ ਉਨਾਂ ਦੇ ਕਰਜ਼ੇ ਦੀ ਅਦਾਇਗੀ ਵਾਸਤੇ ਸਰਕਾਰ ਨੂੰ ਵਾਧੂ ਕਰਜ਼ੇ ਦੀ ਲੋੜ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਰੇਤ ਦੀਆਂ ਖੱਡਾਂ ਦੀ ਨਿਲਾਮੀ ਅਤੇ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ਼ ਲੱਗੇ ਦੋਸ਼ਾਂ ਬਾਰੇ ਜਸਟਿਸ ਨਾਰੰਗ ਦੀ ਰਿਪੋਰਟ ਨੂੰ ਘੋਖਣ ਲਈ ਦੂਜੀ ਕਮੇਟੀ ਨਹੀਂ ਬਣੇਗੀ। ਉਨਾਂ ਕਿਹਾ,‘‘ਮੈਂ ਰਿਪੋਰਟ ਮੁੱਖ ਸਕੱਤਰ ਨੂੰ ਭੇਜ ਦਿੱਤੀ ਜੋ ਇਸ ਰਿਪੋਰਟ ਦੀ ਪੜਚੋਲ ਲਈ ਹੋਰ ਅਧਿਕਾਰੀਆਂ ਨੂੰ ਸ਼ਾਮਲ ਕਰ ਸਕਦੇ ਹਨ। ਆਮ ਆਦਮੀ ਪਾਰਟੀ ’ਚੋਂ ਕੱਢੇ ਲੀਡਰ ਸੁੱਚਾ ਸਿੰਘ ਛੋਟੇਪੁਰ ਦੇ ਕਾਂਗਰਸ ਵਿੱਚ ਆਉਣ ਦੀਆਂ ਕਿਆਸ-ਅਰਾਈਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਛੋਟੇਪੁਰ ਉਨਾਂ ਦੇ ਚੰਗੇ ਮਿੱਤਰ ਹਨ ਪਰ ਪਿਛਲੇ ਦੋ ਮਹੀਨਿਆਂ ਤੋਂ ਮੁਲਾਕਾਤ ਨਹੀਂ ਹੋਈ। ਇਸ ਮੌਕੇ ਮੁੱਖ ਮੰਤਰੀ ਨੇ ਉੱਘੇ ਫੋਟੋਗ੍ਰਾਫਰ ਐਸ. ਪੌਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਚੱਲ ਵਸੇ ਸਨ। ਇਸ ਮੌਕੇ ਐਵਾਰਡ ਜੇਤੂ ਫੋਟੋ ਜਰਨਾਲਿਸਟ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ। ਕੈਪਟਨ ਅਮਰਿੰਦਰ ਸਿੰਘ ਨੇ ਸਾਲ ਦੇ ਬਿਹਤਰੀਨ ਫੋਟੋਗ੍ਰਾਫਰ ਲਈ ਟਰਾਫ਼ੀ ਦਾ ਐਲਾਨ ਕੀਤਾ ਜੋ ਹਰੇਕ ਸਾਲ ਦਸੰਬਰ ਮਹੀਨੇ ਵਿੱਚ ਦਿੱਤੀ ਜਾਵੇਗੀ। ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਲਾਈ ਪ੍ਰਦਰਸ਼ਨੀ ਦੌਰਾਨ ਮੁੱਖ ਮੰਤਰੀ ਨੇ ਵੀ ਕੁਝ ਤਸਵੀਰਾਂ ਦੇਖੀਆਂ। ਉਨਾਂ ਨੇ ਪਿਛਲੇ ਸਮੇਂ ਦੌਰਾਨ ਇਨਾਂ ਵਿੱਚੋਂ ਕੁਝ ਤਸਵੀਰਾਂ ਅਖ਼ਬਾਰਾਂ ਵਿੱਚ ਛਪੀਆਂ ਦੇਖੀਆਂ ਹੋਣ ਨੂੰ ਚੇਤੇ ਕੀਤਾ। ਉਨਾਂ ਨੇ ਸਿਆਸਤਦਾਨਾਂ ਦੀਆਂ ਖਾਸ ਅੰਦਾਜ਼ ਵਿੱਚ ਖਿੱਚੀਆਂ ਤਸਵੀਰਾਂ ਦਾ ਜ਼ਿਕਰ ਕੀਤਾ ਜਿਨਾਂ ਵਿੱਚ ਅਦਾਕਾਰ ਤੇ ਸੰਸਦ ਮੈਂਬਰ ਕਿਰਨ ਖੇਰ ਦੀ ਪੀਂਘ ਝੂਟਦੀ ਦੀ ਤਸਵੀਰ ਸ਼ਾਮਲ ਹੈ। ਮੁੱਖ ਮੰਤਰੀ ਨੇ ਕੁਝ ਫੋਟੋ ਜਰਨਾਲਿਸਟਾਂ ਨੂੰ ਮਿਸਾਲੀ ਕਾਰਗੁਜ਼ਾਰੀ ਦਿਖਾਉਣ ਬਦਲੇ ਸਨਮਾਨਿਤ ਕੀਤਾ। ਉਨਾਂ ਕਿਹਾ ਕਿ ਔਖੀਆਂ ਹਾਲਤਾਂ ਦੇ ਬਾਵਜੂਦ ਉਨਾਂ ਨੇ ਆਪਣੇ ਟੀਚੇ ਨੂੰ ਸਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਸ ਮੌਕੇ ਉੱਘੇ ਫੋਟੋ ਜਰਨਾਲਿਸਟ ਸੰਤੋਖ ਸਿੰਘ ਨੇ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ ਭੇਟ ਕੀਤਾ। ਇਸ ਤਿੰਨ ਰੋਜ਼ਾ ਪ੍ਰਦਰਸ਼ਨੀ ਵਿੱਚ 59 ਫੋਟੋਗ੍ਰਾਫਰਾਂ ਦੀਆਂ 109 ਤਸਵੀਰਾਂ ਦੀ ਨੁਮਾਇਸ਼ ਲਾਈ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਿੱਚੀਆਂ ਗਈਆਂ ਤਸਵੀਰਾਂ ਵੀ ਨੁਮਾਇਸ਼ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਆਪਣੀਆਂ ਤਸਵੀਰਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਇਹ ਲੰਮਾ ਸਮਾਂ ਪਹਿਲਾਂ ਦੱਖਣੀ ਅਫਰੀਕਾ ਵਿੱਚ ਖਿੱਚੀਆਂ ਸਨ। ਉਦਘਾਟਨੀ ਸਮਾਗਮ ਦੌਰਾਨ ਉਨਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਲਾਹਕਾਰ ਮੁੱਖ ਮੰਤਰੀ ਬੀ.ਆਈ.ਐਸ. ਚਾਹਲ, ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਸਤਿੰਦਰ ਸੱਤੀ ਹਾਜ਼ਰ ਸਨ। —PTC News


  • Tags

Top News view more...

Latest News view more...