Sat, Apr 20, 2024
Whatsapp

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦਾ ਕੀਤਾ ਗਿਆ ਅੰਤਿਮ ਸਸਕਾਰ

Written by  Shanker Badra -- April 20th 2018 04:06 PM
ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦਾ ਕੀਤਾ ਗਿਆ ਅੰਤਿਮ ਸਸਕਾਰ

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦਾ ਕੀਤਾ ਗਿਆ ਅੰਤਿਮ ਸਸਕਾਰ

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦਾ ਕੀਤਾ ਗਿਆ ਅੰਤਿਮ ਸਸਕਾਰ:ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦਾ ਅੱਜ ਉਨ੍ਹਾਂ ਦੇ ਜਲੰਧਰ ਜ਼ਿਲ੍ਹੇ 'ਚ ਜੱਦੀ ਪਿੰਡ ਡੱਲੀ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ।Khalistani Liberation Force Chief Harminder Singh Mintoo Final cremation ਇਸ ਮੌਕੇ 'ਤੇ ਪਰਿਵਾਰ ਸਮੇਤ ਭਾਰੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ।ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁੱਖੀ ਹਰਮਿੰਦਰ ਸਿੰਘ ਮਿੰਟੂ ਦੀ ਲਾਸ਼ ਜੁਡੀਸ਼ੀਅਲ ਮੈਜਿਸਟਰੇਟ ਅਮਨਦੀਪ ਸਿੰਘ ਦੀ ਦੇਖ-ਰੇਖ ਹੇਠ ਕੱਲ ਪੋਸਟਮਾਰਟਮ ਕਰਨ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ।Khalistani Liberation Force Chief Harminder Singh Mintoo Final cremation ਲਾਸ਼ ਲੈਣ ਲਈ ਮਿੰਟੂ ਦੀ ਮਾਤਾ ਗੁਰਦੇਵ ਕੌਰ ਅਤੇ ਦੋਵੇਂ ਭਰਾ ਸਤਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਗੋਆ ਤੋਂ ਪਹੁੰਚੇ ਹੋਏ ਸਨ,ਜਿਨ੍ਹਾਂ ਦੇ ਆਉਣ ਤੋਂ ਬਾਅਦ ਹੀ ਪੋਸਟਮਾਰਟਮ ਸ਼ੁਰੂ ਹੋਇਆ। Khalistani Liberation Force Chief Harminder Singh Mintoo Final cremation ਅੱਜ ਮਿੰਟੂ ਦਾ ਉਨ੍ਹਾਂ ਦੇ ਜਲੰਧਰ ਜ਼ਿਲ੍ਹੇ ਦੇ ਕਸਬੇ ਭੋਗਪੁਰ ਨੇੜੇ ਜੱਦੀ ਪਿੰਡ ਡੱਲੀ ਵਿਖੇ ਧਾਰਮਿਕ ਰੀਤੀ-ਰਿਵਾਜਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਹੈ।ਸਿੱਖ ਸੰਗਠਨਾਂ ਦਾ ਦੋਸ਼ ਹੈ ਕਿ ਜੇਲਾਂ ਵਿਚ ਬੰਦੀ ਸਿੰਘਾਂ ਦਾ ਇਲਾਜ ਸਹੀ ਤਰੀਕੇ ਨਾਲ ਨਹੀਂ ਕੀਤਾ ਜਾਂਦਾ ਅਤੇ ਮਿੰਟੂ ਦੀ ਮੌਤ ਵੀ ਇਸੇ ਕਾਰਨ ਹੀ ਹੋਈ ਹੈ। Khalistani Liberation Force Chief Harminder Singh Mintoo Final cremation ਹਰਮਿੰਦਰ ਸਿੰਘ ਮਿੰਟੂ ਦੀ ਮੌਤ ਦੇ ਮਾਮਲੇ ਵਿੱਚ ਉਨ੍ਹਾਂ ਦੇ ਵਕੀਲ ਬਰਜਿੰਦਰ ਸਿੰਘ ਸੋਢੀ ਨੇ ਨਿਆਇਕ ਜਾਂਚ ਦੀ ਮੰਗ ਕੀਤੀ ਤਾਂ ਕਿ ਸੱਚ ਸਾਹਮਣੇ ਆ ਸਕੇ।ਉਨ੍ਹਾਂ ਕਿਹਾ ਕਿ ਮਿੰਟੂ ਦੀ ਤਰ੍ਹਾਂ ਬਾਕੀ ਸਿੰਘਾਂ ਦੇ ਇਲਾਜ ਵਿੱਚ ਵੀ ਕੁਤਾਹੀ ਵਰਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਜਗਤਾਰ ਸਿੰਘ ਤਾਰਾ ਨੂੰ ਰੀੜ੍ਹ ਦੀ ਹੱਡੀ ਵਿੱਚ ਤਕਲੀਫ ਸੀ।Khalistani Liberation Force Chief Harminder Singh Mintoo Final cremation ਉਸ ਦਾ ਇਲਾਜ ਵੀ ਮਾਣਯੋਗ ਅਦਾਲਤ ਦੇ ਦਖਲ ਤੋਂ ਬਾਅਦ ਸ਼ੁਰੂ ਹੋਇਆ।ਉਨ੍ਹਾਂ ਕਿਹਾ ਕਿ ਅਦਾਲਤਾਂ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ। -PTCNews


Top News view more...

Latest News view more...