Sat, Apr 20, 2024
Whatsapp

ਕਾਂਗਰਸ ਸਰਕਾਰ ਨੇ ਚੋਣ ਵਾਅਦੇ ਦੇ ਮਾਮਲੇ 'ਤੇ ਕਿਸਾਨਾਂ  ਨਾਲ ਫਿਰ ਧੋਖਾ ਕੀਤਾ : ਐਨ ਕੇ ਸ਼ਰਮਾ

Written by  Joshi -- September 25th 2017 01:58 PM
ਕਾਂਗਰਸ ਸਰਕਾਰ ਨੇ ਚੋਣ ਵਾਅਦੇ ਦੇ ਮਾਮਲੇ 'ਤੇ ਕਿਸਾਨਾਂ  ਨਾਲ ਫਿਰ ਧੋਖਾ ਕੀਤਾ : ਐਨ ਕੇ ਸ਼ਰਮਾ

ਕਾਂਗਰਸ ਸਰਕਾਰ ਨੇ ਚੋਣ ਵਾਅਦੇ ਦੇ ਮਾਮਲੇ 'ਤੇ ਕਿਸਾਨਾਂ  ਨਾਲ ਫਿਰ ਧੋਖਾ ਕੀਤਾ : ਐਨ ਕੇ ਸ਼ਰਮਾ

Congress betrayed farmers: ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀਬਾੜੀ ਖੇਤਰ ਲਈ ਬਿਜਲੀ ਬਿੱਲ ਲਾਗੂ ਕਰਨ ਦਾ ਜ਼ੋਰਦਾਰ ਵਿਰੋਧ ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਵਿਚ ਕਾਂਗਰਸ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਲਈ ਬਿਜਲੀ ਬਿੱਲ ਲਾਗੂ ਕੀਤੇ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਕੀਤੇ ਪ੍ਰਮੁੱਖ ਵਾਅਦਿਆਂ ਵਿਚੋਂ ਇਕ ਹੋਰ 'ਤੇ ਕਿਸਾਨਾਂ ਨਾਲ ਧੋਖਾ ਕਰ ਕੇ ਧਰੋਹ ਕਮਾਇਆ ਹੈ। Congress betrayed farmers by imposing electricity bills to themਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਦਾ ਹਮੇਸ਼ਾ ਤੋਂ ਸਿਧਾਂਤ ਪਾੜੋ ਤੇ ਰਾਜ ਕਰੋ ਤੇ ਕੀਤੇ ਵਾਅਦਿਆਂ ਤੋਂ ਮੁਕਰਨ ਦਾ ਰਿਹਾ ਹੈ ਪਰ ਖੇਤੀਬਾੜੀ ਖੇਤਰ ਵਾਸਤੇ ਬਿਜਲੀ ਬਿੱਲ ਲਾਗੂ ਕਰਨਾ ਅਜਿਹਾ ਧੋਖਾ ਹੈ ਜੋ ਇਸ ਵੱਲੋਂ ਪ੍ਰਮੁੱਖ ਚੋਣ ਵਾਅਦਿਆਂ ਦੇ ਮਾਮਲੇ ਵਿਚ ਕੀਤਾ ਜਾ ਰਿਹਾ ਹੈ। Congress betrayed farmers by imposing electricity bills to themਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਿਜਲੀ ਸਬਸਿਡੀ ਦੇਣ ਵਾਸਤੇ 70 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਸਨ ਪਰ ਕਾਂਗਰਸ ਤਾਂ ਛੇ ਮਹੀਨੇ ਵਿਚ ਹੀ ਬਿੱਲ ਲਾਗੂ ਕਰਨ 'ਤੇ ਉਤਾਰੂ ਹੋ ਗਈ ਹੈ। Congress betrayed farmers by imposing electricity bills to themਸ੍ਰੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹੁਣ ਖੇਤੀਬਾੜੀ ਖੇਤਰ ਵਾਸਤੇ ਨਵੇਂ ਬਿਜਲੀ ਕੁਨੈਕਸ਼ਨ ਲਈ ਬਿੱਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ ਜਿਸ ਵਾਸਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਵੱਲੋਂ ਆਪਣੇ ਦਫਤਰੀ ਪੱਤਰ ਨੰਬਰ 1629/33/ਏ. ਪੀ. ਪਾਲਿਸੀ 2017-18 (ਕਾਪੀ ਨਾਲ ਨੱਥੀ ਹੈ) ਵਿਚ ਸਪਸ਼ਟ ਕੀਤਾ ਗਿਆ ਹੈ ਕਿ ਨਵੇਂ ਕੁਨੈਕਸ਼ਨ ਸਿਰਫ ਉਹਨਾਂ ਕਿਸਾਨਾਂ ਨੂੰ ਜਾਰੀ ਕੀਤੇ ਜਾਣਗੇ ਜਿਹੜੇ ਬਿਜਲੀ ਬਿੱਲ ਭਰਨ ਵਾਸਤੇ ਰਾਜ਼ੀ ਹੋਣਗੇ ਜਿਸ ਤੋਂ ਸਪਸ਼ਟ ਹੋ ਗਿਆ ਹੈ ਕਿ ਸਰਕਾਰ ਭਾਰੀ ਕਰਜ਼ਿਆਂ ਦੇ ਜਾਲ ਵਿਚ ਫਸੇ ਕਿਸਾਨਾਂ ਨੂੰ  ਖੇਤਾਂ ਵਿਚ ਕੰਮ ਕਰਨ ਵਾਸਤੇ ਬਿਜਲੀ ਕੁਨੈਕਸ਼ਨ ਹਾਸਲ ਕਰਨ ਲਈ ਬਿਜਲੀ ਬਿੱਲ ਅਦਾ ਕਰਨ ਵਾਸਤੇ ਮਜਬੂਰ ਕਰ ਰਹੀ ਹੈ। Congress betrayed farmers by imposing electricity bills to themਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਹੋਰ ਕਿਹਾ ਕਿ ਬਿਜਲੀ ਬਿੱਲ ਹੁਣ ਨਵੇਂ ਖਪਤਕਾਰਾਂ 'ਤੇ ਉਸ ਵੇਲੇ ਲਾਗੂ ਕੀਤੇ ਗਏ ਹਨ ਜਦੋਂ ਮੀਡੀਆ ਰਿਪੋਰਟਾਂ ਵਿਚ ਇਹ ਦੱਸਿਆ ਗਿਆ ਸੀ ਕਿ ਕਾਂਗਰਸ ਸਰਕਾਰ ਅਗਲੇ ਸਾਉਣੀ ਸੀਜ਼ਨ ਤੋਂ ਹਰ ਕਿਸਾਨ ਲਈ ਬਿਜਲੀ ਬਿੱਲ ਲਾਗੂ ਕਰਨ ਦਾ ਮਨ ਬਣਾਈ ਬੈਠੀ ਹੈ। ਉਹਨਾਂ ਕਿਹਾ ਕਿ ਨਵੇਂ ਕੁਨੈਕਸ਼ਨ 'ਤੇ ਬਿੱਲ ਲਾਗੂ ਹੋਣ ਨੇ ਸਰਕਾਰ ਦੀ ਭਵਿੱਖੀ ਮਨਸ਼ਾ ਸਪਸ਼ਟ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਲਈ ਖੇਤੀਬਾੜੀ ਲਈ ਬਿਜਲੀ ਸਬਸਿਡੀ ਖਤਮ ਕਰਨ ਦਾ ਜ਼ੋਰਦਾਰ ਵਿਰੋਧ ਕਰੇਗਾ ਕਿਉਂਕਿ ਕਾਂਗਰਸ ਨੇ ਪਹਿਲਾਂ ਹੀ ਕਰਜ਼ਾ ਮੁਆਫੀ ਦੇ ਮਾਮਲੇ 'ਤੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਇਕ ਵਾਅਦੇ ਨੂੰ ਪੂਰਾ ਕਰਨ ਤੋਂ ਭੱਜੀ ਸਰਕਾਰ ਹੁਣ ਦੂਜੇ ਵਾਅਦੇ  'ਤੇ ਵੀ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ  ਜੋ ਕਿ ਰਾਜ ਦੇ ਕਿਸਾਨਾਂ ਲਈ ਬੇਹੱਦ ਘਾਤਕ ਸਿੱਧ ਹੋਵੇਗਾ ਕਿਉਂਕਿ ਰਾਜ ਦੇ ਕਿਸਾਨ ਤਾਂ ਪਹਿਲਾਂ ਹੀ ਭਾਰੀ ਕਰਜ਼ਿਆਂ ਦੀ ਮਾਰ ਹੇਠ ਹਨ ਤੇ ਬਿਜਲੀ ਦੇ ਬਿੱਲ ਅਦਾ ਕਰਨ ਦੇ ਸਮਰਥ ਨਹੀਂ ਹਨ। ਉਹਨਾਂ ਕਿਹਾ ਕਿ ਇਹ ਵੀ ਖਦਸ਼ਾ ਹੈ ਕਿ ਕਿਸਾਨ ਜਿਹੜੇ ਪਹਿਲਾਂ ਹੀ ਕਰਜ਼ਾ ਮੁਆਫੀ ਸਕੀਮ ਲਾਗੂ ਨਾ ਹੋਣ ਕਾਰਨ ਖੁਦਕੁਸ਼ੀਆਂ ਦੇ ਰਾਹ ਪੈ ਗਏ ਹਨ, ਹੁਣ ਬਿਜਲੀ ਦੇ ਬਿੱਲ ਲਾਗੂ ਹੋਣ 'ਤੇ ਹੋਰ ਵੀ ਅੱਗੇ ਲੰਘ ਸਕਦੇ ਹਨ ਤੇ ਇਹ ਸਰਕਾਰ ਲਈ ਬਹੁਤ ਹੀ ਅਣਮਨੁੱਖੀ ਫੈਸਲਾ ਹੋਵੇਗਾ। ਸਰਕਾਰ ਨੂੰ ਖੇਤੀਬਾੜੀ ਖੇਤਰ ਲਈ ਬਿਜਲੀ ਬਿੱਲ ਲਾਗੂ ਕਰਨ ਦਾ ਫੈਸਲਾ ਵਾਪਸ ਲੈਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਇਹ ਬਿੱਲ ਲਾਗੂ ਹੋਣ ਨਾਲ ਨਾਂ ਸਿਰਫ ਕਿਸਾਨ ਭਾਈਚਾਰੇ ਦਾ ਲੱਕ ਟੁੱਟ ਜਾਵੇਗਾ ਬਲਕਿ ਇਸ ਨਾਲ ਦੇਸ਼ ਦੀ ਅਨਾਜ ਸੁਰੱਖਿਆ ਵੀ ਖਤਰੇ ਵਿਚ ਪੈ ਜਾਵੇਗੀ ਕਿਉਂਕਿ ਸਿਰਫ ਪੰਜਾਬ ਦਾ ਕਿਸਾਨ ਹੀ ਦੇਸ਼ ਦੀ ਅਨਾਜ ਸੁਰੱਖਿਆ ਯਕੀਨੀ ਬਣਾਉਣ ਲਈ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ —PTC News


  • Tags

Top News view more...

Latest News view more...