New Update
ਅਫਗਾਨਿਸਤਾਨ ਵਿੱਚ ਸਿੱਖਾਂ ਦੀ ਮੌਤ ਦਾ ਬਦਲਾ, ਹਿਰਾਸਤ 'ਚ ਲਏ ੧੪ ਆਈ.ਐਸ.ਆਈ.ਐਸ. ਅੱਤਵਾਦੀ
ਅਫਗਾਨ ਐਨਡੀਐਸ ਅਤੇ ਸੁਰੱਖਿਆ ਫੋਰਸਾਂ ਵੱਲੋਂ ਅਫਗਾਨਿਸਤਾਨ ਵਿਚ ਆਈ.ਐਸ.ਆਈ.ਐਸ. ਦੇ ਵਿਰੁੱਧ ਇਕ ਅਪ੍ਰੇਸ਼ਨ ਵਿਚ ਸਿੱਖ ਭਾਈਚਾਰੇ 'ਤੇ ਅੱਤਵਾਦੀ ਹਮਲਿਆਂ ਤੋਂ ਬਾਅਦ ਕੱਲ੍ਹ ਜਲਾਲਾਬਾਦ ਸ਼ਹਿਰ ਤੋਂ ੧੪ ਆਈ.ਐਸ.ਆਈ.ਐਸ. ਅੱਤਵਾਦੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ।
ਪਿਛਲੇ ਐਤਵਾਰ ਨੂੰ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਬਾਰੇ ਵਧੇਰੇ ਜਾਣਕਾਰੀ ਲੈਣ ਲਈ ਆਈ ਐਸ ਆਈ ਐਸ ਅੱਤਵਾਦੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਾਲਾਬਾਦ ਦੇ ਪਾਰ ਵੱਖਰੇ ਆਪ੍ਰੇਸ਼ਨ ਵੀ ਚਲਾਏ ਜਾ ਰਹੇ ਹਨ।
ਜਲਾਲਾਬਾਦ ਸ਼ਹਿਰ ਵਿਚ ਸਿੱਖ ਭਾਈਚਾਰੇ 'ਤੇ ਹਮਲੇ ਤੋਂ ਬਾਅਦ ਪਿਛਲੇ ਐਤਵਾਰ ੧੯ ਲੋਕ ਮਾਰੇ ਗਏ ਸਨ., ਜਿਸ ਦੇ ਬਦਲੇ ਵਜੋਂ ਇਹਨਾਂ ਅੱਤਵਾਦੀਆਂ ਦੀ ਗ੍ਰਿਫਤਾਰੀ ਕੀਤੀ ਗਈ ਹੈ।
—PTC News-