Mon, Apr 29, 2024
Whatsapp

ਮੋਹਾਲੀ ਬਲਾਸਟ 'ਚ 'ਦੋਸ਼ੀਆਂ ਨੂੰ ਸਜ਼ਾ ਮਿਲੇ ਪਰ ਬੇਕਸੂਰਾਂ ਨੂੰ ਤੰਗ ਨਾ ਕੀਤਾ ਜਾਵੇ: ਸੁਖਪਾਲ ਖਹਿਰਾ

Written by  Riya Bawa -- May 10th 2022 01:50 PM
ਮੋਹਾਲੀ ਬਲਾਸਟ 'ਚ 'ਦੋਸ਼ੀਆਂ ਨੂੰ ਸਜ਼ਾ ਮਿਲੇ ਪਰ ਬੇਕਸੂਰਾਂ ਨੂੰ ਤੰਗ ਨਾ ਕੀਤਾ ਜਾਵੇ: ਸੁਖਪਾਲ ਖਹਿਰਾ

ਮੋਹਾਲੀ ਬਲਾਸਟ 'ਚ 'ਦੋਸ਼ੀਆਂ ਨੂੰ ਸਜ਼ਾ ਮਿਲੇ ਪਰ ਬੇਕਸੂਰਾਂ ਨੂੰ ਤੰਗ ਨਾ ਕੀਤਾ ਜਾਵੇ: ਸੁਖਪਾਲ ਖਹਿਰਾ

ਚੰਡੀਗੜ੍ਹ: ਮੁਹਾਲੀ ਬਲਾਸਟ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨਾਲ ਮੀਟਿੰਗ ਮਗਰੋਂ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਕੁਝ ਗ੍ਰਿਫਤਾਰੀਆਂ ਕੀਤੀਆਂ ਹਨ ਤੇ ਕੁਝ ਹੋਰ ਹੋ ਜਾਣਗੀਆਂ। ਮੋਹਾਲੀ ਬਲਾਸਟ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਿਫਤਾਰੀਆਂ ਨੂੰ ਲੈ ਕੇ ਦਿੱਤੇ ਦਾਅਵੇ ਮਗਰੋਂ ਸੁਖਪਾਲ ਖਹਿਰਾ ਨੇ ਵੀ ਵੱਡਾ ਬਿਆਨ ਦਿੱਤਾ ਹੈ।  ਮੋਹਾਲੀ ਬਲਾਸਟ 'ਚ 'ਦੋਸ਼ੀਆਂ ਨੂੰ ਸਜ਼ਾ ਮਿਲੇ ਪਰ ਬੇਕਸੂਰਾਂ ਨੂੰ ਤੰਗ ਨਾ ਕੀਤਾ ਜਾਵੇ: ਸੁਖਪਾਲ ਖਹਿਰਾ ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਪਰ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਬੇਕਸੂਰਾਂ ਨੂੰ ਤੰਗ ਨਹੀਂ ਕੀਤਾ ਜਾਵੇਗਾ। ਮੋਹਾਲੀ ਧਮਾਕੇ ਦੀ ਨਿੰਦਾ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਅਤੀਤ ਵਿੱਚ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਿੱਥੇ ਪੁਲਿਸ ਅਤੇ ਖੁਫੀਆ ਤੰਤਰ ਦੀਆਂ ਨਾਕਾਮੀਆਂ ਨੂੰ ਢੱਕਣ ਲਈ ਅਤੇ ਭੜਕੇ ਲੋਕਾਂ ਦਾ ਧਿਆਨ ਹਟਾਉਣ ਲਈ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਝੂਠਾ ਫਸਾਇਆ ਗਿਆ ਸੀ।  ਮੋਹਾਲੀ ਬਲਾਸਟ 'ਚ 'ਦੋਸ਼ੀਆਂ ਨੂੰ ਸਜ਼ਾ ਮਿਲੇ ਪਰ ਬੇਕਸੂਰਾਂ ਨੂੰ ਤੰਗ ਨਾ ਕੀਤਾ ਜਾਵੇ: ਸੁਖਪਾਲ ਖਹਿਰਾ ਇਹ ਵੀ ਪੜ੍ਹੋ: ਇਸ ਤਰੀਕ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ , ਲਏ ਜਾਣਗੇ ਅਹਿਮ ਫੈਸਲੇ ਦੱਸਣਯੋਗ ਹੈ ਕਿ ਇਹ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਨਾਲ ਮੀਟਿੰਗ ਕੀਤੀ। CM ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨਾਲ ਮੀਟਿੰਗ ਮਗਰੋਂ ਦਾਅਵਾ ਕਰਦਿਆਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਕੀਤੀਆਂ ਹਨ ਤੇ ਕੁਝ ਹੋਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਸਭ ਕਲੀਅਰ ਹੋ ਜਾਵੇਗਾ। CM ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਬਹੁਤ ਕੁਝ ਸਾਫ ਹੋ ਚੁੱਕਿਆ ਹੈ ਤੇ ਸ਼ਾਮ ਤੱਕ ਸਭ ਕਲੀਅਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਡੀਜੀਪੀ ਤੇ ਇੰਟੈਲੀਜੈਂਸ ਨੂੰ ਪੂਰੀ ਡਿਟੇਲ ਇਕੱਠੀ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਹੋ ਗਈਆਂ ਹਨ, ਕੁਝ ਹੋਰ ਹੋਣਗੀਆਂ।  ਮੋਹਾਲੀ ਬਲਾਸਟ 'ਚ 'ਦੋਸ਼ੀਆਂ ਨੂੰ ਸਜ਼ਾ ਮਿਲੇ ਪਰ ਬੇਕਸੂਰਾਂ ਨੂੰ ਤੰਗ ਨਾ ਕੀਤਾ ਜਾਵੇ: ਸੁਖਪਾਲ ਖਹਿਰਾ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਹਾ ਕਿ ਕੁਝ ਦੁਸ਼ਮਣ ਤਾਕਤਾਂ ਸੂਬੇ ਭਰ ਵਿੱਚ ਗੜਬੜ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ, ਜੋ ਆਪਣੇ ਨਾਪਾਕ ਮਨਸੂਬਿਆਂ ਵਿੱਚ ਕਦੇ ਕਾਮਯਾਬ ਨਹੀਂ ਹੋ ਸਕਣਗੀਆਂ। ਮੁਹਾਲੀ ਧਮਾਕੇ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਸਵਾਲ ਉੱਠਣ ਲੱਗੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੇਤਾਵਨੀ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਧਮਾਕੇ ਨੂੰ ਕਾਇਰਤਾ ਭਰੀ ਕਾਰਵਾਈ ਕਿਹਾ ਹੈ। -PTC News


Top News view more...

Latest News view more...