Thu, May 9, 2024
Whatsapp

ਮੁੰਬਈ 'ਚ ਹਮਲਾਵਰਾਂ ਨੇ ਸ਼ਿਵ ਸੈਨਾ ਆਗੂ ਦਾ ਗੋਲੀ ਮਾਰ ਕੇ ਕੀਤਾ ਕਤਲ

Written by  Shanker Badra -- April 23rd 2018 01:53 PM
ਮੁੰਬਈ 'ਚ ਹਮਲਾਵਰਾਂ ਨੇ ਸ਼ਿਵ ਸੈਨਾ ਆਗੂ ਦਾ ਗੋਲੀ ਮਾਰ ਕੇ ਕੀਤਾ ਕਤਲ

ਮੁੰਬਈ 'ਚ ਹਮਲਾਵਰਾਂ ਨੇ ਸ਼ਿਵ ਸੈਨਾ ਆਗੂ ਦਾ ਗੋਲੀ ਮਾਰ ਕੇ ਕੀਤਾ ਕਤਲ

ਮੁੰਬਈ 'ਚ ਹਮਲਾਵਰਾਂ ਨੇ ਸ਼ਿਵ ਸੈਨਾ ਆਗੂ ਦਾ ਗੋਲੀ ਮਾਰ ਕੇ ਕੀਤਾ ਕਤਲ:ਮੁੰਬਈ ਦੇ ਕਾਂਦੀਵਲੀ ਇਲਾਕੇ 'ਚ ਸ਼ਿਵਸੈਨਾ ਦੇ ਇਕ ਆਗੂ ਦਾ ਬੀਤੀ ਰਾਤ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।Mumbai Shiv Sena Leader shot Dead ਪੁਲਿਸ ਅਧਿਕਾਰੀਆਂ ਮੁਤਾਬਕ ਬੀਤੀ ਰਾਤ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸ਼ਿਵ ਸੇਨਾ ਦੇ ਆਗੂ ਸਚਿਨ ਸਾਵੰਤ 'ਤੇ ਹਮਲਾ ਕੀਤਾ ਸੀ।ਦੋਸ਼ੀਆਂ ਨੇ ਸਾਵੰਤ ਨੂੰ ਚਾਰ ਗੋਲੀਆਂ ਮਾਰੀਆਂ ਅਤੇ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ।ਪੁਲਿਸ ਨੇ ਜ਼ਖ਼ਮੀ ਸਚਿਨ ਸਾਵੰਤ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ,ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ।Mumbai Shiv Sena Leader shot Dead ਪੁਲਿਸ ਨੇ ਫ਼ਿਲਹਾਲ ਸ਼ਿਵ ਸੈਨਾ ਆਗੂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ।ਉਥੇ ਹੀ ਇਸ ਪੂਰੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੁਲਿਸ ਦੀ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਹੈ।ਟੀਮ ਘਟਨਾ ਸਥਾਨ ਦੇ ਨੇੜੇ ਲੱਗੇ ਸੀ.ਸੀ.ਟੀ.ਵੀ ਫ਼ੁਟੇਜ ਦੀ ਵੀ ਜਾਂਚ ਕਰ ਰਹੀ ਹੈ। -PTCNews


Top News view more...

Latest News view more...