Sat, Apr 20, 2024
Whatsapp

ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫੀ ਸਕੀਮ ਤਹਿਤ 580 ਕਰੋੜ ਰੁਪਏ ਦੇ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ

Written by  Joshi -- January 10th 2018 05:45 PM
ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫੀ ਸਕੀਮ ਤਹਿਤ 580 ਕਰੋੜ ਰੁਪਏ ਦੇ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫੀ ਸਕੀਮ ਤਹਿਤ 580 ਕਰੋੜ ਰੁਪਏ ਦੇ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ

punjab cm clears 1.15 lakh more farm debt waiver cases worth rs. 580 crore:  ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫੀ ਸਕੀਮ ਤਹਿਤ 580 ਕਰੋੜ ਰੁਪਏ ਦੇ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ 31 ਜਨਵਰੀ ਤੋਂ ਪਹਿਲਾਂ ਹੋਵੇਗੀ ਕਰਜ਼ਾ ਰਾਸ਼ੀ ਦੀ ਅਦਾਇਗੀ ਤਕਨੀਕੀ ਖਾਮੀਆਂ ਤੁਰੰਤ ਦਰੁਸਤ ਕਰਨ ਦੇ ਹੁਕਮ ਚੰਡੀਗੜ, 10 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਸਲੀ ਕਰਜ਼ਾ ਮੁਆਫੀ ਲਈ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੀ ਰਾਸ਼ੀ 580 ਕਰੋੜ ਰੁਪਏ ਬਣਦੀ ਹੈ ਅਤੇ 31 ਜਨਵਰੀ, 2018 ਤੋਂ ਪਹਿਲਾਂ ਸੂਬਾ ਭਰ ਦੇ ਕਿਸਾਨਾਂ ਨੂੰ ਵੰਡੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਅੱਜ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਲੰਘੀ 7 ਜਨਵਰੀ ਨੂੰ ਸੂਬਾ ਸਰਕਾਰ ਵੱਲੋਂ ਕਰਜ਼ਾ ਮੁਆਫੀ ਸਕੀਮ ਦਾ ਰਸਮੀ ਆਗਾਜ਼ ਕਰਨ ਤੋਂ ਬਾਅਦ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਪਹਿਲੇ ਪੜਾਅ ਵਿੱਚ ਪੰਜ ਜ਼ਿਲਿਆਂ ਦੇ ਲਗਪਗ 47000 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ ਸਨ।

ਅੱਜ ਦੀ ਮੀਟਿੰਗ ਉਪਰੰਤ ਇਕ ਸਰਕਾਰੀ ਬੁਲਾਰੇ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਜ਼ਾ ਰਾਸ਼ੀ ਦਾ ਲਾਭ ਦੇਣ ਬਾਰੇ ਢੰਗ-ਤਰੀਕੇ ਤਲਾਸ਼ੇ ਜਾ ਰਹੇ ਹਨ। ਮੀਟਿੰਗ ਦੌਰਾਨ ਇਸ ਗੱਲ ’ਤੇ ਵੀ ਸਹਿਮਤੀ ਬਣੀ ਕਿ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਜਨਤਕ ਤੌਰ ’ਤੇ ਪੇਸ਼ ਕੀਤੇ ਜਾਣ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰਜ਼ਾ ਵੰਡ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਯੋਗ ਕਿਸਾਨ ਇਸ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਗ਼ਲਤ ਸ਼ਬਦ-ਜੋੜ ਵਰਗੀਆਂ ਤਕਨੀਕੀ ਊਣਤਾਈਆਂ ਤੁਰੰਤ ਦਰੁਸਤ ਕਰਨ ਅਤੇ ਇਸ ਸਕੀਮ ਨੂੰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਰਾਹ ਵਿੱਚ ਆਉਣ ਵਾਲੀਆਂ ਰੁਕਾਵਟਾਂ ਦੂਰ ਕਰਨ ਦੇ ਹੁਕਮ ਦਿੱਤੇ। punjab cm clears 1.15 lakh more farm debt waiver cases worth rs. 580 croreਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਇਸ ਸਬੰਧ ਵਿੱਚ ਕਿਸੇ ਤਰਾਂ ਦੀ ਅਣਗਹਿਲੀ ਸਹਿਣ ਨਹੀਂ ਕੀਤੀ ਜਾਵੇਗੀ। ਉਨਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਸਮੁੱਚੀ ਪ੍ਰਕਿਰਿਆ ਦੀ ਖੁਦ ਨਿਗਰਾਨੀ ਕਰਨ ਦੇ ਹੁਕਮ ਦਿੱਤੇ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਸਕੀਮ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਪਹਿਲੇ ਪੜਾਅ ਵਿੱਚ ਸਰਕਾਰ ਵੱਲੋਂ ਸਹਿਕਾਰੀ ਸੰਸਥਾਵਾਂ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ ਜਿਸ ਲਈ 5.63 ਲੱਖ ਕਿਸਾਨਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਜਿਨਾਂ ਨੂੰ 2700 ਕਰੋੜ ਰੁਪਏ ਦੀ ਰਾਹਤ ਦਿੱਤੀ ਜਾ ਰਹੀ ਹੈ। ਸਮੁੱਚੀ ਪ੍ਰਕਿਰਿਆ ਨੂੰ ਚਾਰ ਪੜਾਵਾਂ ਵਿੱਚ ਨੇਪਰੇ ਚਾੜਿਆ ਜਾਵੇਗਾ ਅਤੇ ਸਹਿਕਾਰੀ ਸੰਸਥਾਵਾਂ ਤੋਂ ਬਾਅਦ ਨਿੱਜੀ ਅਤੇ ਕੌਮੀ ਬੈਂਕਾਂ ਨੂੰ ਵੀ ਇਸ ਸਕੀਮ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। punjab cm clears 1.15 lakh more farm debt waiver cases worth rs. 580 crore: ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਸੂਬੇ ਦੀ ਵਿੱਤੀ ਸਥਿਤੀ ਸਥਿਰ ਹੋਣ ’ਤੇ ਖੇਤ ਮਜ਼ਦੂਰਾਂ ਦੇ ਹਿੱਤਾਂ ’ਤੇ ਵੀ ਗੌਰ ਕੀਤੀ ਜਾਵੇਗੀ। —PTC News

Top News view more...

Latest News view more...