Thu, Apr 25, 2024
Whatsapp

ਨਵੇਂ ਬਣੇ ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

Written by  Shanker Badra -- April 24th 2018 04:22 PM
ਨਵੇਂ ਬਣੇ ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਵੇਂ ਬਣੇ ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਵੇਂ ਬਣੇ ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ:ਪੰਜਾਬ ਵਜ਼ਾਰਤ ਦੇ ਨਵੇਂ ਮੰਤਰੀਆਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਆਪਣੇ ਵਿਭਾਗਾਂ ਦਾ ਕਾਰਜਭਾਰ ਸੰਭਾਲ ਲਿਆ ਹੈ।ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਲੋਕ ਸੇਵਾਂ ਲਈ ‘ਬਿਹਤਰੀਨ’ ਵਿਅਕਤੀ ਚੁਣੇ ਗਏ ਹਨ ਅਤੇ ਉਹ ਵਧੀਆ ਕਾਰਗੁਜ਼ਾਰੀ ਦਿਖਾਉਣਗੇ।New Cabinet minister take Charge presence Chief Ministerਬਾਅਦ ਵਿੱਚ ਮੀਡੀਆ ਵੱਲੋਂ ਪੁੱਛੇ ਸਵਾਲ ਉਤੇ ਮੁੱਖ ਮੰਤਰੀ ਨੇ ਦਲਿਤ/ਓ.ਬੀ.ਸੀ. ਭਾਈਚਾਰੇ ਨੂੰ ਵਜ਼ਾਰਤ ਵਿੱਚ ਢੁਕਵੀਂ ਨੁਮਾਇੰਦਗੀ ਦੇਣ ਦੀ ਗੱਲ ਦੁਹਰਾਉਂਦਿਆਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ 77 ਵਿਧਾਇਕਾਂ ਨੂੰ ਮੰਤਰੀ ਨਹੀਂ ਬਣਾਇਆ ਜਾ ਸਕਦਾ ਪਰ ਜਿਹੜੇ ਰਹਿ ਗਏ ਹਨ ਕਿ ਉਨਾਂ ਨੂੰ ਢੁਕਵੀਂ ਨੁਮਾਇੰਦਗੀ ਦਿੱਤੀ ਜਾਵੇਗੀ,ਜਿਸ ਬਾਰੇ ਉਨਾਂ ਵੱਲੋਂ ਪਹਿਲਾਂ ਹੀ ਵਾਅਦਾ ਕੀਤਾ ਗਿਆ ਹੈ।ਕੁਝ ਮੰਤਰੀਆਂ ਕੋਲ ਆਪਣੇ ਵਿਭਾਗਾਂ ਦੀ ਅਗਵਾਈ ਕਰਨ ਲਈ ਢੁਕਵੀਂ ਵਿਦਿਅਕ ਯੋਗਤਾ ਨਾ ਹੋਣ ਬਾਰੇ ਸਵਾਲ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਸਾਰਿਆਂ ਕੋਲ ਕੰਮ-ਕਾਜ ਵਿੱਚ ਮਦਦ ਲਈ ਯੋਗ ਅਤੇ ਤਜਰਬੇਕਾਰ ਸਟਾਫ ਹੈ।ਉਨਾਂ ਨੇ ਤਨਜ਼ ਕੀਤਾ ਕਿ ਰੱਖਿਆ ਮੰਤਰੀ ਫ਼ੌਜ ਦਾ ਜਰਨੈਲ ਨਹੀਂ ਹੁੰਦਾ।New Cabinet minister take Charge presence Chief Ministerਪੰਜਾਬ ਸਕੱਤਰੇਤ ਵਿੱਚ ਨਵੇਂ ਮੰਤਰੀਆਂ ਨੂੰ ਰਸਮੀ ਤੌਰ ’ਤੇ ਉਨਾਂ ਦੇ ਦਫ਼ਤਰਾਂ ਵਿੱਚ ਬਿਠਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਜ਼ਾਰਤ ਵਿੱਚ ਵਾਧੇ ਨਾਲ ਕੁਸ਼ਲਤਾ ਵਧੇਗੀ ਜਦੋਂਕਿ ਸੂਬੇ ਦੀ ਸਥਿਤੀ ਵਿੱਚ ਸਮੁੱਚੇ ਤੌਰ ’ਤੇ ਪਹਿਲਾਂ ਹੀ ਕਾਫ਼ੀ ਸੁਧਾਰ ਆਇਆ ਹੈ।ਸੂਬੇ ਦੀ ਵਿੱਤੀ ਹਾਲਤ ਵਿੱਚ ਵੀ ਸੁਧਾਰ ਆਇਆ ਹੈ।ਉਨਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਕਈ ਸਮਾਜਿਕ ਸੁਰੱਖਿਆ ਯੋਜਨਾਵਾਂ ਤਹਿਤ ਲਗਾਤਾਰ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ।ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਡੀਜੀਪੀ (ਮਨੁੱਖੀ ਵਸੀਲੇ ਵਿਕਾਸ) ਸਿਧਾਰਥ ਚੱਟੋਪਾਧਿਆਏ ਦੇ ਵਕੀਲ ਵੱਲੋਂ ਦਿੱਤੀ ਦਲੀਲ ਕਿ ਮੁੱਖ ਮੰਤਰੀ ਨੇ ਪੁਲੀਸ ਦੇ ਸੀਨੀਅਰ ਅਫ਼ਸਰਾਂ ਦੀ ਅਨੁਸ਼ਾਸਨੀ ਮੀਟਿੰਗ ਸੱਦ ਕੇ ਅਦਾਲਤ ਦੀ ਤੌਹੀਨ ਕੀਤੀ ਹੈ ਬਾਰੇ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਅਦਾਲਤ ਵਿੱਚ ਚੱਲ ਰਹੇ ਇਸ ਮਾਮਲੇ ਵਿੱਚ ਕਿਸੇ ਵੀ ਤਰਾਂ ਦਖ਼ਲਅੰਦਾਜ਼ੀ ਨਹੀਂ ਕੀਤੀ ਹੈ।        New Cabinet minister take Charge presence Chief Ministerਉਨਾਂ ਕਿਹਾ ਕਿ ਉਨਾਂ ਨੇ ਸੂਬੇ ਦੇ ਹਿੱਤ ਵਿੱਚ ਕੇਵਲ ਪੁਲੀਸ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਸਨ।ਉਨਾਂ ਕਿਹਾ ਕਿ ਉਹ ਪੁਲੀਸ ਫੋਰਸ ਵਿੱਚ ਅਨੁਸ਼ਾਸਹੀਣਤਾ ਬਰਦਾਸ਼ਤ ਨਹੀਂ ਕਰਨਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਵਰਦੀਧਾਰੀ ਬਲਾਂ, ਭਾਵੇਂ ਇਹ ਫ਼ੌਜ ਹੋਵੇ ਜਾਂ ਨੀਮ ਫ਼ੌਜੀ ਬਲ ਜਾਂ ਪੁਲੀਸ,ਵਿੱਚ ਹਰ ਕੀਮਤ ਉਤੇ ਅਨੁਸ਼ਾਸਨ ਕਾਇਮ ਰੱਖਿਆ ਜਾਣਾ ਚਾਹੀਦਾ ਹੈ।New Cabinet minister take Charge presence Chief Ministerਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਕੁੱਝ ਸਕੂਲਾਂ ਵਿਚ ਚੀਨੀ ਭਾਸ਼ਾ ਨੂੰ ਚੋਣਵੀਂ ਭਾਸ਼ਾ ਵਜੋਂ ਲਾਗੂ ਕਰਨ ’ਤੇ ਵਿਚਾਰ ਕਰ ਰਹੀ ਹੈ ਕਿਉਂ ਜੋ ਭਵਿੱਖ ਵਿਚ ਭਾਸ਼ਾ ਆਲਮੀ ਪੱਧਰ ’ਤੇ ਬਹੁਤ ਮਹੱਤਵਪੂਰਨ ਰੋਲ ਅਦਾ ਕਰੇਗੀ।ਉਨਾਂ ਕਿਹਾ ਕਿ ਦੁਆਬਾ ਖਿੱਤੇ ਵਿੱਚ ਕਈ ਥਾਈਂ ਇਤਾਲਵੀ ਅਤੇ ਹੋਰ ਵਿਦੇਸ਼ੀ ਭਾਸ਼ਾਵਾਂ ਸਿਖਾਈਆਂ ਜਾ ਰਹੀਆਂ ਹਨ ਅਤੇ ਵਿਸ਼ਵ ਪੱਧਰ ’ਤੇ ਮੁਕਾਬਲੇ ਦੇ ਯੋਗ ਹੋਣ ਲਈ ਵਿਦਿਆਰਥੀਆਂ ਨੂੰ ਵਿਦੇਸ਼ੀ ਭਾਸ਼ਾ ਦਾ ਗਿਆਨ ਦੇਣਾ ਸਮੇਂ ਦੀ ਲੋੜ ਬਣ ਚੁੱਕੀ ਹੈ। -PTCNews


Top News view more...

Latest News view more...