Sat, Apr 27, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ ਮਾਝਾ ਖੇਤਰ ਵਿਚ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ 4 ਅਗਸਤ ਨੂੰ

Written by  Joshi -- August 03rd 2017 06:39 PM
ਸ਼੍ਰੋਮਣੀ ਕਮੇਟੀ ਵੱਲੋਂ ਮਾਝਾ ਖੇਤਰ ਵਿਚ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ 4 ਅਗਸਤ ਨੂੰ

ਸ਼੍ਰੋਮਣੀ ਕਮੇਟੀ ਵੱਲੋਂ ਮਾਝਾ ਖੇਤਰ ਵਿਚ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ 4 ਅਗਸਤ ਨੂੰ

Shiromani Committee starts Dharam Prachar Lehar ਬਾਬਾ ਨਿਧਾਨ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵਗਾ ਗੁਰਮਤਿ ਸਮਾਗਮ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਦੇ ਅਗਲੇ ਪੜਾਅ ਤਹਿਤ ਪੰਜਾਬ ਦੇ ਮਾਝਾ ਖੇਤਰ ਵਿਚ ਗੁਰਮਤਿ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਦਾ ਆਗਾਜ਼ ੪ ਅਗਸਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾ ਕੇ ਕੀਤਾ ਜਾਵੇਗਾ। Shiromani Committee starts Dharam Prachar Lehar from 4 Augustਆਰੰਭਤਾ ਸਬੰਧੀ ਇਹ ਸਮਾਗਮ ਸੇਵਾ ਦੀ ਮੂਰਤ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਗੁਰਮਤਿ ਸੱਭਿਆਚਾਰ ਦੇ ਪਾਸਾਰ ਅਤੇ ਸਮਾਜਕ ਕੁਰੀਤੀਆਂ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਯਤਨ ਆਰੰਭੇ ਗਏ ਹਨ। Shiromani Committee starts Dharam Prachar Lehar from 4 Augustਇਸ ਤਹਿਤ ੧ ਜੁਲਾਈ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ਨੂੰ ਮਾਲਵਾ, ਦੁਆਬਾ, ਹਰਿਆਣਾ ਅਤੇ ਹਿਮਾਚਲ ਵਿਚ ਪ੍ਰਚੰਡ ਕਰਨ ਤੋਂ ਬਾਅਦ ਹੁਣ ਮਾਝਾ ਖੇਤਰ ਵਿਚ ਵੀ ਸਰਗਰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਮਾਗਮ ਵਿਚ ਸਿੰਘ ਸਾਹਿਬਾਨ ਤੋਂ ਇਲਾਵਾ ਕੌਮ ਦੇ ਪ੍ਰਸਿੱਧ ਰਾਗੀ, ਕਥਾਵਾਚਕ ਅਤੇ ਵਿਦਵਾਨ ਸੰਗਤਾਂ ਨੂੰ ਗੁਰਮਤਿ ਨਾਲ ਜੋੜਨਗੇ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਇਸ ਲਹਿਰ ਦਾ ਹਿੱਸਾ ਬਣ ਕੇ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿਚ ਨਰੋਏ ਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਈਏ। —PTC News


  • Tags

Top News view more...

Latest News view more...