Sun, May 5, 2024
Whatsapp

ਸ. ਜੱਸਾ ਸਿੰਘ ਅਹਲੂਵਾਲੀਆ ਦੀ ਤੀਜੀ ਜਨਮ ਸਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਦਿਲੀ ਤਕ ਸਜਾਇਆ ਜਾਵੇਗਾ ਨਗਰ ਕੀਰਤਨ

Written by  Joshi -- April 09th 2018 05:45 PM
ਸ. ਜੱਸਾ ਸਿੰਘ ਅਹਲੂਵਾਲੀਆ ਦੀ ਤੀਜੀ ਜਨਮ ਸਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਦਿਲੀ ਤਕ ਸਜਾਇਆ ਜਾਵੇਗਾ ਨਗਰ ਕੀਰਤਨ

ਸ. ਜੱਸਾ ਸਿੰਘ ਅਹਲੂਵਾਲੀਆ ਦੀ ਤੀਜੀ ਜਨਮ ਸਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਦਿਲੀ ਤਕ ਸਜਾਇਆ ਜਾਵੇਗਾ ਨਗਰ ਕੀਰਤਨ

ਸ. ਜੱਸਾ ਸਿੰਘ ਅਹਲੂਵਾਲੀਆ ਦੀ ਤੀਜੀ ਜਨਮ ਸਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਦਿਲੀ ਤਕ ਸਜਾਇਆ ਜਾਵੇਗਾ ਨਗਰ ਕੀਰਤਨ ਅੰਮ੍ਰਿਤਸਰ: ਸੁਲਤਾਨਉਲ ਕੌਮ ਸ. ਜੱਸਾ ਸਿੰਘ ਅਹਲੂਵਾਲੀਆ ਦੀ ੩੦੦ ਸਾਲਾ ਜਨਮ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਤੇ ਹੋਰ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧ ਵਿਚ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਵਿਚ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸ. ਜੱਸਾ ਸਿੰਘ ਆਹਲੂਵਾਲੀਆ ਸਿੱਖ ਕੌਮ ਦੇ ਮਹਾਨ ਜਰਨੈਲ ਹਨ, ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਜਥੇਦਾਰ ਰਹੇ ਹਨ। ਸਿੱਖ ਕੌਮ ਦੇ ਇਸ ਮਹਾਨ ਜਰਨੈਲ ਨੂੰ ਸੁਲਤਾਨਉਲ ਕੌਮ ਦੇ ਖਿਤਾਬ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ ਨੇ ਬਿਖੜੇ ਸਮੇਂ ਸਿੱਖ ਕੌਮ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਇਤਿਹਾਸ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸੀਲ ਰਹੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਸੁਲਤਾਨਉਲ ਕੌਮ ਸ. ਜੱਸਾ ਸਿੰਘ ਅਹਲੂਵਾਲੀਆ ਦੀ ੩੦੦ ਸਾਲਾ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਸਿੱਖ ਸੰਪਰਦਾਵਾਂ ਸਮੇਤ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦਸਿਆ ਕਿ ੨੧ ਅਪ੍ਰੈਲ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਇਕ ਵਿਸ਼ੇਸ ਗੁਰਮਤਿ ਸਮਾਗਮ ਹੋਵੇਗਾ ਜਿਸ ਵਿਚ ਜਿਥੇ ਰਾਗੀ ਜਥੇ ਗੁਰਬਾਣੀ ਦਾ ਕੀਰਤਨ ਕਰਨਗੇ ਉਥੇ ਪੰਥ ਪ੍ਰਸਿਧ ਢਾਡੀ ਅਤੇ ਕਵੀਸਰ ਜਥੇ ਇਤਿਹਾਸ ਸਰਵਨ ਕਰਵਾਉਣਗੇ। ਇਸ ਮੌਕੇ ਪੰਥਕ ਵਿਦਵਾਨ ਅਤੇ ਆਗੂ ਬਾਬਾ ਜੀ ਦੇ ਜੀਵਨ ਸਬੰਧੀ ਵੀਚਾਰਾਂ ਕਰਨਗੇ। ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਤੀਜੀ ਜਨਮ ਸਤਾਬਦੀ ਨੂੰ ਸਮਰਪਿਤ ੨੨ ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਵਿਸ਼ੇਸ ਨਗਰ ਕੀਰਤਨ ਅਰੰਭ ਹੋਵੇਗਾ ਜੋ ਦਬੁਰਜੀ, ਮਾਨਾਵਾਲਾ, ਜਡਿੰਆਲਾ, ਰਈਆ ਸੁਭਾਨਪੁਰ ਚੌਂਕ, ਕਰਤਾਰਪੁਰ, ਜਲੰਧਰ, ਫਗਵਾੜਾ, ਬੰਗਾ, ਗੜਸ਼ੰਕਰ, ਰਾਹੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪੁਜਣ ਤੇ ਰਾਤ ਦਾ ਵਿਸ਼ਰਾਮ ਕਰੇਗਾ। ੨੩ ਅਪ੍ਰੈਲ ਨੂੰ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਤੋਂ ਅਰੰਭ ਹੋ ਕੇ ਇਹ ਨਗਰ ਕੀਰਤਨ ਫਤਹਿਗੜ੍ਹ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ। ੨੪ ਅਪ੍ਰੈਲ ਨੂੰ ਫਤਹਿਗੜ੍ਹ ਸਾਹਿਬ ਤੋਂ ਅਰੰਭ ਹੋ ਕੇ ਰਾਤ ਦਾ ਵਿਸ਼ਰਾਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੇ ਗੁਰਦੁਆਰਾ ਮੋਤੀ ਬਾਗ ਪਟਿਆਲਾ ਵਿਖੇ ਰਾਤ ਦਾ ਠਹਿਰਾਓ ਹੋਵੇਗਾ। ੨੫ ਅਪ੍ਰੈਲ ਨੂੰ ਪਟਿਆਲਾ ਤੋਂ ਅਰੰਭ ਹੋ ਕੇ ਬਹਾਦਰਗੜ੍ਹ, ਰਾਜਪੁਰਾ, ਅੰਬਾਲਾ ਹੁੰਦੇ ਹੋਏ ਰਾਤ ਦਾ ਵਿਸ਼ਰਾਮ ਗੁਰਦੁਆਰਾ ਪਾ: ਛੇਵੀਂ ਕਰੂਕਛੇਤਰ ਵਿਖੇ ਹੋਵੇਗਾ। ੨੬ ਅਪ੍ਰੈਲ ਨੂੰ ਕਰੂਕਛੇਤਰ ਤੋਂ ਅਰੰਭ ਹੋ ਕੇ ਦਿਲੀ ਵਿਖੇ ਗੁਰਦੁਆਰਾ ਬੰਗਲਾ ਸਾਹਿਬ ਨਗਰ ਕੀਰਤਨ ਦੀ ਸਮਾਪਤੀ ਹੋਵੇਗੀ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਵਿਚ ਦਸਮ ਪਾਤਸ਼ਾਹ ਜੀ ਦੇ ਸ਼ਸਤਰਾਂ ਵਾਲੀ ਬਸ ਵੀ ਸ਼ਾਮਲ ਹੋਵੇਗੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਰਨੈਲਾਂ ਦੇ ਪੁਰਾਤਨ ਸ਼ਸਤਰ ਅਤੇ ਨਿਸ਼ਾਨ ਵੀ ਨਗਰ ਕੀਰਤਨ ਦੀ ਸੋਭਾ ਵਧਾਉਣਗੇ। ਉਨ੍ਹਾਂ ਹੋਰ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ ਸੈਮੀਨਾਰ ਖਾਲਸਾ ਕਾਲਜ ਪਟਿਆਲਾ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਇਕ ਸੋਵੀਨਰ ਪ੍ਰਕਾਸ਼ਿਤ ਕੀਤਾ ਜਾਵੇਗਾ। —PTC News


Top News view more...

Latest News view more...