Thu, Apr 18, 2024
Whatsapp

ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ , ਕੈਪਟਨ ਦੀ ਕਿਸਾਨਾਂ ਨੂੰ ਨਵੀਂ ਅਪੀਲ

Written by  Joshi -- January 20th 2018 05:59 PM -- Updated: January 20th 2018 06:05 PM
ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ , ਕੈਪਟਨ ਦੀ ਕਿਸਾਨਾਂ ਨੂੰ ਨਵੀਂ ਅਪੀਲ

ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ , ਕੈਪਟਨ ਦੀ ਕਿਸਾਨਾਂ ਨੂੰ ਨਵੀਂ ਅਪੀਲ

Chief Minister urges Punjab farmers on debt waiver issue for cooperation: ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਸੂਬੇ ਦੀ ਮੌਜੂਦਾ ਵਿੱਤੀ ਸਥਿਤੀ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰਨ ਦੇ ਰਾਹ ਵਿੱਚ ਰੋੜਾ ਬਣੀ ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਆਖਿਆ ਕਿ ਮੌਜੂਦਾ ਪ੍ਰਸਥਿਤੀਆਂ ਮੁਤਾਬਕ ਉਨਾਂ ਦੀ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ ਪਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕੱਢਣ ਲਈ ਸਰਕਾਰ ਪੂਰੀ ਤਰਾਂ ਵਚਨਬੱਧ ਹੈ। Chief Minister urges Punjab farmers on debt waiver issue for cooperationਸੰਘਰਸ਼ ਦੇ ਰਾਹ ਪਏ ਕਿਸਾਨਾਂ ਨੂੰ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਡੂੰਘੇ ਆਰਥਿਕ ਸੰਕਟ ਦਾ ਸਾਹਮਣਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਨੇ ਕਿਸਾਨਾਂ ਨੂੰ ਦੂਜੇ ਸੂਬਿਆਂ ਨਾਲੋਂ ਵੱਧ ਕਰਜ਼ਾ ਰਾਹਤ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮਿਸਾਲ ਪੇਸ਼ ਕਰਦਿਆਂ ਆਖਿਆ ਕਿ ਮਹਾਰਾਸ਼ਟਰ ਨੇ ਕਿਸਾਨਾਂ ਦਾ 1.5 ਲੱਖ ਰੁਪਏ ਤੱਕ ਕਰਜ਼ਾ ਮੁਆਫ ਕੀਤਾ ਹੈ। ਇਸੇ ਤਰਾਂ ਉੱਤਰ ਪ੍ਰਦੇਸ਼ ਨੇ ਇੱਕ ਲੱਖ ਰੁਪਏ ਤੱਕ, ਰਾਜਸਥਾਨ ਨੇ 50 ਹਜ਼ਾਰ ਤੱਕ, ਮਧ ਪ੍ਰਦੇਸ਼ ਨੇ ਇੱਕ ਲੱਖ ਰੁਪਏ ਤੱਕ ਅਤੇ ਕਰਨਾਟਕ ਨੇ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ ਜਦਕਿ ਉਨਾਂ ਦੀ ਸਰਕਾਰ ਨੇ ਕਾਂਗਰਸ ਪਾਰਟੀ ਵੱਲੋਂ ਕਿਸਾਨ ਭਾਈਚਾਰੇ ਨਾਲ ਕੀਤੇ ਇਸ ਅਹਿਮ ਵਾਅਦੇ ਨੂੰ ਪੂਰਾ ਕਰਨ ਲਈ ਆਪਣੀ ਪੂਰੀ ਵਾਹ ਲਾ ਦਿੱਤੀ। Chief Minister urges Punjab farmers on debt waiver issue for cooperation: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਰੋਧੀ ਪਾਰਟੀਆਂ ਅਤੇ ਕੁਝ ਕਿਸਾਨ ਯੂਨੀਅਨਾਂ ਪਾਸੋਂ ਗੁੰਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਆਖਿਆ ਕਿ ਇਹ ਪਾਰਟੀਆਂ ਅਤੇ ਯੂਨੀਅਨਾਂ ਆਪਣੇ ਸੌੜੇ ਸਿਆਸੀ ਹਿੱਤ ਪਾਲਣ ਲਈ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਕੂੜ ਪ੍ਰਚਾਰ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਆਖਿਆ ਕਿ ਇਨਾਂ ਪ੍ਰਸਥਿਤੀਆਂ ਵਿੱਚ ਕਿਸਾਨਾਂ ਨੂੰ ਸਕੀਮ ਦੇ ਘੇਰੇ ’ਚ ਹੋਰ ਕਿਸਾਨਾਂ ਨੂੰ ਲਿਆਉਣ ਜਾਂ ਦੋ ਲੱਖ ਰੁਪਏ ਤੋਂ ਵੱਧ ਰਕਮ ਦੀ ਕਰਜ਼ਾ ਮੁਆਫੀ ਦੇਣੀ ਸੰਭਵ ਨਹੀਂ ਹੈ। Chief Minister urges Punjab farmers on debt waiver issue for cooperationਮੁੱਖ ਮੰਤਰੀ ਨੇ ਖੇਤੀ ਕਰਜ਼ਾ ਪੂਰੀ ਤਰਾਂ ਮੁਆਫ ਕਰਨ ਨੂੰ ਅਮਲ ਵਿੱਚ ਲਿਆਉਣ ਲਈ ਕਿਸਾਨਾਂ ਪਾਸੋਂ ਹੋਰ ਸਮੇਂ ਦੀ ਮੰਗ ਕਰਦਿਆਂ ਆਖਿਆ ਕਿ ਉਨਾਂ ਦੀ ਸਰਕਾਰ ਇਸ ਵੇਲੇ ਸੂਬੇ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਵਿੱਚ ਜੁਟੀ ਹੋਈ ਹੈ ਤਾਂ ਕਿ ਸਮਾਜ ਦੇ ਸਾਰੇ ਤਬਕਿਆਂ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਲੀਹ ’ਤੇ ਲਿਆਂਦਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਰਕਾਰ ਇਸ ਵੇਲੇ ਮੁਸ਼ਕਲਾਂ ਹੰਢਾ ਰਹੇ ਛੋਟੇ ਤੇ ਸੀਮਾਂਤ ਕਿਸਾਨਾਂ ਦੀ ਇਮਦਾਦ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨਾਂ ਕਿਹਾ ਕਿ ਜਦੋਂ ਸੂਬੇ ਦੀ ਆਰਥਿਕਤਾ ਸਥਿਰ ਹੋਣੀ ਸ਼ੁਰੂ ਹੋ ਗਈ ਤਾਂ ਹੌਲੀ ਹੌਲੀ ਸਾਰੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਕੀਮ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਉਨਾਂ ਨੇ ਸਾਲ 2007 ਵਿਚ ਮੁੱਖ ਮੰਤਰੀ ਦਾ ਅਹੁਦਾ ਛੱਡਿਆ ਸੀ ਤਾਂ ਉਸ ਵੇਲੇ ਸਰਕਾਰੀ ਖਜ਼ਾਨੇ ’ਤੇ 46 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਸੀ ਅਤੇ ਹੁਣ ਜਦੋਂ ਸਾਲ 2017 ਵਿਚ ਉਨਾਂ ਨੇ ਅਕਾਲੀ-ਭਾਜਪਾ ਸਰਕਾਰ ਪਾਸੋਂ ਸ਼ਾਸਨਕਾਲ ਹੱਥ ਵਿਚ ਲਿਆ ਤਾਂ ਉਸ ਵੇਲੇ ਉਨਾਂ ਦੀ ਸਰਕਾਰ ਦੋ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਨ ਹੀ ਕਿਸਾਨਾਂ ਦਾ ਕਰਜ਼ਾ ਇਕ ਵਾਰ ’ਚ ਹੀ ਮੁਆਫ ਕਰਨ ਲਈ ਉਨਾਂ ਦੀ ਸਰਕਾਰ ਦੇ ਰਾਹ ਵਿੱਚ ਰੋੜਾ ਬਣ ਗਏ। Chief Minister urges Punjab farmers on debt waiver issue for cooperationਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਬਾਵਜੂਦ ਵੀ ਉਨਾਂ ਦੀ ਸਰਕਾਰ ਵੱਲੋਂ ਆਪਣੇ ਪਲੇਠੇ ਬਜਟ ਵਿੱਚ ਕਿਸਾਨਾਂ ਲਈ ਐਲਾਨੀ ਕਰਜ਼ਾ ਮੁਆਫੀ ਸਕੀਮ ਅਧੀਨ 10.25 ਲੱਖ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਣਾ ਹੈ ਅਤੇ ਪਹਿਲੇ ਪੜਾਅ ਵਿੱਚ 5.63 ਲੱਖ ਕਿਸਾਨਾਂ ਨੂੰ ਇਸ ਦਾ ਲਾਭ ਹੋਣਾ ਹੈ। ਉਨਾਂ ਕਿਹਾ ਕਿ ਇਸ ਪੜਾਅ ਲਈ ਉਨਾਂ ਦੀ ਸਰਕਾਰ ਨੇ ਜਿਵੇਂ-ਕਿਵੇਂ 2700 ਕਰੋੜ ਰੁਪਏ ਦਾ ਬੰਦੋਬਸਤ ਕੀਤਾ ਹੈ। Chief Minister urges Punjab farmers on debt waiver issue for cooperation: ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਦਕਿਸਮਤੀ ਨਾਲ ਉਨਾਂ ਦੀ ਸਰਕਾਰ ਮੌਜੂਦਾ ਹਾਲਤਾਂ ਮੁਤਾਬਕ ਹੋਰ ਫੰਡ ਜੁਟਾਉਣ ਦੀ ਸਥਿਤੀ ਵਿੱਚ ਨਹੀਂ ਹੈ ਜਿਸ ਕਰਕੇ ਪੂਰੇ ਕਰਜ਼ੇ ’ਤੇ ਲੀਕ ਫੇਰਨ ਬਾਰੇ ਕਿਸਾਨਾਂ ਦੀ ਮੰਗ ਮੰਨੀ ਨਹੀਂ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ 17.5 ਲੱਖ ਕਿਸਾਨ ਪਰਿਵਾਰਾਂ ਵਿੱਚੋਂ ਸਿਰਫ ਵੱਡੇ ਜਿਮੀਂਦਾਰ ਹੀ ਹੁਣ ਤੱਕ ਕਰਜ਼ਾ ਮੁਆਫੀ ਸਕੀਮ ਵਿੱਚੋਂ ਬਾਹਰ ਹਨ ਅਤੇ ਉਹ ਆਪਣੇ ਪੱਧਰ ’ਤੇ ਹੀ ਆਪਣਾ ਬੰਦੋਬਸਤ ਕਰਨ ਦੇ ਪੂਰੀ ਤਰਾਂ ਸਮਰੱਥ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਕਿਸਾਨਾਂ ਨਾਲ ਜੁੜੇ ਸਾਰੇ ਮਸਲਿਆਂ ਨੂੰ ਤੇਜ਼ੀ ਨਾਲ ਹੱਲ ਕਰ ਰਹੀ ਹੈ ਜਿਨਾਂ ਵਿੱਚ ਕਰਜ਼ਾ ਸਕੀਮ ਦੇ ਲਾਭ ਲਈ ਸਵੈ-ਘੋਸ਼ਣਾ ਪੱਤਰ ਲਾਗੂ ਕਰਨ ਅਤੇ ਆਮਦਨ ਕਰ ਭਰਨ ਵਾਲੇ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ-ਮੁਕਤ ਪੈਨਸ਼ਨਰਾਂ ਨੂੰ ਸਕੀਮ ਵਿੱਚੋਂ ਬਾਹਰ ਕੱਢਣ ਵਰਗੇ ਫੈਸਲੇ ਹਾਲ ਹੀ ਵਿੱਚ ਲਏ ਗਏ ਹਨ ਤਾਂ ਕਿ ਇਸ ਸਕੀਮ ਦਾ ਲਾਭ ਸਿਰਫ ਤੇ ਸਿਰਫ ਅਸਲ ਲਾਭਪਾਤਰੀਆਂ ਦੇ ਹੱਥਾਂ ਵਿਚ ਪਹੁੰਚਾਇਆ ਜਾ ਸਕੇ। ਸੰਕਟ ’ਚੋਂ ਗੁਜ਼ਰ ਰਹੇ ਕਿਸਾਨਾਂ ਦੀ ਮਦਦ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਇਕ ਦਹਾਕੇ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਨਰਮੇ ਸਮੇਤ ਫਸਲਾਂ ਦੀ ਰਿਕਾਰਡ ਪੈਦਾਵਾਰ ਹੋਈ ਹੈ ਅਤੇ ਇਨਾਂ ਫਸਲਾਂ ਦੀ ਸਮੇਂ ਸਿਰ ਖਰੀਦ ਅਤੇ ਅਦਾਇਗੀ ਨੂੰ ਪੂਰੀ ਤਰਾਂ ਯਕੀਨੀ ਬਣਾਉਣ ਵਿੱਚ ਸਫਲਤਾ ਮਿਲੀ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਖਿਆ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਸੁਲਝਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ ਅਤੇ ਸੂਬੇ ਦੀ ਵਿੱਤੀ ਸਥਿਤੀ ਸੁਧਰ ਜਾਣ ’ਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਵੱਲ ਵੀ ਪੂਰਾ ਧਿਆਨ ਦਿੱਤਾ ਜਾਵੇਗਾ। —PTC News


Top News view more...

Latest News view more...