Tue, Apr 23, 2024
Whatsapp

ਮੁੱਖ ਮੰਤਰੀ ਵੱਲੋਂ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਹਰਮਨਪ੍ਰੀਤ ਕੌਰ ਨੂੰ ਵਧਾਈ

Written by  Joshi -- July 22nd 2017 11:21 AM -- Updated: July 22nd 2017 11:23 AM
ਮੁੱਖ ਮੰਤਰੀ ਵੱਲੋਂ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਹਰਮਨਪ੍ਰੀਤ ਕੌਰ ਨੂੰ ਵਧਾਈ

ਮੁੱਖ ਮੰਤਰੀ ਵੱਲੋਂ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਹਰਮਨਪ੍ਰੀਤ ਕੌਰ ਨੂੰ ਵਧਾਈ

CM congratulates Harmanpreet Kaur

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਦੀ ਹਰਮਨਪ੍ਰੀਤ ਕੌਰ ਨੂੰ ਉਸ ਦੇ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਵਧਾਈ ਦਿੱਤੀ ਜਿਸ ਸਦਕਾ ਭਾਰਤੀ ਮਹਿਲਾ ਕਿਕ੍ਰਟ ਟੀਮ ਵਿਸ਼ਵ ਕੱਪ ਦੇ ਫਾਈਨਲ ਵਿਚ ਪਹੁੰਚੀ।

ਇੱਕ ਵਧਾਈ ਸੰਦੇਸ਼ ਵਿਚ ਮੁੱਖ ਮੰਤਰੀ ਨੇ ਆਖਿਆ ਕਿ ਭਾਰਤੀ ਮਹਿਲਾ ਕਿਕ੍ਰਟ ਟੀਮ ਦੀ ਨਵ-ਨਿਯੁਕਤ ਕਪਤਾਨ ਨੇ ਨਾਬਾਦ ਰਹਿੰਦਿਆਂ 115 ਗੇਂਦਾਂ ’ਤੇ 171 ਦੌੜਾਂ ਬਣਾਉਣ ਅਤੇ ਮਹਿਲਾ ਕਿਕ੍ਰਟ ਵਿਚ ਸਭ ਤੋਂ ਵੱਧ ਦੌੜਾਂ ਬਣਾਉਣ ਵਿਚ ਦੂਜੇ ਨੰਬਰ ਦੀ ਖਿਡਾਰਨ ਬਣ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ।


CM congratulates Harmanpreet Kaur

ਮੁੱਖ ਮੰਤਰੀ ਨੇ ਆਖਿਆ ਕਿ ਇਹ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਹਰਮਨਪ੍ਰੀਤ ਕੌਰ ਨੇ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਕੌਮਾਂਤਰੀ ਮਹਿਲਾ ਕਿਕ੍ਰਟ ਵਿਚ ਆਪਣਾ ਨਿਵੇਕਲਾ ਸਥਾਨ ਬਣਾਇਆ ਹੈ। ਉਨਾਂ ਕਿਹਾ ਕਿ ਹਰਮਨਪ੍ਰੀਤ ਦੀ ਇਹ ਸ਼ਾਨਦਾਰ ਪ੍ਰਾਪਤੀ ਬਾਕੀਆਂ ਨੂੰ ਵੀ ਖੇਡਾਂ ਦੇ ਖੇਤਰ ਵਿਚ ਮਿਹਨਤ ਕਰਨ ਪ੍ਰਤੀ ਪ੍ਰੇਰਿਤ ਕਰੇਗੀ।

ਹਰਮਨਪ੍ਰੀਤ ਕੌਰ ਦੇ ਰੌਸ਼ਨ ਭਵਿੱਖ ਤੇ ਸਫ਼ਲਤਾ ਲਈ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਦੀ ਇਹ ਧੀ ਖੇਡਾਂ ਦੇ ਖੇਤਰ ਵਿਚ ਸੂਬੇ ਦਾ ਨਾਂ ਹੋਰ ਉੱਚਾ ਕਰੇਗੀ। ਉਨਾਂ ਨੇ ਹਰਮਨਪ੍ਰੀਤ ਦੀ ਇਸ ਵਿਲੱਖਣ ਪ੍ਰਾਪਤੀ ਲਈ ਉਸ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵਧਾਈ ਦਿੱਤੀ ਹੈ। —PTC News

  • Tags

Top News view more...

Latest News view more...