Sat, Apr 20, 2024
Whatsapp

ਜੂਡੋ ਵਿਚ ਕੌਮਾਂਤਰੀ ਪ੍ਰਾਪਤੀਆਂ ਕਰਨ ਵਾਲੇ ਕਰਮਜੋਤ ਸਿੰਘ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

Written by  Joshi -- January 17th 2018 02:56 PM
ਜੂਡੋ ਵਿਚ ਕੌਮਾਂਤਰੀ ਪ੍ਰਾਪਤੀਆਂ ਕਰਨ ਵਾਲੇ ਕਰਮਜੋਤ ਸਿੰਘ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਜੂਡੋ ਵਿਚ ਕੌਮਾਂਤਰੀ ਪ੍ਰਾਪਤੀਆਂ ਕਰਨ ਵਾਲੇ ਕਰਮਜੋਤ ਸਿੰਘ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

Karmjot Singh, Judo player honored by Bhai Longowal : ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਅੰਤਰਰਾਸ਼ਟਰੀ ਜੂਡੋ ਖਿਡਾਰੀ ਕਰਮਜੋਤ ਸਿੰਘ ਨੂੰ ਉਸ ਦੀਆਂ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਕਾਰਨ ੨੧ ਹਜ਼ਾਰ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ। Karmjot Singh, Judo player honored by Bhai Longowal Karmjot Singh, Judo player honored by Bhai Longowal : ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਇਨਾਮ ਦੇ ਕੇ ਹੌਂਸਲਾ ਅਫਜ਼ਾਈ ਕੀਤੀ ਜਾਂਦੀ ਹੈ ਤਾਂ ਜੋ ਹੋਰ ਬੱਚੇ ਵੀ ਉਨ੍ਹਾਂ ਤੋਂ ਪ੍ਰੇਰਨਾ ਪ੍ਰਾਪਤ ਕਰ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਸਦੀਆਂ ਪ੍ਰਾਪਤੀਆਂ 'ਤੇ ਕਰਮਜੋਤ ਸਿੰਘ ਤੇ ਉਸਦੇ ਮਾਪਿਆਂ ਨੂੰ ਵਧਾਈ ਵੀ ਦਿੱਤੀ। ਇਸ ਸਮੇਂ ਸ਼੍ਰੋਮਣੀ ਕਮੇਟੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਅਤੇ ਹੋਰ ਹਾਜ਼ਰ ਸਨ। Karmjot Singh, Judo player honored by Bhai Longowal Karmjot Singh, Judo player honored by Bhai Longowal : ਦੱਸਣਯੋਗ ਹੈ ਕਿ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦਾ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਕਰਮਜੋਤ ਸਿੰਘ ਜੂਡੋ ਖੇਡ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪ੍ਰਾਪਤੀਆਂ ਕਰ ਚੁੱਕਾ ਹੈ। ਉਸਨੇ ੬੬ ਕਿ.ਗ੍ਰਾ. ਵਰਗ ਵਿਚ ਜ਼ਿਲ੍ਹਾ ਪੱਧਰ, ਸਟੇਟ ਪੱਧਰ ਤੇ ਰਾਸ਼ਟਰੀ ਪੱਧਰ 'ਤੇ ਸੋਨੇ ਦੇ ਤਗਮੇ ਪ੍ਰਾਪਤ ਕਰਕੇ ਸ਼੍ਰੋਮਣੀ ਕਮੇਟੀ ਕਮੇਟੀ ਦੀ ਵਿਦਿਅਕ ਸੰਸਥਾ ਦਾ ਨਾਮ ਪੂਰੇ ਦੇਸ਼ ਵਿਚ ਰੌਸ਼ਨ ਕੀਤਾ। ਇਸਦੇ ਨਾਲ ਹੀ ਉਹ ੬੬ ਕਿ.ਗ੍ਰਾ. ਵਰਗ ਵਿਚ ਹੀ ਭਾਰਤ ਵੱਲੋਂ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਵੀ ਹਿੱਸਾ ਲੈ ਚੁੱਕਾ ਹੈ, ਜਿਸ ਦੌਰਾਨ ਦੁਬਈ, ਫਰਾਂਸ, ਰੂਸ, ਬ੍ਰਾਜ਼ੀਲ ਅਤੇ ਚੀਨ ਦੇ ਖਿਡਾਰੀਆਂ ਨਾਲ ਸਖਤ ਮੁਕਾਬਲੇ ਤੋਂ ਬਾਅਦ ਰੂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਹਾਸਲ ਕਰ ਚੁੱਕਾ ਹੈ। —PTC News


Top News view more...

Latest News view more...