Mon, Apr 29, 2024
Whatsapp

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਵਰੇ ਦੀ ਵਧਾਈ

Written by  Joshi -- January 01st 2018 09:58 AM
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਵਰੇ ਦੀ ਵਧਾਈ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਵਰੇ ਦੀ ਵਧਾਈ

CM PUNJAB GREETS PEOPLE ON NEW YEAR-2018 ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਨੀਆਂ ਭਰ ਦੇ ਲੋਕਾਂ ਲਈ ਨਵਾਂ ਵਰੇ-2018 ਵਿੱਚ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਿਆਂ ਉਮੀਦ ਜ਼ਾਹਰ ਕੀਤੀ ਕਿ ਇਸ ਸਾਲ ’ਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ।CM PUNJAB GREETS PEOPLE ON NEW YEAR-2018ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਅਤੇ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਨਵੇਂ ਵਰੇ ਦੀ ਵਧਾਈ ਦਿੰਦਿਆਂ ਉਨਾਂ ਨੂੰ ਵਿਕਾਸ ਤੇ ਪ੍ਰਗਤੀ ਨੂੰ ਯਕੀਨੀ ਬਣਾਉਣ ਲਈ ਉਤਸ਼ਾਹ ਤੇ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਭਰੋਸਾ ਨਾਲ ਆਖਿਆ ਕਿ ਨਵਾਂ ਸਾਲ ਪੰਜਾਬੀਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫਲਤਾ ਦੀ ਨਵੀਂ ਇਬਾਰਤ ਲਿਖੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਸਰਬਪੱਖੀ ਵਿਕਾਸ ਰਾਹੀਂ ਪੰਜਾਬ ਨੂੰ ਮੁਲਕ ਦਾ ਅੱਵਲ ਸੂਬਾ ਬਣਾਉਣ ਲਈ ਦਿ੍ਰੜ ਸਕੰਲਪ ਲੈਣ ਦਾ ਸੱਦਾ ਦਿੱਤਾ ਤਾਂ ਕਿ ਤਰੱਕੀ ਦਾ ਲਾਭ ਹੇਠਲੇ ਪੱਧਰ ’ਤੇ ਖਾਸ ਕਰਕੇ ਗੁਰਬਤ ਹੰਢਾ ਰਹੇ ਲੋਕਾਂ ਤੱਕ ਪਹੁੰਚਾ ਕੇ ਉਨਾਂ ਦਾ ਜੀਵਨ ਸੁਧਾਰਿਆ ਜਾ ਸਕੇ। CM PUNJAB GREETS PEOPLE ON NEW YEAR-2018ਮੁੱਖ ਮੰਤਰੀ ਨੇ ਸੂਬੇ ਨੂੰ ਵਿਕਾਸ ਦੀ ਲੀਹ ’ਤੇ ਪਾਉਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। —PTC News


  • Tags

Top News view more...

Latest News view more...