Tue, Dec 23, 2025
Whatsapp

ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

Reported by:  PTC News Desk  Edited by:  Shanker Badra -- July 11th 2018 09:15 PM -- Updated: July 11th 2018 09:25 PM
ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ:ਨਿਊਜ਼ੀਲੈਂਡ 'ਚ ਰਹਿੰਦੇ ਪੰਜਾਬੀ ਨੌਜਵਾਨ ਪਰਮਿੰਦਰ ਸਿੰਘ ਜੱਬਲ ਦੀ ਕਾਰ-ਟਰੱਕ ਹਾਦਸੇ ਵਿਚ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ਦੇ ਟੌਰੰਗਾ ਸ਼ਹਿਰ ਦੇ ਨੇੜੇ ਸਟੇਟ ਹਾਈਵੇਅ 'ਤੇ ਕਾਰ-ਟਰੱਕ ਦੀ ਟੱਕਰ ਹੋ ਗਈ।ਇਸ ਹਾਦਸੇ ਦੇ ਵਿੱਚ ਪੰਜਾਬੀ ਨੌਜਵਾਨ ਪਰਮਿੰਦਰ ਦੀ ਮੌਤ ਹੋ ਗਈ ਅਤੇ ਟਰੱਕ ਡਰਾਈਵਰ ਜ਼ਖਮੀ ਹੋ ਗਿਆ।ਜਿਸ ਤੋਂ ਬਾਅਦ ਟਰੱਕ ਡਰਾਈਵਰ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਪਰਮਿੰਦਰ ਸਿੰਘ 3 ਸਾਲ ਪਹਿਲਾਂ ਨਿਊਜ਼ੀਲੈਂਡ ਦੇ ਰੋਟੋਰੂਆ ਸ਼ਹਿਰ ਵਿੱਚ ਟੋਇ-ਓਹੋਮਾਇ ਕਾਲਜ ਵਿੱਚ ਪੜ੍ਹਾਈ ਕਰਨ ਗਿਆ ਸੀ।ਮ੍ਰਿਤਕ ਪਰਮਿੰਦਰ ਅੱਜ ਕੱਲ੍ਹ ਵਰਕ ਵੀਜੇ ਉਤੇ ਹਸਪਤਾਲ ਵਿਚ ਕੰਮ ਕਰਦਾ ਸੀ ਅਤੇ ਜਦ ਕੰਮ ਤੋਂ ਵਾਪਿਸ ਪਰਤ ਰਿਹਾ ਸੀ ਤਾਂ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਮਾਪਿਆਂ ਦਾ ਵੱਡਾ ਪੁੱਤਰ ਸੀ ਅਤੇ ਉਸਦਾ ਇਕ ਛੋਟਾ ਭਰਾ ਅਤੇ ਭੈਣ ਹੈ।ਪਰਿਵਾਰ ਦਾ ਛੋਟਾ ਜਿਹਾ ਬਿਜਨਸ ਹੈ ਅਤੇ ਉਨ੍ਹਾਂ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਇੰਡੀਆ ਭੇਜਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਉਨ੍ਹਾਂ ਦੀ ਆਰਥਿਕ ਸਹਾਇਤਾ ਵੀ ਕੀਤੀ ਜਾਵੇ। -PTCNews


Top News view more...

Latest News view more...

PTC NETWORK
PTC NETWORK