Wed, Apr 24, 2024
Whatsapp

ਜੇਕਰ ਇਤਿਹਾਸ ਨਾਲ ਛੇੜਛਾੜ ਹੋਈ ਹੈ ਤਾਂ ‘ਪਦਮਾਵਤੀ’ ਵਿਰੋਧੀ ਰੋਸ ਪ੍ਰਦਰਸ਼ਨ ਜਾਇਜ਼, ਜਾਣੋ ਪੰਜਾਬ ਦੇ ਕਿਸ ਮੰਤਰੀ ਨੇ ਕਿਹਾ ਇੰਝ!

Written by  Joshi -- November 20th 2017 06:35 PM -- Updated: November 20th 2017 06:36 PM
ਜੇਕਰ ਇਤਿਹਾਸ ਨਾਲ ਛੇੜਛਾੜ ਹੋਈ ਹੈ ਤਾਂ ‘ਪਦਮਾਵਤੀ’ ਵਿਰੋਧੀ ਰੋਸ ਪ੍ਰਦਰਸ਼ਨ ਜਾਇਜ਼, ਜਾਣੋ ਪੰਜਾਬ ਦੇ ਕਿਸ ਮੰਤਰੀ ਨੇ ਕਿਹਾ ਇੰਝ!

ਜੇਕਰ ਇਤਿਹਾਸ ਨਾਲ ਛੇੜਛਾੜ ਹੋਈ ਹੈ ਤਾਂ ‘ਪਦਮਾਵਤੀ’ ਵਿਰੋਧੀ ਰੋਸ ਪ੍ਰਦਰਸ਼ਨ ਜਾਇਜ਼, ਜਾਣੋ ਪੰਜਾਬ ਦੇ ਕਿਸ ਮੰਤਰੀ ਨੇ ਕਿਹਾ ਇੰਝ!

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣਾਉਣ ਦੇ ਪ੍ਰਸਤਾਵ ਦਾ ਸੁਆਗਤ ਚੰਡੀਗੜ: ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਅਹੁਦਾ ਵਧਾ ਕੇ ਉਨਾਂ ਨੂੰ ਪਾਰਟੀ ਦਾ ਪ੍ਰਧਾਨ ਬਣਾਉਣ ਦੇ ਪ੍ਰਸਤਾਵ ਦਾ ਸੁਆਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਦਮ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਪੁਨਰ ਸੁਰਜੀਤੀ ਵਾਸਤੇ ਸਹੀ ਦਿਸ਼ਾ ਵਿੱਚ ਚੁੱਕਿਆ ਗਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀਆਂ ਚੋਣਾਂ ਦਾ ਅੱਜ ਐਲਾਨ ਕੀਤਾ ਗਿਆ ਹੈ ਅਤੇ ਰਾਹੁਲ ਨੂੰ ਪਾਰਟੀ ਪ੍ਰਧਾਨ ਬਣਾਉਣ ਦਾ ਮਾਮਲਾ ਪਾਰਟੀ ਵਿੱਚ ਲੰਮੇ ਸਮੇਂ ਤੋਂ ਹੈ। ਉਨਾਂ ਕਿਹਾ ਕਿ ਪਾਰਟੀ ਦੀ ਵਾਗਡੋਰ ਰਾਹੁਲ ਗਾਂਧੀ ਦੇ ਕਾਬਲ ਹੱਥਾਂ ਵਿੱਚ ਸੌਂਪਣ ਦਾ ਵੇਲਾ ਆ ਗਿਆ ਹੈ ਜੋ ਅਗਾਮੀ ਸੰਸਦੀ ਚੋਣਾਂ ਵਿੱਚ ਕਾਂਗਰਸ ਦੀ ਅਗਵਾਈ ਕਰਨ ਦੇ ਸਮਰੱਥ ਹਨ। ਜੇਕਰ ਇਤਿਹਾਸ ਨਾਲ ਛੇੜਛਾੜ ਹੋਈ ਹੈ ਤਾਂ ‘ਪਦਮਾਵਤੀ’ ਵਿਰੋਧੀ ਰੋਸ ਪ੍ਰਦਰਸ਼ਨ ਜਾਇਜ਼ਇਕ ਸੁਆਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਅੱਗੇ ਆਉਣ ਲਈ ਮੌਕਾ ਦੇਣ ਦੇ ਪੂਰੀ ਤਰਾਂ ਹੱਕ ਵਿੱਚ ਹਨ ਜਿਨਾਂ ਦੇ ਹੱਥਾਂ ਵਿੱਚ ਪਾਰਟੀ ਅਤੇ ਮੁਲਕ ਦੇ ਭਵਿੱਖ ਦੀ ਤਸਵੀਰ ਘੜੀ ਜਾਣੀ ਹੈ। ਪਿਛਲੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਚਿਹਰਿਆਂ ਨੂੰ ਸਿਆਸਤ ਵਿੱਚ ਲੈ ਕੇ ਆਉਣਾ ਮੁਲਕ ਦੇ ਹਿੱਤ ਵਿੱਚ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਨਵਾਂ ਜੋਸ਼ ਭਰਨ ਲਈ ਉਹ ਸਦਾ ਹੀ ਰਾਹੁਲ ਗਾਂਧੀ ਨੂੰ ਪਾਰਟੀ ਦੀ ਕਮਾਂਡ ਸੌਂਪਣ ਦੇ ਹਾਮੀ ਰਹੇ ਹਨ। ਉਨਾਂ ਕਿਹਾ ਕਿ ਰਾਹੁਲ ਗਾਂਧੀ ਵਿੱਚ ਉਹ ਸਾਰੀਆਂ ਯੋਗਤਾਵਾਂ ਹਨ ਜੋ ਕਾਂਗਰਸ ਨੂੰ ਮਜ਼ਬੂਤ ਤੇ ਦੂਰਅੰਦੇਸ਼ੀ ਅਗਵਾਈ ਦੇਣ ਲਈ ਲੋੜੀਂਦੀਆਂ ਹਨ। ‘ਪਦਮਾਵਤੀ’ ਫਿਲਮ ਦੇ ਵਿਵਾਦ ਬਾਰੇ ਪੁੱਛੇ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਇਤਿਹਾਸ ਨਾਲ ਛੇੜਛਾੜ ਕਰਨ ਦਾ ਹੱਕ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ੳਨਾਂ ਨੇ ਖੁਦ ਇਤਿਹਾਸ ਪੜਿਆ ਹੈ ਅਤੇ ਇੱਥੋਂ ਤੱਕ ਕਿ ਚਿਤੌੜ ਵੀ ਗਿਆ ਹਾਂ। ਉਨਾਂ ਕਿਹਾ ਕਿ ਸਿਨੇਮੇ ਦੇ ਲਾਇਸੰਸ ਨਾਲ ਕਿਸੇ ਨੂੰ ਇਤਿਹਾਸਕ ਤੱਥਾਂ ਨੂੰ ਤੋੜਣ-ਮਰੋੜਣ ਦਾ ਅਧਿਕਾਰ ਨਹੀਂ ਮਿਲ ਜਾਂਦਾ। ਉਨਾਂ ਕਿਹਾ ਕਿ ਤੱਥਾਂ ਨਾਲ ਛੇੜਛਾੜ ਹੋਣ ਨਾਲ ਜਿਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ, ਰੋਸ ਜ਼ਾਹਰ ਕਰਨਾ ਉਨਾਂ ਦਾ ਅਧਿਕਾਰ ਹੈ। ਉਨਾਂ ਕਿਹਾ ਕਿ ਜਮਹੂਰੀਅਤ ਢੰਗ ਨਾਲ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਯੋਗ ਹਨ। ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਪ੍ਰਿਆ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਉਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲਿਆਂ ਦੇ ਯੋਗ ਕਿਸਾਨਾਂ ਦੀਆਂ ਸੂਚੀਆਂ ਸੌਂਪਣ ਦੇ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਕਰਜ਼ਾ ਮੁਆਫੀ ਦਾ ਅਮਲ ਛੇਤੀ ਸ਼ੁਰੂ ਹੋ ਜਾਵੇਗਾ। ਬੀਤੇ ਮਹੀਨੇ ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਕ ਕਰਜ਼ਾ ਮੁਆਫੀ ਬਾਰੇ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਅਧੀਨ ਲਗਪਗ 10.25 ਲੱਖ ਕਰਜ਼ਾਈ ਪਰਿਵਾਰਾਂ ਨੂੰ 9500 ਕਰੋੜ ਰੁਪਏ ਦਾ ਲਾਭ ਪਹੁੰਚੇਗਾ। ਇਸ ਨੋਟੀਫਿਕੇਸ਼ਨ ਮੁਤਾਬਕ 31 ਮਾਰਚ, 2017 ਤੱਕ ਸਹਿਕਾਰੀ, ਜਨਤਕ ਖੇਤਰ ਅਤੇ ਪ੍ਰਾਇਵੇਟ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਸਕੀਮ ਅਧੀਨ ਕਰਜ਼ੇ ਦੀਆਂ ਕਿਸ਼ਤਾਂ ਜਮਾਂ ਕਰਵਾ ਚੁੱਕੇ ਕਿਸਾਨ ਵੀ ਇਸ ਦੇ ਲਾਭਪਾਤਰੀ ਹੋਣਗੇ। ਸੂਬਾ ਸਰਕਾਰ ਨੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਸੀਮਾਂਤ ਅਤੇ ਛੋਟੇ ਕਿਸਾਨਾਂ ਲਈ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਅਤੇ ਬਾਕੀ ਛੋਟੇ ਕਿਸਾਨਾਂ ਲਈ ਕਰਜ਼ੇ ਦੀ ਰਾਸ਼ੀ ਨੂੰ ਵਿਚਾਰੇ ਬਿਨਾਂ ਦੋ ਲੱਖ ਰੁਪਏ ਰਾਹਤ ਦੇਣ ਦਾ ਐਲਾਨ ਕੀਤਾ ਸੀ। —PTC News


  • Tags

Top News view more...

Latest News view more...