Sat, Apr 27, 2024
Whatsapp

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹੜ ਰੋਕੂ ਕੰਮਾਂ ਲਈ 40 ਕਰੋੜ ਰੁਪਏ ਜਾਰੀ ਕਰਨ ਨੂੰ ਹਰੀ ਝੰਡੀ

Written by  Joshi -- July 07th 2017 03:55 PM
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹੜ ਰੋਕੂ ਕੰਮਾਂ ਲਈ 40 ਕਰੋੜ ਰੁਪਏ ਜਾਰੀ ਕਰਨ ਨੂੰ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹੜ ਰੋਕੂ ਕੰਮਾਂ ਲਈ 40 ਕਰੋੜ ਰੁਪਏ ਜਾਰੀ ਕਰਨ ਨੂੰ ਹਰੀ ਝੰਡੀ

ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਰਦਾਵਰੀ ਦੇ ਹੁਕਮ
Captain Amarinder Singh major decision ਚੰਡੀਗੜ, 7 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ ਰੋਕੂ ਪ੍ਰਬੰਧਾਂ ਲਈ ਕਦਮ ਚੁੱਕਦੇ ਹੋਏ ਡਰੇਨੇਜ ਵਿਭਾਗ ਨੂੰ 40 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਹੀ ਉਨਾਂ ਨੇ ਕੁਦਰਤੀ ਆਫਤ ਨਾਲ ਫਸਲਾਂ ਨੂੰ ਹੋਏ ਨੁਕਸਾਨ ਦੇ ਲਈ ਵਿਸ਼ੇਸ਼ ਗਰਦਾਵਰੀ ਦੇ ਹੁਕਮ ਵੀ ਦਿੱਤੇ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਵਿਸ਼ੇਸ਼ ਗਰਦਾਵਰੀ ਕਰਨ ਲਈ ਆਖਿਆ ਗਿਆ ਹੈ। ਤਾਂ ਜੋ ਮੌਸਮੀ ਮੀਂਹ, ਗੜੇਮਾਰੀ, ਨਹਿਰਾਂ ਦੇ ਟੁੱਟਣ ਅਤੇ ਤੇਜ ਹਵਾਵਾਂ ਵਰਗੀਆਂ ਕੁਦਰਤੀ ਆਫਤਾਂ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ।Punjab farmerਹੜ ਆਉਣ ਦੀਆਂ ਸੰਭਾਵਨਾਵਾਂ ਬੁਲਾਰੇ ਅਨੁਸਾਰ ਮੌਨਸੂਨ ਦੌਰਾਨ ਨਦੀਆਂ ਤੇ ਡਰੇਨਾਂ ਵਿਚ ਹੜ ਆਉਣ ਦੀਆਂ ਸੰਭਾਵਨਾਵਾਂ ਨੂੰ ਦੇਖਦੇ ਹੋਏ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲਿਆਂ ਵਿਚ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਸਥਾਪਿਤ ਕਰਨ ਲਈ ਕਿਹਾ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਮਾਲ ਵਿਭਾਗ ਅਤੇ ਸਿੰਚਾਈ/ਡਰੇਨੇਜ ਵਿਭਾਗਾਂ ਦੀਆਂ ਟੀਮਾਂ ਵੱਲੋਂ ਨਦੀਆਂ ਦੀਆਂ ਨਾਜ਼ੁਕ ਥਾਵਾਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਡਰੇਨੇਜ ਵਿਭਾਗ ਨੂੰ 40 ਕਰੋੜ ਰੁਪਏ ਨਾਜ਼ੁਕ ਥਾਵਾਂ ’ਤੇ ਹੜ ਰੋਕੂ ਕੰਮਾਂ ਦੇ ਵਾਸਤੇ ਕੰਢਿਆਂ ਨੂੰ ਮਜ਼ਬੂਤ ਬਣਾਉਣ ਲਈ ਹਫਾਜ਼ਤੀ ਕਦਮਾਂ ਵਜੋਂ ਜਾਰੀ ਕੀਤੇ ਗਏ ਹਨ। ਕਿਸੇ ਵੀ ਆਫਤ ਨਾਲ ਨਿਪਟਣ ਲਈ ਮਾਲ ਵਿਭਾਗ ਵੱਲੋਂ ਸੂਬਾਈ ਆਫਤ ਪ੍ਰਬੰਧਨ ਫੰਡ ਲਈ ਚੌਖੀ ਬਜਟ ਵਿਵਸਥਾ ਕੀਤੀ ਗਈ ਹੈ, ਬੁਲਾਰੇ ਨੇ ਦੱਸਿਆ। —PTC News  

  • Tags

Top News view more...

Latest News view more...