Fri, Apr 19, 2024
Whatsapp

5000 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਪ੍ਰੋਜੈਕਟ ਨਾਲ ਪਰਾਲੀ ਸਾੜਨ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ

Written by  Joshi -- January 15th 2018 04:50 PM -- Updated: January 15th 2018 04:54 PM
5000 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਪ੍ਰੋਜੈਕਟ ਨਾਲ ਪਰਾਲੀ ਸਾੜਨ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ

5000 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਪ੍ਰੋਜੈਕਟ ਨਾਲ ਪਰਾਲੀ ਸਾੜਨ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ

Punjab govt signs mou with ioc for setting up bio-gas & bio-cng plants: ਪੰਜਾਬ ਸਰਕਾਰ ਵੱਲੋਂ ਬਾਇਓ-ਗੈਸ ਤੇ ਬਾਇਓ-ਸੀ.ਐਨ.ਜੀ. ਪਲਾਂਟਾਂ ਦੀ ਸਥਾਪਨਾ ਲਈ ਭਾਰਤੀ ਤੇਲ ਨਿਗਮ ਨਾਲ ਸਮਝੌਤਾ ਸਹੀਬੰਦ 5000 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਪ੍ਰੋਜੈਕਟ ਨਾਲ ਪਰਾਲੀ ਸਾੜਨ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ 4000 ਲੋਕਾਂ ਨੂੰ ਰੁਜ਼ਗਾਰ ਹਾਸਲ ਹੋਵੇਗਾ ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸੂਬੇ ਵਿੱਚ ਬਾਇਓ-ਗੈਸ ਅਤੇ ਬਾਇਓ-ਸੀ.ਐਨ.ਜੀ. ਪਲਾਂਟਾਂ ਦੀ ਸਥਾਪਨਾ ਕਰਨ ਲਈ ਭਾਰਤੀ ਤੇਲ ਨਿਗਮ (ਆਈ.ਓ.ਸੀ.) ਲਿਮਟਡ ਨਾਲ ਇਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕੀਤਾ। ਸੂਬਾ ਸਰਕਾਰ ਦਾ ਇਹ ਉਪਰਾਲਾ ਝੋਨੇ ਦੀ ਪਰਾਲੀ ਸਾੜਣ ਦੀ ਰੋਕਥਾਮ ਲਈ ਹੰਢਣਸਾਰ ਹੱਲ ਲੱਭਣ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਹਿੱਸਾ ਹੈ। Punjab govt signs mou with ioc for setting up bio-gas & bio-cng plantsਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਆਈ.ਓ.ਸੀ. ਨੇ ਪੰਜਾਬ ਬਿੳੂਰੋ ਆਫ ਇੰਡਸਟਰੀਅਲ ਪ੍ਰਮੋਸ਼ਨ (ਪੀ.ਬੀ.ਆਈ.ਪੀ.) ਤੇ ਪੰਜਾਬ ੳੂਰਜਾ ਵਿਕਾਸ ਅਥਾਰਟੀ (ਪੇਡਾ) ਨਾਲ ਸਮਝੌਤਾ ਸਹੀਬੰਦ ਕੀਤਾ। ਇਸ ਨਾਲ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਤੇ ਰਿਆਇਤਾਂ ਪੀ.ਬੀ.ਆਈ.ਪੀ. ਦੁਆਰਾ ਮੁਹੱਈਆ ਕਰਵਾਈਆਂ ਜਾਣਗੀਆਂ ਜਦਕਿ ਤਕਨੀਕੀ ਸਹਿਯੋਗ ਲਈ ਪੇਡਾ ਨੂੰ ਨਾਮਜ਼ਦ ਕੀਤਾ ਗਿਆ। Punjab govt signs mou with ioc for setting up bio-gas & bio-cng plantsਨਵੀ ਤਕਨੀਕ ’ਤੇ ਅਧਾਰਿਤ ਇਨਾਂ ਪਲਾਂਟਾਂ ਨੂੰ ਸਥਾਪਤ ਕਰਨ ਲਈ 5000 ਕਰੋੜ ਦਾ ਨਿਵੇਸ਼ ਹੋਵੇਗਾ ਅਤੇ ਇਨਾਂ ਨਾਲ ਲਗਪਗ 4000 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਹਾਸਲ ਹੋਣਗੇ। ਸਾਲ 2018 ਵਿੱਚ 42 ਪਲਾਂਟ ਸ਼ੁਰੂ ਕੀਤੇ ਜਾਣਗੇ ਜਿਨਾਂ ਦੀ ਗਿਣਤੀ ਆਉਂਦੇ ਤਿੰਨ-ਚਾਰ ਸਾਲਾਂ ਵਿੱਚ ਵਧ ਕੇ 400 ਦੇ ਕਰੀਬ ਹੋ ਜਾਵੇਗੀ ਜੋ ਕਿ ਦੇਸ਼ ਵਿੱਚ ਇਕ ਵੱਡਾ ਪ੍ਰਾਜੈਕਟ ਹੋਵੇਗਾ। Punjab govt signs mou with ioc for setting up bio-gas & bio-cng plants: ਇਸ ਪ੍ਰਾਜੈਕਟ ਤਹਿਤ ਸਥਾਪਤ ਹੋਣ ਵਾਲੇ 400 ਪਲਾਂਟ ਸਾਲਾਨਾ 10 ਮਿਲੀਅਨ ਟਨ ਬਾਇਓ-ਗੈਸ ਦੀ ਖਪਤ ਕਰਨਗੇ ਅਤੇ ਸਾਲਾਨਾ 1400 ਮਿਲੀਅਨ ਕਿਲੋ ਸੀ.ਐਨ.ਜੀ. ਅਤੇ 6000 ਮਿਲੀਅਨ ਕਿਲੋ ਖਾਦ ਦੀ ਪੈਦਾਵਾਰ ਹੋਵੇਗੀ। ਆਈ.ਓ.ਸੀ. ਦੇ ਸੀ.ਜੇ.ਐਮ. ਸੁਬੋਧ ਕੁਮਾਰ ਨੇ ਪ੍ਰਾਜੈਕਟ ਦੀ ਹੰਢਣਸਾਰਤਾ ਨੂੰ ਦਰਸਾਇਆ ਜਿਸ ਨਾਲ 18 ਤੋਂ 20 ਫੀਸਦੀ ਮੁਨਾਫਾ ਵਧਣ ਦੀ ਆਸ ਹੈ। Punjab govt signs mou with ioc for setting up bio-gas & bio-cng plantsਬਾਇਓ-ਮਾਸ ਨੂੰ ਬਾਇਓਗੈਸ ਅਤੇ ਬਾਇਓ-ਸੀ.ਐਨ.ਜੀ. ’ਚ ਤਬਦੀਲ ਕਰਨ ਵਾਲੇ ਇਨਾਂ ਪਲਾਂਟਾਂ ਦੀ ਸਥਾਪਤੀ ਨਾਲ ਨਾੜ ਨੂੰ ਸਾੜਨ ਦੀ ਸਮੱਸਿਆ ਤੋਂ ਨਿਜਾਤ ਮਿਲਣ ਦੇ ਨਾਲ-ਨਾਲ ਕਿਸਾਨਾਂ ਲਈ ਵਾਧੂ ਆਮਦਨ ਵੀ ਪੈਦਾ ਹੋਵੇਗੀ। ਇਹ ਪ੍ਰੋਜੈਕਟ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ ਅਤੇ ਨਾਲ ਹੀ ਕੁਦਰਤੀ ਤਰੀਕੇ ਨਾਲ ਤਿਆਰ ਹਰੀ ਖਾਦ ਖੇਤਾਂ ਦੀ ਮਿੱਟੀ ਨੂੰ ਹੋਰ ਸਿਹਤਮੰਦ ਬਣਾਏਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਬੇਰੁਜ਼ਗਾਰ ਨੌਜਵਾਨਾਂ ਦੀਆਂ ਸੁਸਾਇਟੀਆਂ ਬਣਾ ਕੇ ਸੂਬਾ ਸਰਕਾਰ ਦੀ ਮਦਦ ਨਾਲ ਉਨਾਂ ਨੂੰ ਇਸ ਪ੍ਰੋਜੈਕਟ ਤਹਿਤ ਯੂਨਿਟ ਸਥਾਪਤ ਕਰਨ ਲਈ ਉਤਸ਼ਾਹਤ ਕੀਤਾ ਜਾਵੇ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਯੂਨਿਟ ਦੀ ਪੈਦਾਵਾਰ ਦੀ ਵਿਕਰੀ ਕਰਵਾਏ। ਕਾਰਪੋਰੇਸ਼ਨ ਦੇ ਮੁੱਖ ਜਨਰਲ ਮੈਨੇਜਰ ਨੇ ਇਸ ਸੁਝਾਅ ਸਬੰਧੀ ਸੰਭਾਵਨਾਵਾਂ ਦੀ ਹਾਮੀ ਭਰੀ। Punjab govt signs mou with ioc for setting up bio-gas & bio-cng plantsਇਸ ਪ੍ਰੋਜੈਕਟ ਤਹਿਤ ਯੂਨਿਟ ਸਥਾਪਿਤ ਕਰਨ ਲਈ ਲੋੜੀਂਦੀਆਂ ਥਾਵਾਂ ਦੀ ਸ਼ਨਾਖਤ ਲਈ ਪੰਜਾਬ ਸਰਕਾਰ ਹਰ ਸੰਭਵ ਸਹਿਯੋਗ ਦੇਣ ਦੇ ਨਾਲ-ਨਾਲ ਰਾਜ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2017 ਅਤੇ ਰਾਜ ਨਵੀਆਂ ਅਤੇ ਨਵਿਆਉਣਯੋਗ ਊਰਜਾ ਦੇ ਸਰੋਤਾਂ ਨੀਤੀ-2012 ਤਹਿਤ ਪਲਾਂਟਾਂ ’ਤੇ ਲਾਗੂ ਹੁੰਦੀਆਂ ਰਿਆਇਤਾਂ ਅਤੇ ਫਾਇਦੇ ਵੀ ਮੁਹੱਈਆ ਕਰਵਾਏ ਜਾਣਗੇ। ਪੇਡਾ ਰਾਹੀਂ ਇੰਡੀਅਨ ਆਇਲ ਸਾਰੀਆਂ ਸ਼ਰਤਾਂ ਮੁਕੰਮਲ ਕਰਨ ਉਪਰੰਤ ਖਾਦ ਆਦਿ ਨੂੰ ਵੇਚਣ ਦੀ ਪ੍ਰਵਾਨਗੀ ਹਾਸਲ ਕਰੇਗਾ। Punjab govt signs mou with ioc for setting up bio-gas & bio-cng plants: ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਸੁਝਾਅ ਦਿੱਤਾ ਕਿ ਪੇਡਾ ਨੂੰ ਇਸ ਪ੍ਰੋਜੈਕਟ ਲਈ ਨੋਡਲ ਏਜੰਸੀ ਲਾ ਕੇ ਪਲਾਂਟਾਂ ਦੀ ਸਥਾਪਤੀ ਵਾਸਤੇ ਯੋਗ ਤਾਲਮੇਲ ਲਈ ਵੱਖਰੇ ਤੌਰ ’ਤੇ ਨੋਡਲ ਅਧਿਕਾਰੀ ਤਾਇਨਾਤ ਕੀਤਾ ਜਾਵੇ। ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਮੁਤਾਬਕ ਇਸ ਤਕਨੀਕ ਲਈ ਊਰਜਾ ਅਤੇ ਪੌਸ਼ਟਿਕ ਤੱਤਾਂ ਦੀ ਨਾ ਮਾਤਰ ਜ਼ਰੂਰਤ ਰਹਿੰਦੀ ਹੈ। ਉਨਾਂ ਕਿਹਾ ਕਿ ਇਸ ਤਕਨੀਕ ਤਹਿਤ ਬਹੁਤ ਘੱਟ ਖੇਤਰ ਦੀ ਜ਼ਰੂਰਤ ਪੈਂਦੀ ਹੈ ਅਤੇ ਸਮੁੱਚੀ ਪ੍ਰਕਿਰਿਆ ਬੰਦ ਢੋਲ ਦੇ ਆਕਾਰ ਵਾਲੇ ਢਾਂਚੇ ਵਿੱਚ ਚੱਲੇਗੀ। ਇਹ ਪ੍ਰਕਿਰਿਆ ਮੌਜੂਦਾ ਸਮੇਂ ਤੇਲ ਅਤੇ ਬਿਜਲੀ ਦੀਆਂ ਕੀਮਤਾਂ ਕਾਰਨ ਲਾਭਕਾਰੀ ਵੀ ਰਹੇਗੀ। —PTC News


Top News view more...

Latest News view more...