Sat, Apr 27, 2024
Whatsapp

ਸੁਖਬੀਰ ਬਾਦਲ ਨੇ ਵਾਤਾਵਰਣ ਮੰਤਰੀ ਨੂੰ ਚਿੱਠੀ ਲਿਖ ਕੇ ਦੋਸ਼ੀ ਮਿਲ ਮਾਲਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

Written by  Shanker Badra -- May 21st 2018 05:34 PM
ਸੁਖਬੀਰ ਬਾਦਲ ਨੇ ਵਾਤਾਵਰਣ ਮੰਤਰੀ ਨੂੰ ਚਿੱਠੀ ਲਿਖ ਕੇ ਦੋਸ਼ੀ ਮਿਲ ਮਾਲਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਸੁਖਬੀਰ ਬਾਦਲ ਨੇ ਵਾਤਾਵਰਣ ਮੰਤਰੀ ਨੂੰ ਚਿੱਠੀ ਲਿਖ ਕੇ ਦੋਸ਼ੀ ਮਿਲ ਮਾਲਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਸੁਖਬੀਰ ਬਾਦਲ ਨੇ ਵਾਤਾਵਰਣ ਮੰਤਰੀ ਨੂੰ ਚਿੱਠੀ ਲਿਖ ਕੇ ਦੋਸ਼ੀ ਮਿਲ ਮਾਲਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਸਰਕਾਰ ਉੱਤੇ ਚੱਢਾ ਸ਼ੂਗਰ ਇੰਡਸਟਰੀਜ਼ ਵੱਲੋਂ ਕੀਤੀ ਵਾਤਾਵਰਣ ਦੀ ਭਾਰੀ ਤਬਾਹੀ ਪ੍ਰਤੀ ਅੱਖਾਂ ਮੁੰਦ ਕੇ ਪੰਜਾਬ ਅੰਦਰ ਵਾਤਾਵਰਣ ਦੇ ਕਤਲੇਆਮ ਨੂੰ ਹੱਲਾਸ਼ੇਰੀ ਦੇਣ ਦਾ ਦੋਸ਼ ਲਾਇਆ ਹੈ।ਕੇਂਦਰੀ ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰੀ ਡਾਕਟਰ ਹਰਸ਼ ਵਰਧਨ ਨੂੰ ਲਿਖੀ ਇੱਕ ਚਿੱਠੀ ਰਾਹੀਂ ਬਿਆਸ ਦਰਿਆ ਦੇ ਪਾਣੀ ਵਿਚ ਜ਼ਹਿਰਾਂ ਘੋਲੇ ਜਾਣ ਕਰਕੇ ਵੱਡੀ ਪੱਧਰ ਉੱਤੇ ਹੋਈ ਮੱਛੀਆਂ ਅਤੇ ਹੋਰ ਜੀਵ-ਜੰਤੂਆਂ ਦੀ ਮੌਤ ਦੀ ਘਟਨਾ ਨੂੰ ਉਹਨਾਂ ਨੇ ਸੂਬਾ ਸਰਕਾਰ ਦੀ ਸ਼ਹਿ ਉੱਤੇ ਦੋਸ਼ੀ ਧਿਰਾਂ ਵੱਲੋਂ ਦਿਖਾਈ ਬੇਸ਼ਰਮੀ ਭਰੀ ਲਾਪਰਵਾਹੀ ਕਰਾਰ ਦਿੱਤਾ ਹੈ।ਉਹਨਾਂ ਕਿਹਾ ਕਿ ਇਸ ਮਿਲ ਦਾ ਮਾਲਕ ਇੱਕ ਰਸੂਖਵਾਨ ਸਿਆਸੀ ਆਗੂ ਹੈ,ਜੋ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਾਰਮਿਕ ਸਲਾਹਕਾਰ ਵੀ ਹੈ।ਉਹਨਾਂ ਕਿਹਾ ਕਿ ਇਹ ਦੁਖਾਂਤ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਵੱਲੋਂ ਪੈਦਾ ਕੀਤਾ ਗਿਆ ਹੈ,ਇਸ ਨਾਲ ਪਵਿੱਤਰ ਕਾਲੀ ਵੇਂਈ ਦਾ ਪਾਣੀ ਪ੍ਰਦੂਸ਼ਿਤ ਹੋ ਗਿਆ ਹੈ,ਜੋ ਕਿ ਇਤਿਹਾਸਕ ਤੌਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ ਨਾਲ ਜੁੜੀ ਹੋਈ ਹੈ। ਇੱਕ ਅੰਤਰਰਾਜੀ ਅਪਰਾਧ ਲਈ ਦੋਸ਼ੀ ਮਿਲ/ਡਿਸਟਿੱਲਰੀ ਦੇ ਪ੍ਰਬੰਧਕੀ ਅਮਲੇ ਅਤੇ ਡਾਇਰੈਕਟਰਾਂ ਦੀ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਸ.ਬਾਦਲ ਨੇ ਕਿਹਾ ਕਿ ਉਹਨਾਂ ਵਿਰੁੱਧ ਵੱਡੀ ਪੱਧਰ ਉੱਤੇ ਮੱਛੀਆਂ ਅਤੇ ਪੰਛੀਆਂ ਦਾ ਕਤਲੇਆਮ ਕਰਨ ਤੋਂ ਇਲਾਵਾ ਪੰਜਾਬ ਅਤੇ ਰਾਜਸਥਾਨ ਦੇ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖਤਰੇ ਵਿਚ ਪਾਉਣ ਵਾਸਤੇ ਮੌਜੂਦ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਸੰਕਟ ਨੂੰ ਦੂਰ ਕਰਨ ਲਈ ਸਿੱਧੀ ਕਾਰਵਾਈ ਕਰਨੀ ਚਾਹੀਦੀ ਹੈ,ਕਿਉਂਕਿ ਇਹ ਪਹਿਲਾਂ ਹੀ ਇੱਕ ਬਹੁ-ਰਾਜੀ ਬਿਪਤਾ ਦਾ ਰੂਪ ਧਾਰਨ ਚੁੱਕੀ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਸਥਿਤੀ ਦਾ ਜਾਇਜ਼ਾ ਲੈਣ ਲਈ ਵਾਤਾਵਰਣ ਮੰਤਰਾਲੇ ਵੱਲੋਂ ਇੱਕ ਕੇਂਦਰੀ ਟੀਮ ਭੇਜੀ ਜਾਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਟੀਮ ਇਸ ਬਿਪਤਾ ਕਾਰਨ ਹੁਣ ਤੱਕ ਹੋਏ ਅਤੇ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੇ ਨੁਕਸਾਨ ਦਾ ਜਾਇਜ਼ਾ ਲਵੇ ਅਤੇ ਪੀੜਤ ਲੋਕਾਂ ਨੂੰ ਦਿੱਤਾ ਜਾਣ ਵਾਲਾ ਮੁਆਵਜ਼ਾ ਤੈਅ ਕਰੇ।ਇਸ ਸਾਰੇ ਮੁਆਵਜ਼ੇ ਦੀ ਰਾਸ਼ੀ ਦੋਸ਼ੀ ਉਦਯੋਗਪਤੀ ਤੋਂ ਵਸੂਲੀ ਜਾਣੀ ਚਾਹੀਦੀ ਹੈ। -PTCNews


Top News view more...

Latest News view more...