Fri, Apr 19, 2024
Whatsapp

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਬਾਰੇ ਦਸਤਾਵੇਜ਼ੀ ਸਬੂਤ ਸਾਹਮਣੇ ਆਏ

Written by  Joshi -- September 14th 2017 05:18 PM
ਗੁਰਦੁਆਰਾ ਗਿਆਨ ਗੋਦੜੀ ਸਾਹਿਬ ਬਾਰੇ ਦਸਤਾਵੇਜ਼ੀ ਸਬੂਤ ਸਾਹਮਣੇ ਆਏ

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਬਾਰੇ ਦਸਤਾਵੇਜ਼ੀ ਸਬੂਤ ਸਾਹਮਣੇ ਆਏ

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਬਾਰੇ ਦਸਤਾਵੇਜ਼ੀ ਸਬੂਤ ਸਾਹਮਣੇ ਆਏ, Gurudwara Gyan godarhi Sahib Haridwar documents prove its existence ਗੁਰਦੁਆਰਾ ਗਿਆਨ ਗੋਦੜੀ ਸਾਹਿਬ ਬਾਰੇ ਦਸਤਾਵੇਜ਼ੀ ਸਬੂਤ ਸਾਹਮਣੇ ਆਉਣ ਮਗਰੋਂ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ : ਮਨਜਿੰਦਰ ਸਿੰਘ ਸਿਰਸਾ ਨਵੀਂ ਦਿੱਲੀ, 14 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਹਰਿ ਕੀ ਪੌੜੀ ਨੇੜੇ ਸੁਭਾਸ਼ ਘਾਟ ਵਿਖੇ ਗੁਰਦੁਆਰਾ ਸਾਹਿਬ ਪਹਿਲਾਂ ਮੌਜੂਦਾ ਹੋਣ ਬਾਰੇ ਸਰਕਾਰੀ ਦਸਤਾਵਜੇਜ਼ੀ ਸਬੂਤ ਸਾਹਮਣੇ ਆਉਣ ਮਗਰੋਂ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਉਸਾਰੀ ਦੀ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ। Gurudwara Gyan godarhi Sahib Haridwar documents prove its existenceਸ੍ਰ ਸਿਰਸਾ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਸਥਾਨਕ ਨਗਰ ਨਿਗਮ ਦੇ ਸੈਟਲਮੈਂਟ ਰਿਕਾਰਡ ਵਿਚ ਇਹ ਸਬੂਤ ਸਾਹਮਣੇ ਆਇਆ ਹੈ ਕਿ ਉਕਤ ਥਾਂ 'ਤੇ ਪਹਿਲਾਂ ਗੁਰਦੁਆਰਾ ਸਾਹਿਬ ਮੌਜੂਦ ਸੀ। ਉਹਨਾਂ ਕਿਹਾ ਕਿ ਨਗਰ ਨਿਗਮ ਦੇ 1935 ਦੇ ਰਿਕਾਰਡ ਵਿਚ ਹਰਿ ਕੀ ਪੌੜੀ ਨੇੜੇ ਗੁਰਦੁਆਰਾ ਸਾਹਿਬ ਮੌਜੂਦ ਹੋਣਾ ਦਰਸਾਇਆ ਗਿਆ ਹੈ ਅਤੇ ਭਾਰਤ ਸਕਾਊਟਸ ਐਂਡ ਗਾਈਡਜ਼ ਦਫਤਰ ਦੇ ਦਸਤਾਵੇਜ਼ਾਂ ਵਿਚ ਵੀ ਇਹ ਥਾਂ ਗੁਰਦੁਆਰਾ ਸਾਹਿਬ ਨਾਲ ਜੁੜੀ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਤਾਜ਼ਾ ਸਬੂਤ ਸਾਹਮਣੇ ਆਉਣ ਮਗਰੋਂ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਦੀ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਸਿੱਖ ਭਾਈਚਾਰਾ ਇਸਦੀ ਮੁੜ ਉਸਾਰੀ ਹੋਣ 'ਤੇ ਸਾਰਿਆਂ ਦਾ ਧੰਨਵਾਦੀ ਹੋਵੇਗਾ। Gurudwara Gyan godarhi Sahib Haridwar documents prove its existenceਇਥੇ ਦੱਸਣਯੋਗ ਹੇ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ.ਕੇ. ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਮਾਮਲੇ ਵਿਚ ਅਪੀਲ ਕੀਤੀ ਸੀ ਜਿਸ ਮਗਰੋਂ ਜਥੇਦਾਰ ਸਾਹਿਬ ਨੇ ਇਸ ਮਾਮਲੇ ਵਿਚ ਕਾਰਵਾਈ ਲਈ ਇਕ ਕਮੇਟੀ ਦਾ ਗਠਨ ਕੀਤਾ ਸੀ। ਉਹਨਾਂ ਕਿਹਾ ਕਿ ਸਿੱਖ ਕਾਫੀ ਦੇਰ ਤੋਂ ਇਹ ਥਾਂ ਦਿੱਤੇ ਜਾਣ ਦੀ ਮੰਗ ਕਰ ਰਹੇ ਹਨ ਜਿਥੇ ਹਰਿ ਕੀ ਪੌੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 1504-05 ਵਿਚ ਆਏ ਸਨ ਤੇ ਇਥੇ ਤਪ ਕੀਤਾ ਸੀ ਤੇ ਉਪਦੇਸ਼ ਵੀ ਦਿੱਤੇ ਸਨ। ਇਹ ਸਿੱਖ ਭਾਈਚਾਰੇ ਲਈ ਧਾਰਮਿਕ ਤੇ ਅਧਿਆਤਮਕ ਮਹੱਤਤਾ ਨਾਲ ਜੁੜਿਆ ਮਾਮਲਾ ਹੈ। ਉਹਨਾਂ ਕਿਹਾ ਕਿ ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਗੁਰਦੁਆਰਾ ਸਾਹਿਬ ਮੌਜੂਦ ਸੀ ਤੇ ਇਹ ਥਾਂ ਯੂ. ਪੀ. ਸਰਕਾਰ ਵੱਲੋਂ ਐਕਵਾਇਰ ਕਰ ਲਈ ਗਈ ਸੀ ਪਰ ਕਦੇ ਸਿੱਖ ਭਾਈਚਾਰੇ ਨੂੰ ਵਾਪਸ ਨਹੀਂ ਮੋੜੀ ਗਈ। ਸ੍ਰ ਸਿਰਸਾ ਨੇ ਕਿਹਾ ਕਿ ਇਹ ਵੀ ਦੇਸ਼ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਜਿਸ ਥਾਂ 'ਤੇ ਗੁਰੂ ਨਾਨਕ ਦੇਵ ਜੀ ਨੇ ਤਪ ਕੀਤਾ ਸੀ, ਉਥੇ ਗੁਰਦੁਆਰਾ ਸਾਹਿਬ ਦੀ ਉਸਾਰੀ ਹੋਈ ਜਿਸ ਤੋਂ ਦੇਸ਼ ਦੀ ਧਰਮ ਨਿਰਪੱਖ ਸਾਖ ਦਾ ਪਤਾ ਚਲਦਾ ਹੈ ਜਿਸ ਲਈ ਕਿ ਭਾਰਤ ਵਿਸ਼ਵ ਭਰ ਵਿਚ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਭਾਵੇਂ ਇਹ ਵੱਖ ਵੱਖ ਧਰਮਾਂ ਤੇ ਜਾਤਾਂ ਵਾਲਾ ਮੁਲਕ ਹੈ ਪਰ ਇਸ ਵਿਚ ਹਮੇਸ਼ਾ ਹੀ ਦੂਜਿਆਂ ਦੇ ਧਰਮ ਦਾ ਸਤਿਕਾਰ ਹੁੰਦਾ ਰਿਹਾ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੇ ਹੋਰ ਸਿੱਖ ਸਾਹਿਬਾਨ ਦੇ ਨਾਲ ਨਾਲ ਹੋਰ ਧਰਮਾਂ ਦੇ ਅਸਥਾਨਾਂ ਨੂੰ ਹਰ ਭਾਰਤੀ ਵੱਲੋਂ ਵੱਡਾ ਸਤਿਕਾਰ ਦਿੱਤਾ ਜਾਂਦਾ ਹੈ ਤੇ ਇਸ ਤਰਾਂ ਇਹ ਵਿਸ਼ਵ ਵਿਚ ਵਿਲੱਖਣ ਸਮਾਜ ਹੈ। —PTC News


  • Tags

Top News view more...

Latest News view more...