Tue, Apr 23, 2024
Whatsapp

ਕੈਪਟਨ ਵੱਲੋਂ ਬਿਜਲੀ ਸਬਸਿਡੀ,ਖੇਤੀਬਾੜੀ ਅਤੇ ਵੈਟ/ਜੀ.ਐਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ

Written by  Shanker Badra -- July 23rd 2018 05:08 PM
ਕੈਪਟਨ ਵੱਲੋਂ ਬਿਜਲੀ ਸਬਸਿਡੀ,ਖੇਤੀਬਾੜੀ ਅਤੇ ਵੈਟ/ਜੀ.ਐਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ

ਕੈਪਟਨ ਵੱਲੋਂ ਬਿਜਲੀ ਸਬਸਿਡੀ,ਖੇਤੀਬਾੜੀ ਅਤੇ ਵੈਟ/ਜੀ.ਐਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ

ਕੈਪਟਨ ਵੱਲੋਂ ਬਿਜਲੀ ਸਬਸਿਡੀ,ਖੇਤੀਬਾੜੀ ਅਤੇ ਵੈਟ/ਜੀ.ਐਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ:ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ ਕੀਤੇ ਹਨ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਫੰਡਾਂ ਦੇ ਜਾਰੀ ਹੋਣ ਨਾਲ ਵੈਟ/ਜੀ.ਐਸ.ਟੀ. ਦੇ ਸਾਰੇ ਬਕਾਇਆ ਬਿੱਲਾਂ ਦਾ ਵੀ ਨਿਪਟਾਰਾ ਹੋ ਗਿਆ ਹੈ।ਉਨ੍ਹਾਂ ਦੱਸਿਆ ਕਿ 17 ਕਰੋੜ ਰੁਪਏ ਦੀ ਅਦਾਇਗੀ ਨਾਲ 20 ਜੁਲਾਈ, 2018 ਤੱਕ ਦੇ ਵੈਟ/ਜੀ.ਐਸ.ਟੀ ਰਿਫੰਡ ਭੁਗਤਾ ਦਿੱਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਖੇਤੀ ਲਈ ਬਿਜਲੀ ਸਬਸਿਡੀ ਵਾਸਤੇ 400 ਕਰੋੜ ਰੁਪਏ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਨੂੰ ਜਾਰੀ ਕਰ ਦਿੱਤੇ ਹਨ ਤਾਂ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾ ਸਕੇ।ਇਸੇ ਤਰ੍ਹਾਂ ਸਰਕਾਰ ਨੇ ਬਾਹਰੀ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਲਈ ਨਾਬਾਰਡ ਨੂੰ ਵੀ 7 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।ਬੁਲਾਰੇ ਨੇ ਦੱਸਿਆ ਕਿ ਵਿੱਤ ਵਿਭਾਗ ਨੇ 230 ਕਰੋੜ ਦੀ ਰਾਸ਼ੀ ਨਾਲ 31 ਮਈ, 2018 ਤੱਕ ਪੈਨਸ਼ਨਰਾਂ ਦੇ ਸੇਵਾ-ਮੁਕਤੀ ਲਾਭ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੇ ਜੀ.ਪੀ.ਐਫ. ਐਡਵਾਂਸ ਦਾ ਵੀ ਭੁਗਤਾਨ ਕਰ ਦਿੱਤਾ ਹੈ।ਸੂਬੇ ਦੀ ਵਿਕਾਸ ਗਤੀ ਨੂੰ ਬਰਕਰਾਰ ਰੱਖਣ ਲਈ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 26 ਕਰੋੜ ਰੁਪਏ ਜਾਰੀ ਕੀਤੇ ਹਨ ਅਤੇ 20 ਜੁਲਾਈ, 2018 ਤੱਕ ਹੋਰ ਛੋਟੇ ਕੰਮਾਂ ਲਈ 18 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ 20 ਜੁਲਾਈ, 2018 ਤੱਕ ਵੱਖ-ਵੱਖ ਖ਼ਜ਼ਾਨਿਆਂ ਵਿੱਚ ਮੈਡੀਕਲ ਖਰਚਿਆਂ ਦੀ ਪ੍ਰਤੀਪੂਰਤੀ,ਪੈਟਰੋਲ,ਤੇਲ,ਪਾਣੀ ਤੇ ਬਿਜਲੀ ਅਤੇ ਦਫ਼ਤਰੀ ਖ਼ਰਚਿਆਂ ਬਾਰੇ ਜਮ੍ਹਾਂ ਹੋਏ ਸਾਰੇ ਬਿੱਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਹਫ਼ਤੇ ਹੀ ਮੁੱਖ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 469 ਕਰੋੜ ਰੁਪਏ ਤੋਂ ਇਲਾਵਾ ਸਿੱਖਿਆ ਖੇਤਰ ਲਈ 80 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। -PTCNews


Top News view more...

Latest News view more...