Fri, Apr 19, 2024
Whatsapp

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ

Written by  Joshi -- September 18th 2017 07:08 PM -- Updated: September 18th 2017 07:44 PM
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ

Punjab de mukh mantri waalon parali na sarrhn wale kisana nu tohfa ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਲਾਭ ਦੇਣ ਲਈ ਝੋਨੇ ਦੀ ਖਰੀਦ ’ਤੇ ਕੇਂਦਰ ਸਰਕਾਰ ਵੱਲੋਂ ਬੋਨਸ ਦਿੱਤੇ ਜਾਣ ਦੀ ਮੰਗ ਨੂੰ ਮੁੜ ਦੁਹਰਾਇਆ ਹੈ। Punjab de mukh mantri waalon parali na sarrhn wale kisana nu tohfaਝੋਨੇ ਦੀ ਪਰਾਲੀ ਸਾੜਨ ਦੀ ਪ੍ਰਕਿਰਿਆ ਨੂੰ ਪੂਰੀ ਤਰਾਂ ਖਤਮ ਕਰਨ ਦੀਆਂ ਆਪਣੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਜਿਹਾ ਨਾ ਕਰਨ ਵਾਲੇ ਕਿਸਾਨਾਂ ਨੂੰ ਬੋਨਸ ਦਾ ਲਾਭ ਦਿੱਤੇ ਜਾਣ ਦੀ ਮੰਗ ਕੀਤੀ ਹੈ ਕਿਉਂਕਿ ਝੋਨੇ ਦੀ ਪਰਾਲੀ ਸਾੜਨ ਦੀ ਹਾਨੀਕਾਰਕ ਪ੍ਰਕਿਰਿਆ ਕਾਰਨ ਨਾ ਕੇਵਲ ਪੰਜਾਬ ਵਿੱਚ ਸਗੋਂ ਪੂਰੇ ਉੱਤਰ ਭਾਰਤ ਵਿੱਚ ਵੱਡੀ ਪੱਧਰ ’ਤੇ ਪ੍ਰਦੂਸ਼ਨ ਫੈਲਦਾ ਹੈ। Punjab de mukh mantri waalon parali na sarrhn wale kisana nu tohfa Punjab de mukh mantri waalon parali na sarrhn wale kisana nu tohfaਮੁੱਖ ਮੰਤਰੀ ਵੱਲੋਂ ਜੁਲਾਈ ਵਿੱਚ ਲਿਖੇ ਗਏ ਪੱਤਰ ਤੋਂ ਬਾਅਦ ਉਨਾਂ ਨੇ ਫਿਰ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਰਾਹੀਂ ਘਟੋ-ਘਟ ਸਮਰਥਨ ਮੁੱਲ ’ਤੇ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਦੇਣ ਦੀ ਬੇਨਤੀ ਕੀਤੀ ਹੈ ਤਾਂ ਜੋ ਇਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਠੀਕ ਢੰਗ ਨਾਲ ਨਿਪਟਾਰਾ ਕਰਨ ਲਈ ਆਉਂਦੇ ਵਾਧੂ ਵਿੱਤੀ ਖਰਚੇ ਲਈ ਮੁਆਵਜ਼ਾ ਦਿੱਤਾ ਜਾ ਸਕੇ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਬੋਨਸ ਦਾ ਐਲਾਨ ਕਰਨ ਲਈ ਭਾਰਤ ਸਰਕਾਰ ਦੇ ਸਬੰਧਤ ਮੰਤਰਾਲੇ ਨੂੰ ਨਿਰਦੇਸ਼ ਜਾਰੀ ਕਰਨ ਅਤੇ ਇਹ ਮੁਆਵਜ਼ਾ ਸਿਰਫ ਉਨਾਂ ਕਿਸਾਨਾਂ ਨੂੰ ਹੀ ਦਿੱਤਾ ਜਾਵੇ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਬਿਨਾਂ ਹੀ ਉਸ ਦਾ ਨਿਪਟਾਰਾ ਕਰਨਗੇ। Punjab de mukh mantri waalon parali na sarrhn wale kisana nu tohfaਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਫਸਲੀ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਤਕਰੀਬਨ 20 ਮਿਲੀਅਨ ਟੰਨ ਪਰਾਲੀ ਸਾੜੀ ਜਾਂਦੀ ਹੈ ਕਿਉਂਕਿ ਉਨਾਂ ਕੋਲ ਅਗਲੀ ਫਸਲ ਦੀ ਬਿਜਾਈ ਕਰਨ ਲਈ ਜ਼ਮੀਨ ਤਿਆਰ ਕਰਨ ਵਾਸਤੇ ਢੁਕਵਾਂ ਸਮਾਂ ਨਹੀਂ ਹੁੰਦਾ। ਤਕਰੀਬਨ ਤਿੰਨ ਹਫਤਿਆਂ ਵਿੱਚ ਅਗਲੀ ਫਸਲ ਬੀਜਣ ਕਰਕੇ ਝੋਨੇ ਦੀ ਪਰਾਲੀ ਸਾਂਭਣ ਲਈ ਉਨਾਂ ਕੋਲ ਨਾ ਤਾਂ ਵਿੱਤੀ ਸਰੋਤ ਹੁੰਦੇ ਹਨ ਅਤੇ ਨਾ ਹੀ ਲੋੜੀਂਦੀ ਮਾਨਵੀ ਸ਼ਕਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਨੈਸ਼ਨਲ ਗਰੀਨ ਟਿ੍ਰਬਿੂਨਲ ਨੇ ਵੀ ਵਿਚਾਰ ਅਤੇ ਨਿਰਣਾ ਦਿੱਤਾ ਹੈ। ਟਿ੍ਰਬਿੂਨਲ ਨੇ ਕਿਸਾਨਾਂ ਦੁਆਰਾ ਝੋਨੇ ਦੀ ਪਰਾਲੀ ਨਾ ਸਾੜੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ। ਇਸ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਜੁਰਮਾਨਾ ਲਾਉਣ ਲਈ ਵੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨੂੰ ਰੋਕਣ ਲਈ ਸੂਬੇ ਵਿੱਚ ਅਨੇਕਾਂ ਕਦਮ ਚੁੱਕੇ ਗਏ ਹਨ। ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਾਉਣ, ਕਿਸਾਨਾਂ ਨੂੰ ਜਾਗਰੂਕ ਕਰਨ, ਪਰਾਲੀ ਸਾੜਨ ’ਤੇ ਰਿਮੋਟ ਸੈਂਸਿੰਗ ਸੈਟੇਲਾਇਟ ਰਾਹੀਂ ਨਿਗਰਾਨੀ ਰੱਖਣ ਅਤੇ ਪਿੰਡਾਂ ਵਿੱਚ ਜਾ ਕੇ ਕਾਰਜ ਕਰਨ ਵਰਗੇ ਕਦਮ ਚੁੱਕੇ ਗਏ ਹਨ। ਉਨਾਂ ਕਿਹਾ ਕਿ ਕਿਸਾਨਾਂ ਨੂੰ ਜੁਰਮਾਨਾ ਲਾਉਣਾ ਨਾ ਹੀ ਢੁਕਵਾਂ ਹੈ ਅਤੇ ਨਾ ਹੀ ਜਾਇਜ਼ ਹੈ। ਉਨਾਂ ਕਿਹਾ ਕਿ ਸਬਸਿਡੀ ’ਤੇ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਾਉਣ ਦੇ ਬਾਵਜੂਦ ਕਿਸਾਨਾਂ ’ਤੇ ਪਰਾਲੀ ਦੇ ਪ੍ਰਬੰਧਨ ਲਈ ਪ੍ਰਤੀ ਏਕੜ 3000 ਰੁਪਏ ਦਾ ਵਾਧੂ ਵਿੱਤੀ ਬੋਝ ਪੈਂਦਾ ਹੈ। ਮੁੱਖ ਮੰਤਰੀ ਨੇ ਪਰਾਲੀ ਨੂੰ ਸਾੜਨ ਦੀ ਸਮੱਸਿਆ ਨੂੰ ਘਟ ਕਰਨ ਵਾਸਤੇ ਝੋਨੇ ਦੀ ਖੇਤੀ ਤੋਂ ਕਿਸਾਨਾਂ ਨੂੰ ਹੋਰ ਫਸਲਾਂ ਵੱਲ ਲਿਜਾਣ ’ਤੇ ਵੀ ਜ਼ੋਰ ਦਿੱਤਾ। ਉਨਾਂ ਕਿਹਾ ਕਿ ਜੇ ਮੱਕੀ ਨੂੰ ਐਥੇਨੋਲ ਵਿੱਚ ਬਦਲੇ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਇਸ ਉਦੇਸ਼ ਦੀ ਪੂਰਤੀ ਲਈ ਵਧੀਆ ਨਤੀਜੇ ਨਿਕਲਣਗੇ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਮੱਕੀ ਦਾ ਚੰਗਾ ਭਾਅ ਮਿਲ ਸਕੇਗਾ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਇਸ ਹੱਕ ਵਿੱਚ ਤੁਰੰਤ ਫੈਸਲਾ ਲੈਣ ਦੀ ਬੇਨਤੀ ਕੀਤੀ। —PTC News  


  • Tags

Top News view more...

Latest News view more...