Sat, Apr 27, 2024
Whatsapp

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਫ਼ੈਸਲਾ ਹਾਈ ਕਮਾਂਡ ਲਵੇਗੀ- ਕੈਪਟਨ ਅਮਰਿੰਦਰ ਸਿੰਘ

Written by  Joshi -- April 10th 2018 06:17 PM
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਫ਼ੈਸਲਾ ਹਾਈ ਕਮਾਂਡ ਲਵੇਗੀ- ਕੈਪਟਨ ਅਮਰਿੰਦਰ ਸਿੰਘ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਫ਼ੈਸਲਾ ਹਾਈ ਕਮਾਂਡ ਲਵੇਗੀ- ਕੈਪਟਨ ਅਮਰਿੰਦਰ ਸਿੰਘ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਫ਼ੈਸਲਾ ਹਾਈ ਕਮਾਂਡ ਲਵੇਗੀ- ਕੈਪਟਨ ਅਮਰਿੰਦਰ ਸਿੰਘ ਸੂਬਾਈ ਵਜ਼ਾਰਤੀ ਵਾਧੇ ਦੌਰਾਨ ਨਵਾਂ ਖੇਡ ਮੰਤਰੀ ਬਣਾਉਣ ਦਾ ਸੰਕੇਤ ਪਟਿਆਲਾ, 10 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਬਾਰੇ ਫ਼ੈਸਲਾ ਕਾਂਗਰਸ ਹਾਈ ਕਮਾਂਡ ਵੱਲੋਂ ਢੁਕਵੇਂ ਸਮੇਂ ਉਤੇ ਕੀਤਾ ਜਾਵੇਗਾ | ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਵੱਲੋਂ ਬਸਪਾ ਅਤੇ ਕਾਂਗਰਸ ਨਾਲ ਕੀਤੇ ਗੱਠਜੋੜ ਦੀ ਤਰਜ਼ ਉਤੇ ਪੰਜਾਬ ਵਿੱਚ ਚੋਣ ਗੱਠਜੋੜ ਦੀ ਸੰਭਾਵਨਾ ਬਾਰੇ ਮੀਡੀਆ ਦੇ ਸਵਾਲ ਉਤੇ ਉਨ੍ਹਾਂ ਨੇ ਇਹ ਜਵਾਬ ਦਿੱਤਾ | ਪਟਿਆਲਾ ਵਿੱਚ ਉੱਦਮ ਤੇ ਕਾਢ ਕਨਵੈਨਸ਼ਨ ਦੌਰਾਨ ਵੱਖਰੇ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੋਈ ਵੀ ਫ਼ੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਲਿਆ ਜਾਵੇਗਾ | ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸੰਕੇਤ ਦਿੱਤਾ ਕਿ ਵਜ਼ਾਰਤ ਵਿੱਚ ਵਾਧੇ, ਜਿਸ ਦੇ ਜਲਦੀ ਹੋਣ ਦੀ ਉਮੀਦ ਹੈ, ਵਿੱਚ ਨਵਾਂ ਖੇਡ ਮੰਤਰੀ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਵੀਂ ਖੇਡ ਨੀਤੀ ਤਿਆਰ ਕੀਤੀ ਜਾਵੇਗੀ | ਕੈਪਟਨ ਅਮਰਿੰਦਰ ਸਿੰਘ ਨੇ ਗੋਲਡ ਕੋਸਟ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ ਦਾ ਤਗ਼ਮਾ ਜਿੱਤਣ ਲਈ ਨਿਸ਼ਾਨੇਬਾਜ਼ ਹਿਨਾ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਹਰੇਕ ਪੰਜਾਬੀ ਦਾ ਮਾਣ ਵਧਾਇਆ ਹੈ | ਉਨ੍ਹਾਂ ਨੇ ਇਸ ਖਿਡਾਰਨ ਦੇ ਖੇਡ ਕਰੀਅਰ ਲਈ ਸਰਕਾਰ ਵੱਲੋਂ ਹਰ ਸੰਭਵ ਸਮਰਥਨ ਦਾ ਭਰੋਸਾ ਦਿੱਤਾ | ਪਟਿਆਲਾ ਵਿੱਚ ਰਾਤ ਨੂੰ ਗ਼ੈਰਕਾਨੂੰਨੀ ਖਣਨ ਹੋਣ ਬਾਰੇ ਰਿਪੋਰਟਾਂ ਬਾਰੇ ਪੁੱਛਣ 'ਤੇ ਮੁੱਖ ਮੰਤਰੀ ਨੇ ਮੁਕੰਮਲ ਜਾਂਚ ਅਤੇ ਕਾਰਵਾਈ ਦਾ ਵਾਅਦਾ ਕੀਤਾ | ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਸੂਬੇ ਵਿੱਚ ਗ਼ੈਰਕਾਨੂੰਨੀ ਖਣਨ ਨਹੀਂ ਹੋਣ ਦੇਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੁਲੀਸ ਅਤੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸੂਬੇ ਵਿੱਚ ਕਿਤੇ ਵੀ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਿਖ਼ਲਾਫ਼ ਸਖ਼ਤ ਕਾਰਵਾਈ ਲਈ ਪਹਿਲਾਂ ਹੀ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ | ਡਰੱਗਜ਼ ਕੇਸ ਵਿੱਚ ਐਸ.ਟੀ.ਐਫ ਵੱਲੋਂ ਸੌਾਪੀ ਰਿਪੋਰਟ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਅਦਾਲਤ ਵਿੱਚ ਸੁਣਵਾਈ ਅਧੀਨ ਹੈ, ਜਿਸ ਕਾਰਨ ਉਹ ਟਿੱਪਣੀ ਨਹੀਂ ਕਰ ਸਕਦੇ | —PTC News


Top News view more...

Latest News view more...