Thu, Apr 25, 2024
Whatsapp

ਸ਼ਹਿਰੀਆਂ ਨੂੰ ਤੋਹਫਾ, ਇਮਾਰਤਾਂ ਦੇ ਨਕਸ਼ੇ ਆਨ ਲਾਈਨ ਪਾਸ ਹੋਣਗੇ: ਨਵਜੋਤ ਸਿੰਘ ਸਿੱਧੂ

Written by  Joshi -- September 04th 2017 06:11 PM
ਸ਼ਹਿਰੀਆਂ ਨੂੰ ਤੋਹਫਾ, ਇਮਾਰਤਾਂ ਦੇ ਨਕਸ਼ੇ ਆਨ ਲਾਈਨ ਪਾਸ ਹੋਣਗੇ: ਨਵਜੋਤ ਸਿੰਘ ਸਿੱਧੂ

ਸ਼ਹਿਰੀਆਂ ਨੂੰ ਤੋਹਫਾ, ਇਮਾਰਤਾਂ ਦੇ ਨਕਸ਼ੇ ਆਨ ਲਾਈਨ ਪਾਸ ਹੋਣਗੇ: ਨਵਜੋਤ ਸਿੰਘ ਸਿੱਧੂ

• ਸੂਬੇ ਦੇ 8 ਨਗਰ ਨਿਗਮਾਂ ਵਿੱਚ ਇਸੇ ਮਹੀਨੇ ਈ-ਗਵਰਨੈਂਸ ਪ੍ਰਾਜੈਕਟ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ • ਜੇਕਰ 30 ਦਿਨਾਂ ਅੰਦਰ ਸਰਕਾਰ ਵੱਲੋਂ ਨਕਸ਼ਾ ਪਾਸ ਕਰਨ ਲਈ ਕੋਈ ਜਵਾਬ ਨਾ ਆਇਆ ਤਾਂ ਨਕਸ਼ਾ ਪਾਸ ਸਮਝਿਆ ਜਾਵੇਗਾ • ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਪ੍ਰਾਜੈਕਟ ਨੂੰ ਲਾਗੂ ਕਰਨ ਤੋਂ ਪਹਿਲਾਂ ਸਬੰਧਤ ਅਧਿਕਾਰੀਆਂ, ਆਰਕੀਟੈਕਟਾਂ ਤੇ ਕੰਸਲਟੈਂਟ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ online building plans approval system to be game changer projectਚੰਡੀਗੜ: ਸ਼ਹਿਰੀਆਂ ਨੂੰ ਘਰ ਬੈਠਿਆਂ ਪ੍ਰਸ਼ਾਸਕੀ ਸੇਵਾਵਾਂ ਦੇਣ ਲਈ ਇਕ ਅਹਿਮ ਕਦਮ ਪੁੱਟਦਿਆਂ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਮਾਰਤਾਂ ਦੇ ਨਕਸ਼ੇ ਆਨ ਲਾਈਨ ਪਾਸ ਕਰਨ ਦੀ ਯੋਜਨਾ ਬਣਾਈ ਗਈ ਹੈ ਜਿਸ ਦੇ ਪਹਿਲੇ ਪੜਾਅ ਵਿੱਚ ਸੂਬੇ ਦੇ ਅੱਠ ਵੱਡੇ ਨਗਰ ਨਿਗਮ ਸ਼ਹਿਰਾਂ ਵਿੱਚ ਇਹ ਯੋਜਨਾ ਇਸੇ ਮਹੀਨੇ ਲਾਗੂ ਹੋਵੇਗੀ। ਈ-ਗਵਰਨੈਂਸ ਪ੍ਰਾਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ 8 ਨਗਰ ਨਿਗਮ ਸ਼ਹਿਰਾਂ ਦੇ ਕਮਿਸ਼ਨਰਾਂ, ਇਸ ਪ੍ਰਾਜੈਕਟ ਨੂੰ ਚਲਾਉਣ ਵਾਲੀਆਂ ਚਾਰ ਕੰਸਲਟੈਂਟ ਕੰਪਨੀਆਂ ਦੇ ਨੁਮਾਇੰਦਿਆਂ, ਟਾਊਨ ਪਲਾਨਰਾਂ ਤੇ ਆਰਕੀਟੈਕਟਾਂ ਨਾਲ ਮੀਟਿੰਗ ਕੀਤੀ। online building plans approval system to be game changer projectਸਥਾਨਕ ਸਰਕਾਰਾਂ ਭਵਨ ਵਿਖੇ ਆਡੀਟੋਰੀਅਮ ਵਿਖੇ ਸੱਦੀ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਵਾਸੀਆਂ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰਾਂ ਵਿੱਚ ਇਮਾਰਤਾਂ ਦੇ ਨਕਸ਼ੇ ਆਨ ਲਾਈਨ ਪਾਸ ਕਰਨ ਦੀ ਯੋਜਨਾ ਬਣਾਈ ਗਈ ਗਈ ਹੈ। ਉਨ•ਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਅਤੇ ਸੌਖਾਲੀਆ ਸੇਵਾਵਾਂ ਦੇਣ ਲਈ ਈ-ਗਵਰਨੈਂਸ ਸਭ ਤੋਂ ਵਧੀਆ ਸਾਧਨ ਹੈ ਜਿਸ ਤਹਿਤ ਸੇਵਾਵਾਂ ਹਾਸਲ ਕਰਨ ਵਾਲੇ ਅਤੇ ਸੇਵਾਵਾਂ ਦੇਣ ਵਾਲਿਆਂ ਵਿੱਚ ਆਪਸ ਵਿੱਚ ਸਿੱਧਾ ਰਾਬਤਾ ਨਹੀਂ ਹੁੰਦਾ। ਉਨ•ਾਂ ਕਿਹਾ ਕਿ ਵਿਭਾਗ ਵੱਲੋਂ ਪਹਿਲੇ ਪੜਾਅ ਵਿੱਚ ਅੱਠ ਵੱਡੇ ਨਗਰ ਨਿਗਮ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ, ਮੋਗਾ, ਫਗਵਾੜਾ ਤੇ ਪਠਾਨਕੋਟ ਵਿੱਚ ਇਸੇ ਮਹੀਨੇ ਤੋਂ ਇਮਾਰਤਾਂ ਦੇ ਨਕਸ਼ੇ ਆਨ ਲਾਈਨ ਪਾਸ ਹੋਣਗੇ। online building plans approval system to be game changer projectਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਇਨ•ਾਂ ਅੱਠ ਸ਼ਹਿਰਾਂ ਲਈ ਚਾਰ ਨਾਮੀ ਕੰਪਨੀਆਂ ਨੂੰ ਚੁਣਿਆ ਗਿਆ ਜਿਹੜੀਆਂ ਮੁਫਤ ਵਿੱਚ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨਗੀਆਂ। ਵਿਨਸਾਸ, ਟੀ.ਸੀ.ਐਸ., ਸੌਫਟਟੈਕ ਤੇ ਟੈਕਮਹਿੰਦਰਾ ਵੱਲੋਂ 2-2 ਨਗਰ ਨਿਗਮ ਸ਼ਹਿਰਾਂ ਵਿੱਚ ਆਪਣੀਆਂ ਸੇਵਾਵਾਂ ਦੇਣਗੀਆਂ। ਉਨ•ਾਂ ਕਿਹਾ ਕਿ ਦੇਸ਼ ਦੀਆਂ ਇਹ ਚਾਰੇ ਨਾਮੀ ਕੰਪਨੀਆਂ ਵੱਲੋਂ ਇਨ•ਾਂ ਸ਼ਹਿਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਮੁਲਾਂਕਣ ਕਰਨ ਉਪਰੰਤ ਸੂਬੇ ਦੀਆਂ ਸਾਰੀਆਂ 165 ਸਥਾਨਕ ਸਰਕਾਰਾਂ ਇਕਾਈਆਂ ਵਿੱਚ ਇਹ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਈ-ਗਵਰਨੈਂਸ ਪ੍ਰਾਜੈਕਟ ਨਾਲ ਸ਼ਹਿਰ ਵਾਸੀ ਘਰ ਬੈਠਿਆਂ ਆਪਣੇ ਘਰ ਦਾ ਨਕਸ਼ਾ ਪਾਸ ਕਰਵਾ ਸਕਣਗੇ।ਸ. ਸਿੱਧੂ ਨੇ ਕਿਹਾ ਕਿ ਮਾਸਟਰ ਪਲਾਨ ਵਿੱਚ ਜ਼ਮੀਨ ਦੇ ਖਸਰਾ ਨੰਬਰ ਸ਼ਾਮਲ ਕਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ। online building plans approval system to be game changer projectਉਨ•ਾਂ ਕਿਹਾ ਕਿ ਆਨ ਲਾਈਨ ਨਕਸ਼ੇ ਪਾਸ ਕਰਨ ਲਈ ਸਿਰਫ ਰਜਿਸਟਰਡ ਆਰਕੀਟੈਕਟਾਂ ਜੋਂ ਆਪਣੇ ਕਿੱਤੇ ਵਿੱਚ ਮਾਹਿਰ ਹੋਣਗੇ, ਨੂੰ ਹੀ ਮਾਨਤਾ ਦਿੱਤੀ ਜਾਵੇਗੀ ਅਤੇ ਜਵਾਬਦੇਹੀ ਵੀ ਉਨ•ਾਂ ਦੀ ਹੀ ਹੋਵੇਗੀ। ਉਨ•ਾਂ ਕਿਹਾ ਕਿ ਜੇਕਰ ਕਿਸੇ ਸ਼ਹਿਰੀ ਵੱਲੋਂ ਇਮਾਰਤ ਦਾ ਨਕਸ਼ਾ ਪਾਸ ਕਰਨ ਲਈ ਕੀਤੇ ਆਨ ਲਾਈਨ ਬਿਨੈ ਦਾ 30 ਦਿਨਾਂ ਦੇ ਅੰਦਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਇਹ ਨਕਸ਼ਾ ਆਪਣੇ ਆਪ ਪਾਸ ਸਮਝਿਆ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਕਿਸੇ ਵੀ ਤਰ•ਾਂ ਦੀ ਪੁੱਛ ਪੜਤਾਲ ਜਾਂ ਹੋਰ ਜਾਣਕਾਰੀ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ। online building plans approval system to be game changer projectਸ. ਸਿੱਧੂ ਨੇ ਮੀਟਿੰਗ ਵਿੱਚ ਉਚੇਚੇ ਤੌਰ 'ਤੇ ਸ਼ਾਮਲ ਹੋਏ 150 ਦੇ ਕਰੀਬ ਆਰਕੀਟੈਕਟ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਉਨ•ਾਂ ਸਾਰੇ ਆਰਕੀਟੈਕਟ ਅਤੇ ਪ੍ਰਾਜੈਕਟ ਚਲਾਉਣ ਵਾਲੀਆਂ ਕੰਪਨੀਆਂ ਤੋਂ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਵਿੱਚ ਆਉਣ ਵਾਲੀ ਸੰਭਾਵੀ ਔਕੜਾਂ ਵੀ ਜਾਣੀਆਂ ਅਤੇ ਇਹ ਵੀ ਕਿਹਾ ਕਿ ਉਹ ਨਗਰ ਨਿਗਮਾਂ ਦੇ ਕਮਿਸ਼ਨਰਾਂ ਤੋਂ ਕਿਸ ਤਰ•ਾਂ ਦੀ ਮੱਦਦ ਚਾਹੁੰਦੇ ਹਨ। ਇਸ ਮੌਕੇ ਵੱਖ-ਵੱਖ ਵਿਅਕਤੀਆਂ ਵੱਲੋਂ ਪ੍ਰਗਟਾਏ ਗਏ ਤੌਖਲਿਆਂ ਦੇ ਮੌਕੇ 'ਤੇ ਹੀ ਜਵਾਬ ਦੇ ਕੇ ਸੰਤੁਸ਼ਟ ਕੀਤਾ ਗਿਆ। ਉਨ•ਾਂ ਇਸ ਪ੍ਰਾਜੈਕਟ ਨੂੰ ਸਫਲਤਾਪੂਰਵਕ ਸਿਰੇ ਚੜ•ਨ ਦਾ ਸਿਹਰਾ ਵਿਭਾਗ ਦੇ ਅਧਿਕਾਰੀਆਂ ਸਿਰ ਬੰਨਿ•ਆ ਜਿਨ•ਾਂ ਦੀਆਂ ਮਿਹਨਤਾਂ ਸਦਕਾ ਇਹ ਮੁਸ਼ਕਲ ਪ੍ਰਾਜੈਕਟ ਸਿਰੇ ਚੜਿ•ਆ।ਇਸ ਮੌਕੇ ਵਿਭਾਗ ਦੇ ਸਲਾਹਕਾਰ ਡਾ.ਅਮਰ ਸਿੰਘ, ਵਧੀਕ ਮੁੱਖ ਸਕੱਤਰ ਸ੍ਰੀ ਸਤੀਸ਼ ਚੰਦਰਾ, ਡਾਇਰੈਕਟਰ ਸ੍ਰੀ ਕਮਲ ਕਿਸ਼ੋਰ ਯਾਦਵ, ਚਾਰੋਂ ਨਾਮੀ ਕੰਪਨੀਆਂ ਦੇ ਨੁਮਾਇੰਦੇ, ਨਗਰ ਨਿਗਮਾਂ ਦੇ ਕਮਿਸ਼ਨਰ ਤੇ ਟਾਊਨ ਪਲਾਨਰ ਅਤੇ ਆਰਕੀਟੈਕਟ ਵੀ ਹਾਜ਼ਰ ਸਨ। —PTC News


  • Tags

Top News view more...

Latest News view more...